ਮੋਹਾਲੀ, 07 ਮਈ: ਹਾੜੀ ਸੀਜਨ 2024-25 ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਲਗਭਗ ਸੋ ਫੀਸਦੀ ਖਰੀਦ ਹੋ ਚੁੱਕੀ ਹੈ ਅਤੇ ਅਗਾਹਾਂ ਵੀ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਖਰੀਦ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਮਗਰੋ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਹੁਣ ਤੱਕ 123.81 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 123.26 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾੜੀ ਸੀਜ਼ਨ 2024-25 ਦੌਰਾਨ 30,077 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਵਿੱਚੋਂ ਹੁਣ ਤੱਕ ਕਿਸਾਨਾਂ ਨੂੰ 25387.8 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।
ਜਿਲ੍ਹਾ ਪੱਧਰੀ ਬਾਲ ਭਿੱਖਿਆ ਟਾਸਕ ਫੋਰਸ ਵੱਲੋਂ ਬੱਚਿਆਂ ਦੀ ਕੀਤੀ ਗਈ ਕਾਊਸਲਿੰਗ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਦੀਆਂ ਸੁਵਿਧਾਵਾਂ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਨੇਪੜੇ ਚੜਨ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਇਸੇ ਦਾ ਨਤੀਜਾ ਹੈ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕਾਰਜ ਨੂੰ ਬਿਨਾਂ ਕਿਸੇ ਸਮੱਸਿਆ ਤੋਂ ਪੂਰਾ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਸ. ਬਰਸਟ ਨੇ ਅੱਗੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀਆਂ 1907 ਪੱਕੀਆਂ ਮੰਡੀਆਂ ਅਤੇ 826 ਆਰਜੀ ਖਰੀਦ ਕੇਂਦਰਾਂ ਵਿੱਚ ਹੁਣ ਤੱਕ 123.81 ਲੱਖ ਮੀਟ੍ਰਿਕ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 123.26 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
Share the post "ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ"