ਸ਼ੰਭੂ, 8 ਦਸੰਬਰ: SKM News: ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ’ਚ ਮੁੜ ਮੋਰਚਾ ਲਗਾਉਣ ਲਈ ਡਟੇ 101 ਕਿਸਾਨਾਂ ਦੇ ਜਥੇ ਵੱਲੋਂ ਅੱਜ ਦਿੱਲੀ ਵੱਲ ਕੂਚ ਕਰ ਦਿੱਤਾ ਗਿਆ ਹੈ। ਪ੍ਰੰਤੂ ਉਮੀਦ ਮੁਤਾਬਕ ਹਰਿਆਣਾ ਪੁਲਿਸ ਮੁੜ ਮੂਹਰੇ ਕੰਧ ਬਣ ਕੇ ਡਟੀ ਹੋਈ ਹੈ ਅਤੇ ਅੰਤਰਰਾਸ਼ਟਰੀ ਸਰਹੱਦਾਂ ਦੀ ਤਰਜ਼ ’ਤੇ ਸ਼ੰਭੂ ਬਾਰਡਰ ਦੀ ਮੁੱਖ ਸੜਕ ਨੂੰ ਸੀਮੇਂਟ ਦੀਆਂ ਕੰਧਾਂ ਕੱਢ ਕੇ ਸੀਲ ਕੀਤਾ ਹੋਇਆ ਹੈ। ਇਸ ਦੌਰਾਨ ਦੋਨਾਂ ਧਿਰਾਂ ਵਿਚਕਾਰ ਸ਼ੁਰੂ ਹੋਈ ਸਾਰਥਿਕ ਗੱਲਬਾਤ ਕੁੱਝ ਹੀ ਮਿੰਟਾਂ ਵਿਚ ਤਕਰਾਰ ਦਾ ਰੂਪ ਧਾਰਨ ਕਰ ਗਈ ਤੇ ਹਰਿਆਣਾ ਪੁਲਿਸ ਵੱਲੋਂ ਮੁੜ ਕਿਸਾਨਾਂ ਉਪਰ ਮਿਰਚਾ ਵਾਲੀ ਸਪਰੇਹ ਤੇ ਅੱਥਰੂ ਗੈਸ ਦੇ ਗੋਲੇ ਸੁੱਟਣੇ ਸ਼ੁਰੂ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ ਪੰਜਾਬ ਦੇ ਵਿਚ ਨਗਰ ਨਿਗਮ ਤੇ ਕੋਂਸਲ ਚੋਣਾਂ ਦਾ ਵੱਜਿਆ ਬਿਗੁਲ, 21 ਦਸੰਬਰ ਨੂੰ ਪੈਣਗੀਆਂ ਵੋਟਾਂ
ਹਾਲਾਂਕਿ ਕਿਸਾਨਾਂ ਵੱਲੋਂ ਵੀ ਹਰਿਆਣਾ ਪੁਲਿਸ ਵੱਲੋਂ ਲਗਾਈ ਲੋਹੇ ਦੀ ਬੇਰੀਗੇਡਿੰਗ ਨੂੰ ਤੋੜਣ ਦੀ ਵਾਰ ਵਾਰ ਕੋਸ਼ਿਸ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਹਰਿਆਣਾ ਪੁਲਿਸ ਲਗਾਤਾਰ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਕਿਸਾਨਾਂ ਨੂੰ ਖਦੇੜ ਰਹੀ ਹੈ। ਅੱਜ ਦੇ ਸੰਘਰਸ਼ ਦੌਰਾਨ ਵੱਡੀ ਗੱਲ ਇਹ ਵੀ ਦੇਖਣ ਨੂੰ ਮਿਲੀ ਕਿ ਮੀਡੀਆ ਨੂੰ ਇਸ ਬਾਰਡਰ ਤੋਂ ਦੂਰ ਰੁਕਣ ਲਈ ਕਿਹਾ ਗਿਆ ਪ੍ਰੰਤੂ ਮੀਡੀਆ ਵੀ ਕਿਸਾਨਾਂ ਦੇ ਨਾਲ ਪੁੱਜਣ ਵਿਚ ਸਫ਼ਲ ਰਿਹਾ। ਜਿਕਰਯੋਗ ਹੈ ਕਿ 6 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ 101 ਕਿਸਾਨਾਂ ਦਾ ਪਹਿਲਾਂ ਜਥਾ ਭੇਜਿਆ ਗਿਆ ਸੀ ਪ੍ਰੰਤੂ ਹਰਿਆਣਾ ਪੁਲਿਸ ਨੇ ਅੱਗੇ ਨਹੀਂ ਵਧਣ ਦਿੱਤਾ ਤੇ ਅੱਜ ਦੀ ਤਰ੍ਹਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਸਨ।
ਇਹ ਵੀ ਪੜ੍ਹੋ ਵਿਆਹੁਤਾ ਪ੍ਰੇਮਿਕਾ ਦਾ ਕ+ਤਲ ਕਰਨ ਤੋਂ ਬਾਅਦ ਪ੍ਰੇਮੀ ਨੇ ਕੀਤੀ ਖ਼ੁਦ+ਕਸ਼ੀ
ਸੰਭਾਵਨਾ ਜਤਾਈ ਜਾ ਰਹੀ ਹੈ ਕਿ ਦੋਨਾਂ ਧਿਰਾਂ ਵਿਚਕਾਰ ਇਹ ਸੰਘਰਸ਼ ਹੋਰ ਲੰਮਾ ਖਿੱਚਿਆ ਜਾ ਸਕਦਾ ਹੈ ਕਿਉੀਕਿ ਕੇਂਦਰ ਜਾਂ ਹਰਿਆਣਾ ਸਰਕਾਰ ਵੱਲੋਂ ਹਾਲੇ ਤੱਕ ਕਿਸਾਨਾਂ ਨੂੰ ਕੋਈ ਗੱਲਬਾਤ ਦਾ ਸੱਦਾ ਨਹੀਂ ਦਿੱਤਾ ਗਿਆ ਤੇ ਕਿਸਾਨਾਂ ਨੂੰ ਸ਼ਾਂਤਮਈ ਤਰੀਕੇ ਨਾਲ ਦਿੱਲੀ ਵੀ ਨਹੀਂ ਜਾਣ ਦਿੱਤਾ ਜਾ ਰਿਹਾ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਵੱਖ ਵੱਖ ਮੀਡੀਆ ਚੈਨਲਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਹੈ ਕਿ ‘‘ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਪੁਲਿਸ ਵੱਲੋਂ ਸ਼ਾਂਤਮਈ ਢੰਗ ਨਾਲ ਦਿੱਲੀ ਵੱਲ ਜਾਣ ਦੀ ਕੋਸ਼ਿਸ ਕਰ ਰਹੇ ਕਿਸਾਨਾਂ ਉਪਰ ਅੱਤਿਆਚਾਰ ਕੀਤੇ ਜਾ ਰਹੇ ਹਨ, ਜਿਸਦੇ ਨਾਲ ਪੂਰੀ ਦੁਨੀਆਂ ਸਾਹਮਣੇ ਉਨ੍ਹਾਂ ਦਾ ਚਿਹਰਾ ਨੰਗਾ ਹੋ ਰਿਹਾ। ’’
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "SKM News: 101 ਕਿਸਾਨਾਂ ਨੇ ਮੁੜ ਕੀਤਾ ਦਿੱਲੀ ਵੱਲ ਕੂਚ, ਬਾਰਡਰ ’ਤੇ ਅੱਗੇ ਡਟੀ ਹਰਿਆਣਾ ਪੁਲਿਸ, ਮਾਹੌਲ ਤਨਾਅਪੂਰਨ"