10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Date:

spot_img

Amritsar News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਨਿਊ ਮੋਹਣੀ ਪਾਰਕ ਦੇ ਵਸਨੀਕ ਪਰਮਜੀਤ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੇ ਕਰਜ਼ੇ ਦੀ ਰਕਮ ਨੂੰ ਦਰੁਸਤ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਹੈ ਜਿਸ ਨੂੰ ਮਾਲ ਰਿਕਾਰਡ ਵਿੱਚ ਅਸਲ ਕਰਜ਼ਾ 9 ਲੱਖ ਰੁਪਏ ਦੀ ਬਜਾਏ ਗਲਤੀ ਨਾਲ 90 ਲੱਖ ਰੁਪਏ ਲਿਖਿਆ ਗਿਆ ਸੀ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਕਤ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਵੱਲੋਂ ਇਸ ਕੇਸ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...