Fazilka News: ਜ਼ਿਲ੍ਹਾ ਫਾਜ਼ਿਲਕਾ ਦੇ ਸਿਵਲ ਹਸਪਤਾਲ ਦੇ 11 ਡਾਕਟਰਾਂ ਨੂੰ ਹੜ੍ਹਾਂ ਅਤੇ ਡੇਂਗੂ ਦੀ ਬਿਮਾਰੀ ਦੌਰਾਨ ਫਾਜ਼ਿਲਕਾ ਪੁਲਿਸ ਪ੍ਰਸ਼ਾਸਨ ਨਾਲ ਕਰੀਬੀ ਤਾਲਮੇਲ ਅਤੇ ਸ਼ਲਾਘਾਯੋਗ ਸੇਵਾ ਲਈ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਡੀ.ਜੀ.ਪੀ ਸ਼੍ਰੀ ਗੌਰਵ ਯਾਦਵ ਦੀ ਅਗਵਾਈ ਹੇਠ ਐਸਐਸਪੀ ਗੁਰਮੀਤ ਸਿੰਘ ਵੱਲੋਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਡਾਕਟਰ ਸਾਡੇ ਲਈ ਫ੍ਰੰਟਲਾਈਨ ਵਾਰੀਅਰ ਹਨ। ਇਨ੍ਹਾਂ ਦੀ ਸੇਵਾ ਤੇ ਸਮਰਪਣ ਕਾਰਨ ਹੀ ਅਸੀਂ ਸੰਕਟਕਾਲੀਨ ਸਥਿਤੀਆਂ ਵਿੱਚ ਲੋਕਾਂ ਨੂੰ ਸਮੇਂ ਸਿਰ ਮਦਦ ਪਹੁੰਚਾ ਸਕੇ।
ਇਹ ਵੀ ਪੜ੍ਹੋ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ
ਡੀ.ਜੀ.ਪੀ ਡਿਸਕ ਇਨ੍ਹਾਂ ਦੇ ਉਸ ਯੋਗਦਾਨ ਦੀ ਪ੍ਰਸ਼ੰਸਾ ਹੈ।ਡੀ.ਜੀ.ਪੀ ਗੌਰਵ ਯਾਦਵ ਵੱਲੋਂ ਦਿੱਤਾ ਗਿਆ ਇਹ ਸਨਮਾਨ ਨਾ ਸਿਰਫ਼ ਉਨ੍ਹਾਂ ਵਲੋਂ ਨਿਭਾਈ ਗਈ ਜ਼ਿੰਮੇਵਾਰੀ ਦਾ ਮੁਲਾਂਕਣ ਹੈ, ਸਗੋਂ ਭਵਿੱਖ ਵਿੱਚ ਵੀ ਇਸੇ ਜਜ਼ਬੇ ਨਾਲ ਕੰਮ ਕਰਨ ਲਈ ਪ੍ਰੇਰਣਾ ਵੀ ਹੈ।ਫਾਜ਼ਿਲਕਾ ਪੁਲਿਸ ਪ੍ਰਸ਼ਾਸਨ ਇਨ੍ਹਾਂ ਡਾਕਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ ਅਤੇ ਸਮਾਜ ਦੀ ਭਲਾਈ ਲਈ ਅੱਗੇ ਵੀ ਇਸ ਤਰ੍ਹਾਂ ਦੇ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







