👉90 ਫੁੱਟ ਚੌੜੀ ਸੜਕ ਬਣਨ ਨਾਲ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ : ਪਦਮਜੀਤ ਸਿੰਘ ਮਹਿਤਾ
Bathinda News: ਸ਼ਹਿਰ ਵਾਸੀਆਂ ਲਈ ਲੰਮੇ ਸਮੇਂ ਤੋਂ ਪਰੇਸ਼ਾਨੀ ਦਾ ਕਾਰਨ ਬਣੇ ਪਟਿਆਲਾ ਫਾਟਕ ਰੇਲਵੇ ਕਰਾਸਿੰਗ ਦਾ ਜੰਜਾਲ ਹੁਣ ਬੀਤੇ ਸਮੇਂ ਦੀ ਗੱਲ ਹੋ ਗਿਆ ਹੈ। ਕਰੀਬ 8 ਸਾਲਾਂ ਤੋਂ ਚੱਲ ਰਹੀ ਇਸ ਸਮੱਸਿਆ ਦਾ ਹੱਲ ਕਰਦਿਆਂ ਕਰੀਬ 116 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਰੇਲਵੇ ਅੰਡਰਬ੍ਰਿਜ਼ ਨੂੰ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ। ਅੰਡਰਬ੍ਰਿਜ਼ ਸ਼ੁਰੂ ਹੋਣ ਨਾਲ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਵੀ ਰਫ਼ਤਾਰ ਮਿਲਣ ਦੀ ਉਮੀਦ ਹੈ।ਇਸ ਦੇ ਨਾਲ ਹੀ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅਨਾਜ ਮੰਡੀ ਰੋਡ ਨੂੰ ਵੀ ਲੋਕਾਂ ਲਈ ਖੋਲ੍ਹ ਦਿੱਤਾ। ਕਰੀਬ 90 ਫੁੱਟ ਚੌੜੀ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਦੁਕਾਨਦਾਰਾਂ, ਵਪਾਰੀਆਂ, ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
ਸੜਕ ਦਾ ਨਿਰਮਾਣ ਮੁਕੰਮਲ ਹੋਣ ਤੋਂ ਬਾਅਦ ਦੁਕਾਨਦਾਰਾਂ ਨੇ ਰਾਹਤ ਦਾ ਸਾਹ ਲੈਂਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕੀਤਾ।ਰੇਲਵੇ ਫਾਟਕ ਬੰਦ ਹੋਣ ਕਾਰਨ ਲੰਮੇ ਸਮੇਂ ਤੋਂ ਲੋਕਾਂ ਨੂੰ ਜਾਮ, ਸਮੇਂ ਦੀ ਬਰਬਾਦੀ ਅਤੇ ਆਉਣ-ਜਾਣ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਅੰਡਰਬ੍ਰਿਜ਼ ਸ਼ੁਰੂ ਹੋਣ ਨਾਲ ਇਸ ਸਮੱਸਿਆ ਤੋਂ ਸਥਾਈ ਰਾਹਤ ਮਿਲਣ ਦੀ ਉਮੀਦ ਹੈ।ਇਸ ਮੌਕੇ ਸ੍ਰੀ ਸ਼ਾਮ ਲਾਲ ਜੈਨ, ਸ੍ਰੀ ਬਿਕਰਮ ਕ੍ਰਾਂਤੀ, ਸ੍ਰੀ ਰਮੇਸ਼ ਕੁਮਾਰ ਮੇਸ਼ਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ। ਹਾਜ਼ਰ ਲੋਕਾਂ ਨੇ ਵਿਕਾਸ ਕਾਰਜਾਂ ਲਈ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਡਰਬ੍ਰਿਜ਼ ਅਤੇ ਸੜਕ ਦੇ ਨਿਰਮਾਣ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਇਹ ਅੰਡਰਬ੍ਰਿਜ਼ ਸਿਰਫ਼ ਕੰਕਰੀਟ ਅਤੇ ਲੋਹੇ ਦਾ ਢਾਂਚਾ ਨਹੀਂ, ਸਗੋਂ ਸ਼ਹਿਰ ਵਾਸੀਆਂ ਦੀ ਸਾਲਾਂ ਪੁਰਾਣੀ ਪਰੇਸ਼ਾਨੀ ਦਾ ਹੱਲ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਅਸਲ ਮਕਸਦ ਤਾਂ ਹੀ ਪੂਰਾ ਹੁੰਦਾ ਹੈ, ਜਦੋਂ ਇਸ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚੇ।
ਇਹ ਵੀ ਪੜ੍ਹੋ 👉Punjab Police ਦੇ Ex DGP ਨਾਲ ਗੰਨਮੈਂਨ ਵਜੋਂ ਤੈਨਾਤ ASI ਦੀ ਗੋ*ਲੀਆਂ ਲੱਗਣ ਕਾਰਨ ਹੋਈ ਮੌ*ਤ !
ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੋਚ ਬਿਲਕੁਲ ਸਪੱਸ਼ਟ ਹੈ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਸੜਕਾਂ, ਸੁਚਾਰੂ ਆਵਾਜਾਈ, ਆਧੁਨਿਕ ਸਹੂਲਤਾਂ ਅਤੇ ਬਿਹਤਰ ਜੀਵਨ ਪੱਧਰ ਮੁਹੱਈਆ ਕਰਵਾਇਆ ਜਾਵੇ। ਇਸੇ ਸੋਚ ਤਹਿਤ ਬਠਿੰਡਾ ਵਿੱਚ ਵੀ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ਹਿਰਾਂ ਦੇ ਵਿਕਾਸ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਬਠਿੰਡਾ ਵਿੱਚ ਵੀ ਕਈ ਅਹਿਮ ਪ੍ਰਾਜੈਕਟਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਲੋਕਾਂ ਨੂੰ ਸਾਲਾਂ ਪੁਰਾਣੀਆਂ ਸਮੱਸਿਆਵਾਂ ਤੋਂ ਨਿਜਾਤ ਦਿਵਾ ਕੇ ਸ਼ਹਿਰ ਨੂੰ ਆਧੁਨਿਕ ਅਤੇ ਸਹੂਲਤਾਂ ਭਰਪੂਰ ਬਣਾਇਆ ਜਾਵੇ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਲਟਕ ਰਹੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜਨਤਾ ਨੇ ਜਿਨ੍ਹਾਂ ਨੁਮਾਇੰਦਿਆਂ ’ਤੇ ਭਰੋਸਾ ਕੀਤਾ ਹੈ, ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਭਰੋਸੇ ਨੂੰ ਵਿਕਾਸ ਕਾਰਜਾਂ ਰਾਹੀਂ ਪੂਰਾ ਕਰਨ।ਉਨ੍ਹਾਂ ਕਿਹਾ ਕਿ ਬਠਿੰਡਾ ਦੇ ਲੋਕਾਂ ਨੇ ਲੰਮੇ ਸਮੇਂ ਤੱਕ ਜਿਨ੍ਹਾਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ, ਉਨ੍ਹਾਂ ਨੂੰ ਦੂਰ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਪਟਿਆਲਾ ਫਾਟਕ ਅੰਡਰਬ੍ਰਿਜ਼ ਅਤੇ ਅਨਾਜ ਮੰਡੀ ਰੋਡ ਵਰਗੇ ਪ੍ਰਾਜੈਕਟ ਲੋਕਾਂ ਦੀ ਸਹੂਲਤ ਨਾਲ ਸਿੱਧੇ ਤੌਰ ’ਤੇ ਜੁੜੇ ਹੋਏ ਹਨ। ਉਨ੍ਹਾਂ ਦਾ ਯਤਨ ਹੈ ਕਿ ਸ਼ਹਿਰ ਵਿੱਚ ਕੋਈ ਵੀ ਅਹਿਮ ਸਮੱਸਿਆ ਸਾਲਾਂ ਤੱਕ ਲਟਕੀ ਨਾ ਰਹੇ।
ਇਹ ਵੀ ਪੜ੍ਹੋ 👉ਰਾਘਵ ਚੱਢਾ ਦੀ ਵੋਟ ਦਾ ਮਾਮਲਾ; ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦਾ ਦਾਅਵਾ, ਫ਼ਾਈਨਲ ਵੋਟਰ ਸੂਚੀ 12 ਅਕਤੂਬਰ ਨੂੰ ਹੋਵੇਗੀ ਪ੍ਰਕਾਸ਼ਤ
ਅਨਾਜ ਮੰਡੀ ਰੋਡ ਦੇ ਨਿਰਮਾਣ ਨਾਲ ਇਲਾਕੇ ਦੇ ਦੁਕਾਨਦਾਰਾਂ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ। ਸੜਕ ਚੌੜੀ ਹੋਣ ਨਾਲ ਜਿੱਥੇ ਆਵਾਜਾਈ ਸੁਚਾਰੂ ਹੋਵੇਗੀ, ਉੱਥੇ ਬਾਜ਼ਾਰ ਵਿੱਚ ਆਉਣ ਵਾਲੇ ਗਾਹਕਾਂ ਨੂੰ ਵੀ ਆਉਣ-ਜਾਣ ਵਿੱਚ ਸਹੂਲਤ ਮਿਲੇਗੀ। ਦੁਕਾਨਦਾਰਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਸੜਕ ਦੀ ਸਮੱਸਿਆ ਕਾਰਨ ਉਨ੍ਹਾਂ ਦੇ ਕਾਰੋਬਾਰ ’ਤੇ ਵੀ ਅਸਰ ਪੈ ਰਿਹਾ ਸੀ, ਪਰ ਹੁਣ ਨਵੀਂ ਸੜਕ ਬਣਨ ਨਾਲ ਹਾਲਾਤ ਵਿੱਚ ਸੁਧਾਰ ਆਵੇਗਾ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਠਿੰਡਾ ਵਿੱਚ ਵਿਕਾਸ ਦੀ ਇਹ ਰਫ਼ਤਾਰ ਅੱਗੇ ਵੀ ਜਾਰੀ ਰਹੇਗੀ। ਸ਼ਹਿਰ ਦੀਆਂ ਸੜਕਾਂ, ਆਵਾਜਾਈ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਲਾਭ ਬਠਿੰਡਾ ਦੇ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ।ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਬਠਿੰਡਾ ਵਿਕਾਸ, ਬਿਹਤਰ ਆਵਾਜਾਈ ਅਤੇ ਆਧੁਨਿਕ ਜਨਤਕ ਸਹੂਲਤਾਂ ਦੇ ਮਾਮਲੇ ਵਿੱਚ ਇੱਕ ਨਵੀਂ ਪਛਾਣ ਬਣਾਏਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




