ਪਨਬੱਸ ਅਤੇ ਦੇ ਮੁਲਾਜਮਾਂ ਵਲੋਂ ਧਰਨੇ ਰੋਸ ਪ੍ਰਦਰਸਨ ਸਮੇਂ 27-28-29-ਸਤੰਬਰ ਦੀ ਹੜਤਾਲ ਦੀ ਤਿਆਰੀ -ਜਗਸੀਰ ਸਿੰਘ ਮਾਣਕ
ਆਮ ਆਦਮੀ ਦੀ ਸਰਕਾਰ ਕੋਲ ਨਹੀਂ ਕੱਚੇ ਮੁਲਾਜਮਾਂ ਲਈ ਸਮਾਂ ਗੇਟ ਰੈਲੀਆਂ ਕਰਕੇ ਕੱਢੀ ਭੜਾਸ -ਗੁਰਸੇਵਕ ਸਿੰਘ
ਪੰਜਾਬੀ ਖ਼ਬਰਸਾਰ ਬਿਉਰੋ
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ: ਪੰਜਾਬ ਰੋਡਵੇਜ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਪੰਜਾਬ ਦੇ 27 ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ। ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਗੇਟ ਤੇ ਬੋਲਦਿਆਂ ਸੂਬਾ ਜੋਇੰਟ ਸਕੱਤਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਹਿ ਕਿ ਇੱਕ ਪਾਸੇ ਸਰਕਾਰ ਨੌਜਵਾਨਾਂ ਨੂੰ ਪੱਕਾ ਰੋਜਗਾਰ ਦੀ ਗੱਲ ਕਰਦੀ ਹੈ ਪ੍ਰੰਤੂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਵੱਲੋਂ ਸਰਕਾਰ ਦੇ ਅੰਕੜਿਆਂ ਮੁਤਾਬਿਕ 1008 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਉਹਨਾਂ ਨੂੰ ਮਿਲਣ ਜਾ ਮੰਗਾਂ ਦਾ ਹੱਲ ਕਰਨ ਦਾ ਸਮਾਂ ਨਹੀਂ ਹੈ ਹੱਲ ਤਾਂ ਕੀ ਕਰਨਾ ਪੱਕਾ ਰੋਜਗਾਰ ਦਿਆਂਗੇ ਕਹਿਣ ਵਾਲੀ ਸਰਕਾਰ ਨੇ ਉਲਟਾ ਟਰਾਂਸਪੋਰਟ ਵਿਭਾਗ ਵਿੱਚ ਫੇਰ ਤੋਂ ਆਊਟ ਸੋਰਸਿੰਗ ਦੀ ਭਰਤੀ ਕੱਢ ਰਹੀ ਹੈ ਜਿਸ ਤੋਂ ਸਾਬਿਤ ਹੁੰਦਾ ਹੈ ਕਿ ਉਹ ਸਰਕਾਰ ਵੀ ਕੇਵਲ ਦਿਖਾਵੇ ਕਰ ਰਹੀ ਹੈ।