NOC ਦਿਵਾਉਣ ਬਦਲੇ 10,000 ਲੈਂਦਾ ਆਰਕੀਟੈਕਟ ਵਿਜੀਲੈਂਸ ਵੱਲੋਂ ਕਾਬੂ

Date:

spot_img

ਅੰਮ੍ਰਿਤਸਰ, 9 ਮਈ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਪਰਮਪਾਲ ਕੌਰ ਨੇ ਸਰਕਾਰ ਨੂੰ ਦਿੱਤੀ ਚੁਣੌਤੀ, ਕਿਹਾ ਮੈਂ ਬਠਿੰਡਾ ਤੋਂ ਲੜਾਂਗੀ ਚੋਣ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Canada ‘ਚ ਪੰਜਾਬੀ ਮੂਲ ਦੇ ਸ਼ਰਾਬ ਕਾਰੋਬਾਰੀ ਦਾ ਗੋ*ਲੀ*ਆਂ ਮਾਰ ਕੇ ਕ*ਤ*ਲ

Canada News: Canada 'ਚ ਇੱਕ ਪੰਜਾਬੀ ਮੂਲ ਦੇ ਸ਼ਰਾਬ...

‘ਪੰਜਾਬ Youth Run 2026’; AAP ਦੇ ਯੂਥ ਵਿੰਗ ਨੇ ਕਰਵਾਈ ਮੈਰਾਥਨ

Mohali News: AAP ਪੰਜਾਬ ਦੇ ਯੂਥ ਵਿੰਗ ਵੱਲੋਂ ਮੋਹਾਲੀ...