Amritsar ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

Date:

spot_img

👉ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 15 ਕਿਲੋ ਅਫੀਮ, ਇੱਕ ਅਤਿ-ਆਧੁਨਿਕ ਐਮ-16 ਰਾਈਫਲ, ਨੌਂ ਗ਼ੈਰ-ਕਾਨੂੰਨੀ ਪਿਸਤੌਲ ਅਤੇ 25 ਜਿੰਦਾ ਕਾਰਤੂਸਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ 👉CM Bhagwant Mann ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਪਹਿਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੀਤਾ (32), ਵਾਸੀ ਮੰਝ, ਅੰਮ੍ਰਿਤਸਰ ਅਤੇ ਗੁਰਜੀਤ ਸਿੰਘ (32), ਵਾਸੀ ਸਾਰੰਗੜਾ, ਅੰਮ੍ਰਿਤਸਰ ਵਜੋਂ ਹੋਈ ਹੈ। ਜਦਕਿ ਦੂਜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ (26) ਅਤੇ ਸਤਨਾਮ ਸਿੰਘ (29), ਦੋਵੇਂ ਵਾਸੀ ਪਿੰਡ ਕੱਕੜ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਐੱਚ.ਐੱਫ.-ਡਿਲਕਸ ਮੋਟਰਸਾਈਕਲ, ਜਿਸ ਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਈ ਹੈ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਹਨ ਅਤੇ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਾਰੇ ਸਬੰਧਾਂ ਦਾ ਪਤਾ ਲਗਾਉਣ ਅਤੇ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ 👉80 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ Faridkot Police ਦਾ ‘ਛੋਟਾ’ ਥਾਣੇਦਾਰ ਵਿਜੀਲੈਂਸ ਨੇ ਢਾਬੇ ਤੋਂ ਚੁੱਕਿਆ

ਪਹਿਲੇ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀ ਪੁਲਿਸ ਟੀਮ ਨੇ ਮਲਕੀਤ ਸਿੰਘ ਅਤੇ ਗੁਰਜੀਤ ਸਿੰਘ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਅਤੇ ਅਮਰੀਕਾ ਵਿੱਚ ਬਣੀ ਇੱਕ ਮੋਡੀਫਾਈਡ ਐਮ-16 ਰਾਈਫਲ ਬਰਾਮਦ ਕੀਤੀ।ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮਲਕੀਤ ਅਤੇ ਗੁਰਜੀਤ ਦੋਵਾਂ ਕੋਲ ਭਾਰਤ-ਪਾਕਿਸਤਾਨ ਸਰਹੱਦੀ ਕੰਡਿਆਲੀ ਤਾਰ ਦੇ ਨਾਲ ਲੱਗਦੀ ਕਰੀਬ 10-15 ਕਿੱਲੇ ਖੇਤੀਬਾੜੀ ਜ਼ਮੀਨ ਹੈ, ਜਿਸ ਦੀ ਵਰਤੋਂ ਉਹ ਸਰਹੱਦ ਪਾਰੋਂ ਖੇਪਾਂ ਪ੍ਰਾਪਤ ਕਰਨ ਲਈ ਕਰ ਰਹੇ ਸਨ।ਦੂਜੇ ਅਪਰੇਸ਼ਨ ਬਾਰੇ ਆਈ.ਜੀ.ਪੀ. ਨੇ ਦੱਸਿਆ ਕਿ ਸਪੈਸ਼ਲ ਸੈੱਲ ਦੀ ਵਿਸ਼ੇਸ਼ ਟੀਮ ਨੇ ਦਾਣਾ ਮੰਡੀ, ਲੋਪੋਕੇ ਨੇੜੇ ਅੰਮ੍ਰਿਤਪਾਲ ਸਿੰਘ ਅਤੇ ਸਤਨਾਮ ਸਿੰਘ ਨੂੰ ਘੇਰ ਕੇ ਮੌਕੇ ‘ਤੇ ਪੰਜ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ, ਜਦੋਂ ਕਿ ਬਾਅਦ ਵਿੱਚ ਕੀਤੀ ਪੁੱਛਗਿੱਛ ਦੌਰਾਨ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ, ਜਿਸ ਨਾਲ ਕੁੱਲ ਬਰਾਮਦਗੀ ਨੌਂ ਪਿਸਤੌਲ ਅਤੇ 25 ਜਿੰਦਾ ਕਾਰਤੂਸ ਹੋ ਗਈ।

ਇਹ ਵੀ ਪੜ੍ਹੋ 👉Bathinda City ਦੇ ਇੱਕ ਖਾਲੀ ਪਲਾਟ ‘ਚ ਨੌਜਵਾਨ ਔਰਤ ਦੀ ਅਰਧ-ਨਗਨ ਲਾਸ਼ ਬਰਾਮਦ

ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਨੌਂ ਪਿਸਤੌਲਾਂ ਵਿੱਚ ਦੋ ਜ਼ਿਗਾਣਾ, ਛੇ .30 ਬੋਰ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪਹਿਲਾਂ ਵੀ ਥਾਣਾ ਛੇਹਰਟਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਹੈ।ਐਸ.ਐਸ.ਪੀ. ਨੇ ਦੱਸਿਆ ਕਿ ਉਨ੍ਹਾਂ ਦੇ ਇੱਕ ਹੋਰ ਸਾਥੀ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਫ਼ਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਪਹਿਲਾ ਮਾਮਲਾ ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 18-ਸੀ ਅਤੇ 29 ਅਤੇ ਅਰਮਜ਼ ਐਕਟ ਦੀ ਧਾਰਾ 25(8) ਤਹਿਤ ਐੱਫ.ਆਈ.ਆਰ. ਨੰਬਰ 424 ਮਿਤੀ 29.09.2026 ਦਰਜ ਕੀਤਾ ਗਿਆ ਹੈ, ਜਦੋਂ ਕਿ ਦੂਜਾ ਮਾਮਲਾ ਥਾਣਾ ਲੋਪੋਕੇ ਵਿਖੇ ਅਰਮਜ਼ ਐਕਟ ਦੀ ਧਾਰਾ 25(8) ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 61(2) ਤਹਿਤ ਐਫ.ਆਈ.ਆਰ. ਨੰਬਰ 310 ਮਿਤੀ 29.09.2026 ਦਰਜ ਕੀਤਾ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bathinda Police ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਦੋ ਕਾਬੂ

Bathinda News : Bathinda Police ਵੱਲੋਂ ਨਸ਼ਿਆਂ ਦੇ ਖਾਤਮੇ...

Bathinda Police ਵੱਲੋਂ ਸਰਚ ਅਭਿਆਨ; 19 ਵਿਅਕਤੀ ਗ੍ਰਿਫ਼ਤਾਰ, 12 ਮੁਕੱਦਮੇ ਦਰਜ

Bathinda News: Bathinda Police ਵੱਲੋਂ ਨਸ਼ਿਆਂ ਦੇ ਖਾਤਮੇ ਲਈ...

ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ! ਹਰ ਮਹੀਨੇ ਮਿਲਣਗੇ ₹1,100

ਨਿਊਜ਼ ਡੈਸਕ: ਸਮਾਜਿਕ ਸੁਰੱਖਿਆ ਪੈਨਸ਼ਨ ਲੈਣ ਵਾਲੇ ਲੋਕਾਂ ਲਈ...