Bathinda News: ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) 11 ਮਾਰਚ 2025 (ਮੰਗਲਵਾਰ) ਨੂੰ ਆਪਣਾ 10ਵਾਂ ਡਿਗਰੀ ਵੰਡ ਸਮਾਰੋਹ (ਕਨਵੋਕੇਸ਼ਨ) ਕਰਵਾਉਣ ਜਾ ਰਹੀ ਹੈ, ਜੋ ਕਿ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਖੋਜ ਉੱਤਮਤਾ ਵੱਲ ਸਫ਼ਰ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੋਵੇਗਾ।ਇਸ ਮਹੱਤਵਪੂਰਨ ਐਲਾਨ ਸੰਬੰਧੀ ਜਾਣਕਾਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾਰੀ ਨੇ ਸ਼ੁੱਕਰਵਾਰ ਨੂੰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੰਦਿਆਂ ਦੱਸਿਆ ਕਿ ਇਹ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਇਸ ਸ਼ਾਨਦਾਰ ਮੌਕੇ ‘ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਹਾਮੀ ਭਰੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਹੋਣਗੇ ਜਦੋਂ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਹੋਣਗੇ। ਵਾਈਸ ਚਾਂਸਲਰ ਪ੍ਰੋ. ਤਿਵਾਰੀ ਨੇ ਕਿਹਾ ਕਿ ਇਹ ਕਨਵੋਕੇਸ਼ਨ ਨਾ ਸਿਰਫ਼ ਯੂਨੀਵਰਸਿਟੀ ਭਾਈਚਾਰੇ ਲਈ ਸਗੋਂ ਪੂਰੇ ਇਲਾਕੇ ਲਈ ਇੱਕ ਮਾਣ ਵਾਲਾ ਮੌਕਾ ਹੈ ਕਿਉਂਕਿ ਇਸ ਵਿੱਚ ਰਾਸ਼ਟਰਪਤੀ, ਜੋ ਕਿ ਯੂਨੀਵਰਸਿਟੀ ਦੇ ਵਿਜ਼ਟਰ ਵੀ ਹਨ, ਅਤੇ ਪੰਜਾਬ ਦੇ ਰਾਜਪਾਲ ਦੀ ਹਾਜ਼ਰੀ ਹੋਵੇਗੀ।
ਇਹ ਵੀ ਪੜ੍ਹੋ ਆਪ੍ਰੇਸ਼ਨ ਸੀਲ: ਗੁਆਂਢੀ ਰਾਜਾਂ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਵਿਰੁੱਧ ਪੰਜਾਬ ਪੁਲਿਸ ਨੇ ਸ਼ਿਕੰਜਾ ਕੱਸਿਆ
ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਖਸੀਅਤਾਂ ਦੀ ਮੌਜੂਦਗੀ ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹੋਵੇਗੀ, ਜੋ ਆਪਣੇ ਗਿਆਨ ਅਤੇ ਹੁਨਰ ਨਾਲ ਸਮਾਜ ਅਤੇ ਰਾਸ਼ਟਰ ਦੀ ਤਰੱਕੀ ਵਿੱਚ ਯੋਗਦਾਨ ਪਾਉਣਗੇ।ਕਨਵੋਕੇਸ਼ਨ ਵਿੱਚ 1031 ਪੋਸਟ ਗ੍ਰੈਜੂਏਟ ਅਤੇ 60 ਪੀ-ਐਚ.ਡੀ. ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ, ਜਦੋਂ ਕਿ 43 ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਅਕਾਦਮਿਕ ਉੱਤਮਤਾ ਲਈ ਸੋਨੇ ਦੇ ਤਗਮੇ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਯੂਨੀਵਰਸਿਟੀ ਪੰਜ ਉੱਘੀਆਂ ਸ਼ਖਸੀਅਤਾਂ ਨੂੰ ਆਨਰੇਰੀ ਡਿਗਰੀਆਂ (ਡੀ. ਲਿਟ.) ਪ੍ਰਦਾਨ ਕਰੇਗੀ ਜਿਨ੍ਹਾਂ ਨੇ ਆਪਣੇ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਇਆ ਹੈ। ਇਹਨਾਂ ਮਹਾਨ ਸ਼ਖਸੀਅਤਾਂ ਵਿੱਚ ਪਦਮ ਭੂਸ਼ਣ ਪ੍ਰੋ. ਸਰਦਾਰਾ ਸਿੰਘ ਜੌਹਲ (ਉੱਘੇ ਖੇਤੀਬਾੜੀ ਅਰਥਸ਼ਾਸਤਰੀ), ਪਦਮ ਭੂਸ਼ਣ ਸ਼੍ਰੀ ਅਨੁਪਮ ਖੇਰ (ਪ੍ਰਸਿੱਧ ਅਦਾਕਾਰ, ਸਮਾਜਿਕ ਕਾਰਕੁਨ ਅਤੇ ਭਾਰਤੀ ਸੱਭਿਆਚਾਰ ਦੇ ਰਾਜਦੂਤ), ਪਦਮ ਭੂਸ਼ਣ ਆਚਾਰੀਆ (ਡਾ.) ਬਿਬੇਕ ਦੇਬਰਾਏ (ਮਾਨਦ ਡਾਕਟਰੇਟ, ਮਰਨ ਉਪਰੰਤ) (ਪ੍ਰਸਿੱਧ ਅਰਥਸ਼ਾਸਤਰੀ ਅਤੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਪ੍ਰੀਸ਼ਦ ਦੇ ਚੇਅਰਮੈਨ), ਸ਼੍ਰੀ ਫੁੰਚੋਕ ਸਟੋਬਦਾਨ (ਪ੍ਰਸਿੱਧ ਬੋਧੀ ਵਿਦਵਾਨ), ਪ੍ਰੋ. ਕਰਮ ਤੇਜ ਸਿੰਘ ਸਰਾਓ (ਪ੍ਰਸਿੱਧ ਸਿੱਖਿਆ ਸ਼ਾਸਤਰੀ ਸ਼ਾਮਲ ਹਨ, ਜਿਹਨਾਂ ਨੇ ਭਾਰਤੀ ਸਿੱਖਿਆ ਪ੍ਰਣਾਲੀ, ਸਮਾਜਿਕ ਵਿਕਾਸ ਅਤੇ ਸੱਭਿਆਚਾਰਕ ਅਧਿਐਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।
ਇਹ ਵੀ ਪੜ੍ਹੋ ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ
ਵਾਈਸ ਚਾਂਸਲਰ ਪ੍ਰੋ. ਤਿਵਾਰੀ ਨੇ ਯੂਨੀਵਰਸਿਟੀ ਵੱਲੋਂ ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਵਿੱਚ ਕੀਤੀ ਗਈ ਪ੍ਰਗਤੀ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੀਯੂਪੀਆਰਡੀਐਫ ਨਿਧੀ ਆਈ-ਟੀਬੀਆਈ ਇਨਕਿਊਬੇਟਰ, ਈ-ਯੁਵਾ ਕੇਂਦਰ ਅਤੇ ਆਈਡੀਆ ਲੈਬ ਵਰਗੇ ਉਪਰਾਲੇ ਨੌਜਵਾਨ ਨਵੀਨਤਾਕਾਰਾਂ ਨੂੰ ਸਟਾਰਟਅੱਪ ਸੈਕਟਰ ਵਿੱਚ ਅੱਗੇ ਵਧਣ ਲਈ ਇੱਕ ਪ੍ਰਭਾਵਸ਼ਾਲੀ ਪਲੇਟਫਾਰਮ ਪ੍ਰਦਾਨ ਕਰ ਰਹੇ ਹਨ। ਇਨ੍ਹਾਂ ਯਤਨਾਂ ਨੇ ਭਾਰਤ ਦੇ ਵਧ ਰਹੇ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕੀਤਾ ਹੈ, ਅਤੇ ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸੀਯੂ ਪੰਜਾਬ ਦੇ ਗ੍ਰੈਜੂਏਟ ਰਾਸ਼ਟਰ ਨਿਰਮਾਣ ਅਤੇ ਤਕਨੀਕੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ। ਇਸ ਕਨਵੋਕੇਸ਼ਨ ਰਾਹੀਂ, ਯੂਨੀਵਰਸਿਟੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ 1091 ਨਵੇਂ ਗ੍ਰੈਜੂਏਟ ਤਿਆਰ ਕਰੇਗੀ।ਇਹ ਜਿਕਰਯੋਗ ਹੈ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਵਾਈਸ-ਚਾਂਸਲਰ ਪ੍ਰੋ. ਤਿਵਾਰੀ ਦੀ ਅਗਵਾਈ ਹੇਠ ਲਗਾਤਾਰ ਸਮੇਂ ਸਿਰ ਕਨਵੋਕੇਸ਼ਨਾਂ ਦਾ ਆਯੋਜਨ ਕਰਦੀ ਰਹੀ ਹੈ। ਯੂਨੀਵਰਸਿਟੀ ਨੇ ਇਹ ਯਕੀਨੀ ਬਣਾਇਆ ਹੈ ਕਿ ਕਿਸੇ ਵੀ ਵਿਦਿਆਰਥੀ ਨੂੰ ਡਿਗਰੀ ਪ੍ਰਾਪਤ ਕਰਨ ਵਿੱਚ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਯੂਨੀਵਰਸਿਟੀ ਨੇ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) ਦੇ ਪਰਿਵਰਤਨਸ਼ੀਲ ਅਕਾਦਮਿਕ ਸੁਧਾਰਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ।ਇਸ ਪ੍ਰੈਸ ਕਾਨਫਰੰਸ ਵਿੱਚ ਪ੍ਰੋ. ਵਿਨੋਦ ਕੁਮਾਰ ਗਰਗ, ਡਾ. ਰੂਬਲ ਕਨੋਜ਼ੀਆ ਅਤੇ ਹੋਰ ਅਧਿਕਾਰੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


