ਜਨਗਣਨਾ-2027 ਦੇ ਦੂਜੇ ਪੜਾਅ ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਕਿੱਟਾਂ ਦੀ 100 ਫ਼ੀਸਦੀ ਵੰਡ ਮੁਕੰਮਲ

Date:

spot_img

Bathinda News:ਨਗਰ ਨਿਗਮ ਬਠਿੰਡਾ ਦੀ ਟੀਮ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਤਹਿਤ ਸਮੂਹ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਲੋੜੀਂਦੀਆਂ ਕਿੱਟਾਂ ਦੀ 100 ਫ਼ੀਸਦੀ ਵੰਡ ਸਫ਼ਲਤਾਪੂਰਵਕ ਮੁਕੰਮਲ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀਆਂ ਕਿੱਟਾਂ 20 ਨਵੰਬਰ ਸ਼ਾਮ ਨੂੰ ਪ੍ਰਾਪਤ ਹੋਈਆਂ ਸਨ। ਨਗਰ ਨਿਗਮ ਬਠਿੰਡਾ ਦੀ ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਅੱਜ ਸਾਰੀਆਂ ਕਿੱਟਾਂ ਸਬੰਧਤ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਵੰਡ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ 👉Mohali Police ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਇਸ ਤਰ੍ਹਾਂ ਨਗਰ ਨਿਗਮ ਬਠਿੰਡਾ ਦੀ ਟੀਮ ਦੇ ਸਾਂਝੇ ਯਤਨਾਂ ਅਤੇ ਫੀਲਡ ਟ੍ਰੇਨਰਾਂ ਦੇ ਸਹਿਯੋਗ ਨਾਲ ਸਾਰੇ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਤੱਕ ਲੋੜੀਂਦੀ ਸਮੱਗਰੀ ਪਹੁੰਚਾਉਣ ਦਾ ਕੰਮ 100 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀਮਤੀ ਨੀਧੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਇਸ ਪ੍ਰਬੰਧ ਨਾਲ ਜਨਗਣਨਾ ਦੇ ਦੂਜੇ ਪੜਾਅ ਦੌਰਾਨ ਫੀਲਡ ਵਿੱਚ ਕੰਮ ਕਰਨ ਵਾਲੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਸਮੱਗਰੀ ਸਮੇਂ ਸਿਰ ਮੁਹੱਈਆ ਹੋ ਗਈ ਹੈ, ਜਿਸ ਨਾਲ ਜਨਗਣਨਾ ਦੇ ਕੰਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ।ਨਗਰ ਨਿਗਮ ਬਠਿੰਡਾ ਦੀ ਟੀਮ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ, ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਖੇਡਾਂ ਵਤਨ ਪੰਜਾਬ ਦੀਆਂ ਰਾਜ ਪੱਧਰੀ ਹਾਕੀ ਖੇਡਾਂ ਬਠਿੰਡਾ ਵਿੱਚ ਜ਼ੋਰਾਂ ’ਤੇ

👉ਸਪੋਰਟਸ ਸਕੂਲ ਘੁੱਦਾ ਵਿਖੇ ਖਿਡਾਰੀ ਦਿਖਾ ਰਹੇ ਹਨ ਸ਼ਾਨਦਾਰ...

Mohali Police ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

👉ਹਥਿਆਰ ਦੇ ਸਰੋਤ ਅਤੇ ਖਰੀਦਣ ਦੇ ਮਕਸਦ ਬਾਰੇ ਪੁੱਛਗਿੱਛ...

गुरु साहिबान की शिक्षाएं समाज को एकता, सेवा, त्याग और सद्भाव का संदेश देती हैं : नायब सिंह सैनी

👉मुख्यमंत्री नायब सिंह सैनी ने उदासी ब्रह्म अखाड़ा साहिब...