1033 ਵਿਦਿਆਰਥੀਆਂ ਨੇ ਕਰੀਅਰ ਤਿਆਰੀ ਸੈਸ਼ਨ ਵਿੱਚ ਭਾਗ ਲਿਆ

0
188
+1

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵੱਖ-ਵੱਖ ਵਿਸ਼ਿਆਂ ਦੇ ਕੁੱਲ 1,033 ਵਿਦਿਆਰਥੀਆਂ ਨੇ ਹਾਲ ਹੀ ਵਿੱਚ ਆਪਣੇ ਕੈਰੀਅਰ ਦੀ ਤਿਆਰੀ ਅਤੇ ਮੁਹਾਰਤ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਮਾਹਿਰ ਦੀ ਅਗਵਾਈ ਵਿਚ ਵੱਖ ਵੱਖ ਸੈਸ਼ਨਾ ਵਿੱਚ ਹਿੱਸਾ ਲਿਆ।ਯੂਨੀਵਰਸਿਟੀ ਦੇ ਸਿਖਲਾਈ ਅਤੇ ਪਲੇਸਮੈਂਟ ਵਿਭਾਗ ਦੁਆਰਾ ਸ਼ੁਰੂ ਕੀਤੀ ਗਈ ਇਹ ਨਿਵੇਕਲੀ ਪਹਿਲਕਦਮੀ, ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਵਿੱਚ ਸਫਲਤਾ ਲਈ ਜ਼ਰੂਰੀ ਹੁਨਰ ਅਤੇ ਸੂਝ ਨਾਲ ਲੈਸ ਕਰਨ ‘ਤੇ ਕੇਂਦਰਿਤ ਹੈ।ਸੈਸ਼ਨਾਂ ਵਿੱਚ ਰੈਜ਼ਿਊਮੇ ਬਿਲਡਿੰਗ, ਲਿੰਕਡਇਨ ਓਪਟੀਮਾਈਜੇਸ਼ਨ, ਇੰਟਰਨਸ਼ਿਪਸ, ਅਤੇ ਸਟਾਰਟਅੱਪ ਕਲਚਰ ਨੂੰ ਪ੍ਰਫੁੱਲਤ ਕਰਨ ਸਮੇਤ ਬਹੁਤ ਸਾਰੇ ਵਿਸ਼ਿਆਂ ਨੂੰ ਕਵਰ ਕੀਤਾ ਗਿਆ।

ਇਹ ਵੀ ਪੜ੍ਹੋ  PSPCL ਦਾ ਲਾਈਨਮੈਨ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਕੰਪਿਊਟਰ ਸਾਇੰਸ ਇੰਜਨੀਅਰਿੰਗ, ਸਿਵਲ ਇੰਜਨੀਅਰਿੰਗ, ਮਕੈਨੀਕਲ ਇੰਜਨੀਅਰਿੰਗ, ਟੈਕਸਟਾਈਲ ਇੰਜਨੀਅਰਿੰਗ, ਇਲੈਕਟ੍ਰੀਕਲ ਇੰਜਨੀਅਰਿੰਗ, ਇਲੈਕਟ੍ਰੋਨਿਕਸ ਅਤੇ ਸੰਚਾਰ ਇੰਜਨੀਅਰਿੰਗ, ਪ੍ਰਬੰਧਨ, ਵਿਗਿਆਨ, ਖੇਤੀਬਾੜੀ, ਫੂਡ ਸਾਇੰਸ ਐਂਡ ਟੈਕਨਾਲੋਜੀ, ਫਾਰਮਾਸਿਊਟੀਕਲਜ਼, ਫੈਸ਼ਨ ਟੈਕਨਾਲੋਜੀ ਅਤੇ ਕੰਪਿਊਟਰ ਐਪਲੀਕੇਸ਼ਨਾਂ ਵਰਗੇ ਵਿਭਿੰਨ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਪੇਸ਼ੇਵਰ ਗਿਆਨ ਨੂੰ ਮਹੱਤਵਪੂਰਣ ਰੂਪ ਦੇਣ ਲਈ ਇਸ ਪ੍ਰੋਗਰਾਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ।ਸੈਸ਼ਨਾਂ ਦੀ ਅਗਵਾਈ ਐਮ.ਆਰ.ਐਸ.ਪੀ.ਟੀ.ਯੂ. ਵਿਖੇ ਸਿਖਲਾਈ ਅਤੇ ਪਲੇਸਮੈਂਟ ਦੇ ਡਾਇਰੈਕਟਰ ਇੰਜ. ਹਰਜੋਤ ਸਿੰਘ ਸਿੱਧੂ ਨੇ ਕੀਤੀ, ਜਿਨ੍ਹਾਂ ਨੇ ਇੱਕ ਪੇਸ਼ੇਵਰ ਪ੍ਰੋਫਾਈਲ ਬਣਾਉਣ, ਰੁਜ਼ਗਾਰ-ਯੋਗਤਾ ਨੂੰ ਵਧਾਉਣ ਅਤੇ ਉੱਭਰ ਰਹੇ ਰੁਜ਼ਗਾਰ ਬਾਜ਼ਾਰ ਨੂੰ ਅਪਣਾਉਣ, ਖਾਸ ਤੌਰ ‘ਤੇ ਸਟਾਰਟਅਪਸ ਅਤੇ ਡਿਜੀਟਲ ਪਲੇਟਫਾਰਮਾਂ ਵਰਗੇ ਉੱਭਰ ਰਹੇ ਖੇਤਰਾਂ ਦੇ ਸਬੰਧ ਵਿੱਚ ਮਾਹਰ ਸੂਝ ਅਤੇ ਵਿਹਾਰਕ ਵਿਚਾਰ-ਵਟਾਂਦਰਾ ਕੀਤਾ।

ਇਹ ਵੀ ਪੜ੍ਹੋ  1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗੁਰਿੰਦਰਪਾਲ ਸਿੰਘ ਬਰਾੜ ਨੇ ਇਸ ਪਹਿਲਕਦਮੀ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਕਰਨ ਅਤੇ ਉਨ੍ਹਾਂ ਨੂੰ ਸਫਲ ਕੈਰੀਅਰ ਵੱਲ ਮਾਰਗ ਦਰਸਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਹ ਯਤਨ ਮਜ਼ਬੂਤ ਉਦਯੋਗ-ਅਕਾਦਮਿਕ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਹੁਨਰਮੰਦ ਬਨਾਉਣ ਵਿੱਚ ਸੁਚਾਰੂ ਰੂਪ ਵਿੱਚ ਤਬਦੀਲੀ ਕਰਨ ਵਿੱਚ ਮਦਦ ਕਰੇਗਾ।ਡਾਇਰੈਕਟਰ- ਟ੍ਰੇਨਿੰਗ ਅਤੇ ਪਲੇਸਮੈਂਟ, ਇੰਜੀ. ਹਰਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੈਰੀਅਰ ਦੀ ਤਿਆਰੀ ਸੈਸ਼ਨ ਯੂਨੀਵਰਸਿਟੀ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ ਨਾ ਸਿਰਫ਼ ਅਕਾਦਮਿਕ ਤੌਰ ‘ਤੇ ਲੈਸ ਹੋਣ, ਸਗੋਂ ਕੈਰੀਅਰ ਲਈ ਵੀ ਤਿਆਰ ਹੋਣ, ਜਿਸ ਨਾਲ ਪੇਸ਼ੇਵਰ ਸੰਸਾਰ ਵਿੱਚ ਆਤਮ-ਵਿਸ਼ਵਾਸ ਨਾਲ ਅੱਗੇ ਵਧ ਸਕਣ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here