Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਧਰਮ ਤੇ ਵਿਰਸਾ

ਸੇਵਾਦਾਰ ਰਾਮ ਸਵਰੂਪ ਇੰਸਾਂ ਬਣੇ ਬਲਾਕ ਬਠਿੰਡਾ ਦੇ 106ਵੇਂ ਸਰੀਰਦਾਨੀ

12 Views

ਬਠਿੰਡਾ, 7 ਜਨਵਰੀ: ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੀ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 161 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 106ਵਾਂ ਸਰੀਰਦਾਨ ਹੋਇਆ। ਬਲਾਕ ਬਠਿੰਡਾ ਦੇ ਏਰੀਆ ਲਾਲ ਸਿੰਘ ਨਗਰ ਦੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮਿਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ।

ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਦੇ 9 ਮਹੀਨਿਆਂ ਬਾਅਦ FIR ਦਰਜ

ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਰਾਮ ਸਵਰੂਪ ਇੰਸਾਂ ਦੇ ਦੇਹਾਂਤ ਤੋਂ ਬਾਅਦ ਉਸਦੀ ਪਤਨੀ ਕਾਂਤਾ ਇੰਸਾਂ, ਪੁੱਤਰ ਮਨੀਸ਼ ਇੰਸਾਂ, ਲਲਿਤ ਇੰਸਾਂ, ਧੀਆਂ ਸ਼ਾਲੂ ਇੰਸਾਂ, ਨਿਸ਼ਾ ਇੰਸਾਂ ਜਵਾਈ ਨਰੇਸ਼ ਇੰਸਾਂ, ਮੁਕੁਲ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਗੌਤਮ ਬੁੱਧਾ ਚਿਕਿਤਸਾ ਮਹਾਂਵਿਦਿਆਲਿਆ ਝਜਰਾ ਦੇਹਰਾਦੂਨ (ਉਤਰਾਖੰਡ) ਨੂੰ ਦਾਨ ਕੀਤਾ। ਸਰੀਰਦਾਨੀ ਰਾਮ ਸਵਰੂਪ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਰਾਮ ਸਵਰੂਪ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮਿਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ।

ਨਵਾਂ ਰਿਕਾਰਡ: ਪੰਜਾਬ ‘ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538 ਮਾਮਲੇ ਨਿਪਟਾਏ: ਜਿੰਪਾ

ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਰਕੇਸ਼ ਇੰਸਾਂ ਨੇ ਰਾਮ ਸਵਰੂਪ ਇੰਸਾਂ ਦੀ ਅੰਤਿਮ ਯਾਤਰਾ ਵਿਚ ਪਹੁੰਚਣ ਲਈ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੇਮੀ ਸੰਮਤੀ ਏਰੀਆ ਲਾਲ ਸਿੰਘ ਦੇ ਸੇਵਾਦਾਰ ਜਗਦੀਸ਼ ਰਾਏ ਇੰਸਾਂ, ਗੁਰਮੇਲ ਸਿੰਘ ਇੰਸਾਂ, ਹਰਬੰਸ ਸਿੰਘ ਇੰਸਾਂ, ਮਨਿੰਦਰ ਸਿੰਘ ਇੰਸਾਂ, ਹਰਮੰਦਰ ਸਿੰਘ ਇੰਸਾਂ, ਭੈਣ ਚਰਨਜੀਤ ਕੌਰ ਇੰਸਾਂ, ਗੁਰਪ੍ਰੀਤ ਕੌਰ ਇੰਸਾਂ, ਵੀਨਾ ਇੰਸਾਂ ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।

 

Related posts

ਸੁਖਬੀਰ ਬਾਦਲ ਦੇ ਮੁੜ ਸਿਆਸੀ ਮੈਦਾਨ ’ਚ ਨਿੱਤਰਣ ’ਤੇ ਮੱਚਿਆ ਘਮਾਸਾਨ, ਸੁਧਾਰ ਲਹਿਰ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਦੇ ਲਗਾਏ ਦੋਸ਼

punjabusernewssite

ਮਾਲਵਾ ਕਾਲਜ ਦੇ ਵਿਦਿਆਰਥੀਆਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦਾ ਟੂਰ ਕਰਵਾਇਆ

punjabusernewssite

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਦੋ ਰੋਜ਼ਾ ਵਿਦਿਆਰਥੀ ਸਖਸ਼ੀਅਤ ਉਸਾਰੀ ਕੈਂਪ ਲਗਾਇਆ ਗਿਆ

punjabusernewssite