ਡਿਪੂ ਪ੍ਰਧਾਨ ਜਗਸੀਰ ਸਿੰਘ ਮਾਣਕ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਭਿ੍ਰਸ਼ਟਾਚਾਰ ਫੇਲ ਰਹੀ ਹੈ। ਸਰਕਾਰੀ ਵਿਭਾਗਾਂ ਦੇ ਵਿੱਚ ਪ੍ਰਾਈਵੇਟ ਘਰਾਣਿਆਂ ਦੀਆਂ ਨਿੱਜੀ ਬੱਸਾਂ ਪਾ ਕੇ ਵਿਭਾਗਾਂ ਦਾ ਨਿੱਜੀਕਰਨ ਕਰਨਾ ਚਾਹੁੰਦੇ ਹਨ। ਗੁਰਸੇਵਕ ਸਿੰਘ ਜਨਰਲ ਸਕੱਤਰ ,ਗੁਰਬਾਜ ਸਿੰਘ ਮੀਤ ਪ੍ਰਧਾਨ , ਮਨਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਵਿਭਾਗਾਂ ਦੇ ਪੀ ਆਰ ਟੀ ਸੀ ਦੇ ਕੋਰਟ ਕੇਸ ਜਿੱਤੇ ਮੁਲਾਜ਼ਮਾਂ ਨੂੰ ਤਾਨਾਸ਼ਾਹੀ ਰਵਈਏ ਨਾਲ ਅੱਧੇ ਵਰਕਰਾਂ ਨੂੰ ਜੁਆਇਨ ਕਰਵਾਕੇ ਅਤੇ ਅੱਧਿਆ ਨੂੰ ਬਾਹਰ ਰੱਖ ਕੇ ਅਤੇ ਨਵੇਂ ਬਹਾਲ ਵਰਕਰਾਂ ਅਤੇ ਡਾਟਾ ਐਟਰੀ ਉਪਰੇਟਰ,ਅਡਵਾਸ ਬੁੱਕਰਾ ਦੀਆ ਤਨਖਾਹ ਘੱਟ ਦੇ ਕੇ ਉਹਨਾਂ ਦਾ ਸੋਸਣ ਕੀਤਾ ਜਾ ਰਿਹਾ। ਜਿਸਦੇ ਚੱਲਦੇ ਯੂਨੀਅਨ ਦੇ ਫੈਸਲੇ ਅਨੁਸਾਰ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਦੇ ਲਈ 6 ਸਤੰਬਰ ਨੂੰ ਪੀ,ਆਰ,ਟੀ, ਸੀ, ਦੇ ਮੁੱਖ ਦਫਤਰ ਪਟਿਆਲੇ ਅੱਗੇ ਧਰਨਾ ਦਿੱਤਾ ਜਾਵੇਗਾ ਆਉਣ ਵਾਲੀ 13 ਸਤੰਬਰ ਨੂੰ ਪਨਬਸ ਦੇ ਮੁੱਖ ਦਫਤਰ ਚੰਡੀਗੜ ਧਰਨਾ ਦਿੱਤਾ ਜਾਵੇਗਾ 20 ਸਤੰਬਰ ਨੂੰ ਟ੍ਰਾਂਸਪੋਰਟ ਮੰਤਰੀ ਪੰਜਾਬ ਦੀ ਕੋਠੀ ਦੇ ਅੱਗੇ ਰੋਸ ਪ੍ਰਦਰਸਨ ਕੀਤਾ ਜਾਵੇਗਾ ਜੇਕਰ ਫੇਰ ਵੀ ਸੁਣਵਾਈ ਨਾ ਹੋਈ ਤਾ 27,28,29 ਸਤੰਬਰ 2022 ਨੂੰ ਸੂਬਾ ਪੱਧਰੀ ਹੜਤਾਲ ਕਰਕੇ ਟਰਾਂਸਪੋਰਟ ਦਾ ਚੱਕਾ ਜਾਮ ਕੀਤਾ ਜਾਵੇਗਾ ਮੁੱਖ ਮੰਤਰੀ ਪੰਜਾਬ ਦਾ ਵੀ ਘਿਰਾਓ ਕੀਤਾ ਜਾਵੇਗਾ ।ਇਸ ਮੌਕੇ ਸੁੱਖਭਿੰਦਰ ਸਿੰਘ, ਭੁਪਿੰਦਰ ਸਿੰਘ ਸੰਧੂ, ਗੁਰਪਿਆਰ ਸਿੰਘ, ਗੁਰਵਿੰਦਰ ਸਿੰਘ ਵਰਕਸ਼ਾਪ ਪ੍ਰਧਾਨ, ਬਲਜਿੰਦਰ ਸਿੰਘ ਧਿਗਾਨਾ ਆਦਿ ਹਾਜਰ ਸਨ।
Share the post "1008 ਕਰੋੜ ਵੱਧ ਕਮਾਉਣ ਵਾਲੇ ਟਰਾਸਪੋਰਟ ਦੇ ਕਾਮਿਆਂ ਦੀ ਨਹੀਂ ਸੁਣਦੀ ਸਰਕਾਰ -ਗੁਰਪ੍ਰੀਤ ਢਿੱਲੋਂ"