UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

Date:

spot_img

👉ਸਿੱਖ ਨੌਜਵਾਨ ਉੱਚ ਅਹੁਦਿਆਂ ’ਤੇ ਪਹੁੰਚ ਕੇ ਗੁਰਮਤਿ ਵੀਚਾਰਧਾਰਾ ਅਨੁਸਾਰ ਨਿਭਾਉਣ ਸੇਵਾਵਾਂ- ਐਡਵੋਕੇਟ ਧਾਮੀ
Amritsar News: ਸਾਲ 2025 ਦੀ ਯੂਪੀਐਸਸੀ ਪ੍ਰੀਖਿਆ ਵਿਚ ਸਫ਼ਲਤਾ ਹਾਸਲ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਹੋਣਹਾਰ ਸਿੱਖ ਨੌਜਵਾਨਾਂ ਦੀ ਹੌਸਲਾ-ਅਫ਼ਜ਼ਾਈ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਕੌਮ ਅਤੇ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਨਾ ਹੈ। ਸਨਮਾਨਿਤ ਕੀਤੇ ਗਏ 11 ਸਿੱਖ ਵਿਦਿਆਰਥੀਆਂ ’ਚ ਸਿਮਰਨਦੀਪ ਕੌਰ, ਰਸਨੀਤ ਕੌਰ, ਸੁਨਾਵਰਦੀਪ ਸਿੰਘ, ਨਵਨੀਤ ਕੌਰ, ਮਨਪ੍ਰੀਤ ਕੌਰ, ਸਰਬਰਾਜ ਸਿੰਘ, ਹਰਮਨਪ੍ਰੀਤ ਸਿੰਘ ਸੋਢੀ, ਜਪਲੀਨ ਕੌਰ, ਜਸਪ੍ਰੀਤ ਕੌਰ, ਕੰਵਰਪਾਲ ਸਿੰਘ ਤੇ ਸੰਦੀਪ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ 👉BIG NEWS: PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਸਨਮਾਨਿਤ ਕਰਨ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਫ਼ਲ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪੇ ਵੀ ਵਧਾਈ ਦੇ ਹੱਕਦਾਰ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਦਾ ਇਹ ਉਪਰਾਲਾ ਜਿਥੇ ਇਨ੍ਹਾਂ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪ੍ਰਾਪਤੀ ਦਾ ਸਨਮਾਨ ਹੈ, ਉਥੇ ਹੀ ਸਿੱਖ ਨੌਜੁਆਨ ਪੀੜ੍ਹੀ ਨੂੰ ਉੱਚ ਵਿਦਿਅਕ ਅਤੇ ਪ੍ਰਸ਼ਾਸਕੀ ਖੇਤਰਾਂ ਵਿਚ ਅੱਗੇ ਵਧਣ ਲਈ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਦੇ ਸੇਵਾ, ਸੱਚਾਈ, ਨਿਰਮਤਾ ਅਤੇ ਲੋਕ ਭਲਾਈ ਦੇ ਸਿਧਾਂਤ ਤੋਂ ਪ੍ਰੇਰਣਾ ਲੈ ਕੇ ਪ੍ਰਸ਼ਾਸਕੀ ਸੇਵਾਵਾਂ ਵਿਚ ਪ੍ਰਵੇਸ਼ ਕਰਨ ਵਾਲੇ ਇਹ ਵਿਦਿਆਰਥੀਆਂ ਨੇ ਜਿਥੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ, ਉਥੇ ਸਮੁੱਚੀ ਕੌਮ ਲਈ ਵੀ ਇਨ੍ਹਾਂ ਦੀ ਪ੍ਰਾਪਤੀ ਵੱਡੇ ਮਾਣ ਵਾਲੀ ਗੱਲ ਹੈ। ਇਨ੍ਹਾਂ ਦੀ ਸਫ਼ਲਤਾ ਹੋਰਨਾਂ ਵਿਦਿਆਰਥੀਆਂ ਨੂੰ ਵੀ ਵੱਡੇ ਟੀਚੇ ਮਿੱਥਣ, ਦ੍ਰਿੜ੍ਹ ਇਰਾਦੇ ਨਾਲ ਮਿਹਨਤ ਕਰਨ ਅਤੇ ਆਪਣੀ ਯੋਗਤਾ ਨੂੰ ਸਮਾਜ ਦੀ ਸੇਵਾ ਲਈ ਸਮਰਪਿਤ ਕਰਨ ਦਾ ਸੁਨੇਹਾ ਦਿੰਦੀ ਹੈ।

