106 ਮੋਬਾਇਲ ਟਰੇਸ ਕਰ ਕੇ ਆਮ ਲੋਕਾਂ ਨੂੰ ਕੀਤੇ ਸਪੁਰਦ : ਅਮਨੀਤ ਕੌਂਡਲ

0
42
+1

ਬਠਿੰਡਾ, 30 ਜਨਵਰੀ : ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਬਠਿੰਡਾ ਪੁਲਿਸ ਜ਼ੁਰਮ ਦੀ ਦੁਨੀਆਂ ਨੂੰ ਠੱਲ੍ਹ ਪਾਉਣ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਹਮੇਸ਼ਾ ਤਤਪਰ ਹੈ। ਇਸੇ ਲੜੀ ਤਹਿਤ ਮਹੀਨਾ ਜਨਵਰੀ 2025 ’ਚ 106 ਗੁੰਮ ਹੋਏ ਮੋਬਾਇਲ ਟਰੇਸ ਕਰ ਕੇ ਆਮ ਲੋਕਾਂ ਨੂੰ ਸਪੁਰਦ ਕੀਤੇ ਗਏ ਹਨ।ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਸਾਂਝ ਕੇਂਦਰਾਂ ਵੱਲੋਂ ਪੰਜਾਬ ਟਰਾਂਸਪੇਰੈਸੀ ਅਤੇ ਅਕਾਊਟੇਬਿਲਟੀ ਇਨ ਡਲੀਵਰੀ ਆਫ ਪਬਲਿਕ ਸਰਵਿਸ ਐਕਟ, 2018 ਅਧੀਨ ਨੋਟੀਫਾਈਡ ਸਰਵਿਸਿਜ਼ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਮੋਬਾਇਲ ਗੁੰਮ ਹੋਣ ਦੀ ਸੂਰਤ ਵਿੱਚ ਸਾਂਝ ਕੇਂਦਰ ਵਿੱਚ ਸਿਕਾਇਤ ਦਰਜ ਕਰਵਾ ਜਾ ਸਕਦੀ ਹੈ।

ਇਹ ਵੀ ਪੜ੍ਹੋ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸਰਧਾਂਜਲੀ

ਇਸ ਤੋਂ ਇਲਾਵ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਮਹਿਲਾਵਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਭਲਾਈ ਲਈ ਪੰਜਾਬ ਪੁਲਿਸ ਮਹਿਲਾ ਮਿੱਤਰ ਸਕੀਮ ਚਲਾਈ ਗਈ ਹੈ, ਕੋਈ ਵੀ ਮਹਿਲਾ ਲੋੜ ਪੈਣ ’ਤੇ ਆਪਣੀ ਸ਼ਿਕਾਇਤ ਆਪ ਹੀ ਪੀਜੀਡੀ ਪੋਰਟਲ ਤੇ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹੁਣ ਘਰ ਬੈਠੇ ਪੁਲਿਸ ਕੋਲ ਆਪਣੀ ਸ਼ਿਕਾਇਤ ਆਨਲਾਈਨ ਪਬਲਿਕ ਗਰੀਵੀਐਂਸ ਡਵੀਜ਼ਨ, ਪੰਜਾਬ ਪੁਲਿਸ www.pgd.punjabpolice.gov.in ’ਤੇ ਕੀਤੀ ਜਾ ਸਕਦੀ ਹੈ।ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਬਠਿੰਡਾ ਪੁਲਿਸ ਵਲੋਂ ਤੰਦਰੁਸਤ ਪੰਜਾਬ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾ ਤੋਂ ਆਮ ਲੋਕਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਕਸਬਿਆਂ ਵਿੱਚ ਨਸ਼ਿਆ ਦੇ ਮਾੜ੍ਹੇ ਪ੍ਰਭਾਵਾਂ ਤੋਂ ਲਗਾਤਾਰ ਕੈਂਪ ਲਗਾ ਕੇ ਜਾਣੂ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਬਾਜ਼ੀ ਪਲਟੀ, ਚੰਡੀਗੜ੍ਹ ਮੇਅਰ ਭਾਜਪਾ ਦਾ ਅਤੇ ਸੀਨੀ: ਤੇ ਡਿਪਟੀ ਮੇਅਰ ਕਾਂਗਰਸ ਦਾ ਬਣੇ

ਇਸੇ ਲੜੀ ਤਹਿਤ ਮਿਤੀ 01 ਜਨਵਰੀ 2024 ਤੋਂ ਮਿਤੀ 31 ਦਸੰਬਰ 2024 ਤੱਕ ਕੁੱਲ 298 ਸੈਮੀਨਾਰ ਲਗਾਏ ਗਏ ਹਨ।ਜ਼ਿਲ੍ਹਾ ਪੁਲਿਸ ਮੁਖੀ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿ ਜੇਕਰ ਤੁਹਾਡੇ ਨਜਦੀਕ ਕੋਈ ਵੀ ਨਸ਼ਾ ਵੇਚਦਾ ਜਾਂ ਕੋਈ ਨਸ਼ੇ ਦਾ ਆਦੀ ਹੈ ਤਾਂ ਉਸ ਦੀ ਜਾਣਕਾਰੀ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 75080-09080 ’ਤੇ ਵੱਟਸਐਪ ਜਾਂ ਫੋਨ ਰਾਹੀਂ ਦੇ ਸਕਦੇ ਹੋ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

+1

LEAVE A REPLY

Please enter your comment!
Please enter your name here