ਇਹ ਵੀ ਪੜ੍ਹੋ 👉War on Drugs ; Moga Police ਅਤੇ ਡਰੱਗ ਕੰਟਰੋਲ ਵਿਭਾਗ ਵੱਲੋਂ ਸਾਂਝੀ ਕਾਰਵਾਈ; 3 ਮੈਡੀਕਲ ਸਟੋਰ ਸੀਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉੱਚ ਅਹੁਦਿਆਂ ’ਤੇ ਪਹੁੰਚਣ ਵਾਲੇ ਸਿੱਖ ਨੌਜਵਾਨ ਸਿੱਖੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਅਨੁਸਾਰ ਇਮਾਨਦਾਰੀ ਤੇ ਨਿਰਪੱਖਤਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਦਾ ਪ੍ਰਣ ਕਰਨ। ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਇਹ ਨੌਜਵਾਨ ਗੁਰਮਤਿ ਨਾਲ ਜੁੜੇ ਰਹਿਣ ਅਤੇ ਦੇਸ਼ ਅਤੇ ਸਮਾਜ ਦੀ ਭਲਾਈ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਚੰਡੀਗੜ੍ਹ ਵਿਖੇ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਰਾਹੀਂ ਹਰ ਸਾਲ 25 ਯੋਗ ਸਿੱਖ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਕਾਰਜ ਲਈ ਉੱਚ ਅਹੁਦਿਆਂ ’ਤੇ ਰਹੇ ਸਾਬਕਾ ਆਈਏਐਸ ਅਧਿਕਾਰੀਆਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਵੀ ਨਿਆਂਇਕ ਸੇਵਾਵਾਂ ਦੀ ਤਿਆਰੀ ਲਈ ਹਰ ਸਾਲ 25 ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦਾ ਪ੍ਰਬੰਧ ਹੈ।

ਇਹ ਵੀ ਪੜ੍ਹੋ 👉PSPCL ਵੱਲੋਂ ਪਟਿਆਲਾ ਵਿਖੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਮਕਸਦ ਆਰਥਿਕ ਤੰਗੀਆਂ ਕਾਰਨ ਪਿੱਛੇ ਰਹਿ ਜਾਂਦੇ ਹੋਣਹਾਰ ਸਿੱਖ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਢਲੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਆਪਣੀ ਲੋੜ ਅਨੁਸਾਰ ਦੇਸ਼ ਦੇ ਕਿਸੇ ਵੀ ਸ਼ਹਿਰ ਵਿਚ ਅਗਲੀ ਤਿਆਰੀ ਕਰ ਸਕਦੇ ਹਨ, ਜਿਸ ਲਈ ਸ਼੍ਰੋਮਣੀ ਕਮੇਟੀ ਸਹਿਯੋਗ ਕਰੇਗੀ।ਇਸੇ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਸੰਸਥਾ ਵੱਲੋਂ ਮਿਲਿਆ ਇਹ ਸਨਮਾਨ ਉਨਾਂ੍ਹ ਲਈ ਅਨਮੋਲ ਹੈ, ਜੋ ਬੱਚਿਆਂ ਨੂੰ ਗੁਰੂ ਆਸ਼ੇ ਅਨੁਸਾਰ ਸੇਵਾਵਾਂ ਕਰਨ ਲਈ ਹਮੇਸ਼ਾ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦਾ ਇਹ ਉਪਰਾਲਾ ਹੋਰਨਾਂ ਵਿਦਿਆਰਥੀਆਂ ਨੂੰ ਅੱਗੇ ਵਧਣ ਦੀ ਪ੍ਰੇਰਣਾ ਦੇਵੇਗਾ।

ਇਹ ਵੀ ਪੜ੍ਹੋ 👉SIR ਨੂੰ ਰੱਦ ਕਰਨ, ਗਿਆਨੇਸ਼ ਕੁਮਾਰ ਨੂੰ ਹਟਾਉਣ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀ ਉਗਰਹਾ ਵੱਲੋਂ ਬਠਿੰਡਾ ‘ਚ ਧਰਨਾ

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਆਪਣੀ ਸਥਾਪਨਾ ਦੀ ਭਾਵਨਾ ਅਨੁਸਾਰ ਜਿਥੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਦੇਖਦੀ ਹੈ, ਉਥੇ ਹੀ ਵਿਦਿਆ, ਸਿਹਤ ਸਹੂਲਤਾਂ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਵੀ ਮੋਹਰੀ ਰੋਲ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆ ਲਈ ਤਿਆਰ ਕਰਨ ਵਾਸਤੇ ਵੀ ਸ਼੍ਰੋਮਣੀ ਕਮੇਟੀ ਵੱਡੇ ਉਪਰਾਲੇ ਕਰ ਰਹੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਅਮਰਜੀਤ ਸਿੰਘ ਬੰਡਾਲਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦ ਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਬਲਦੇਵ ਸਿੰਘ ਤੇ ਸ. ਕਰਮਵੀਰ ਸਿੰਘ ਸਮੇਤ ਬੱਚਿਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

War on Drugs ; Moga Police ਅਤੇ ਡਰੱਗ ਕੰਟਰੋਲ ਵਿਭਾਗ ਵੱਲੋਂ ਸਾਂਝੀ ਕਾਰਵਾਈ; 3 ਮੈਡੀਕਲ ਸਟੋਰ ਸੀਲ

Moga News: Moga Police ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ...