👉ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 500 ਤੋਂ ਵੱਧ ਜ਼ਿਲ੍ਹਾ ਵਾਸੀਆਂ ਨੇ ਕੀਤੀ ਸ਼ਮੂਲੀਅਤ
Ferozepur News:11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਿਰੋਜ਼ਪੁਰ ਛਾਉਣੀ ਸਥਿਤ ਕੰਟੋਨਮੈਂਟ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਸਾਲ ਦੇ ਯੋਗ ਦਿਵਸ ਦਾ ਥੀਮ “ਯੋਗ ਫਾਰ ਵਨ ਅਰਥ, ਵਨ ਹੈਲਥ’ ਭਾਵ ਇਕ ਪ੍ਰਿਥਵੀ ਤੇ ਇਕ ਸਿਹਤ ਲਈ ਯੋਗ’ ਸੀ। ਇਸ ਯੋਗ ਦਿਵਸ ਮੌਕੇ ਵਿਧਾਇਕ ਹਲਕਾ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡਾ. ਅਮਨਦੀਪ ਕੌਰ ਗੋਸਲ ਧਰਮਪਤਨੀ ਵਿਧਾਇਕ ਰਣਬੀਰ ਸਿੰਘ ਭੁੱਲਰ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰ ਕੇ ਜ਼ਿਲ੍ਹਾ ਵਾਸੀਆਂ ਨਾਲ ਯੋਗ ਅਭਿਆਸ ਕੀਤਾ।ਇਸ ਮੌਕੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ‘ਚ ਇਨਸਾਨ ਮਾਨਸਿਕ ਤਣਾਅ ਸਮੇਤ ਕਈ ਤਰ੍ਹਾਂ ਦੀਆਂ ਹੋਰ ਸਰੀਰਕ ਬਿਮਾਰੀਆਂ ਦੀ ਗ੍ਰਿਫਤ ਵਿੱਚ ਆ ਜਾਂਦਾ ਹੈ।
ਇਹ ਵੀ ਪੜ੍ਹੋ ਬਠਿੰਡਾ ’ਚ ਵਪਾਰੀ ’ਤੇ ਗੋ+ਲੀ ਚਲਾਉਣ ਵਾਲੇ ਤਿੰਨ ਨੌਜਵਾਨ ਕਾਬੂ
ਅਜਿਹੇ ‘ਚ ਹਰ ਇਨਸਾਨ ਨੂੰ ਆਪਣੇ ਕੰਮਾਂ-ਕਾਰਾਂ ‘ਚੋਂ ਕੁੱਝ ਸਮਾਂ ਆਪਣੀ ਸਿਹਤ ਲਈ ਵੀ ਕੱਢਣਾ ਚਾਹੀਦਾ ਹੈ ਤੇ ਯੋਗ ਤੇ ਕਸਰਤ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਨਾਉਣਾ ਚਾਹੀਦਾ ਹੈ ਤਾਂ ਕਿ ਆਪਣੇ ਆਪ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਖਿਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਤਰ੍ਹਾਂ ਦੀਆਂ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਬਚਣ ਲਈ ਇਨਸਾਨ ਨੂੰ ਜਿੱਥੇ ਆਪਣੀਆਂ ਖਾਣ-ਪੀਣ ਸੰਬੰਧੀ ਆਦਤਾਂ ਨੂੰ ਸੁਧਾਰਨ ਦੀ ਲੋੜ ਹੈ, ਉੱਥੇ ਨਾਲ ਹੀ ਯੋਗ ਨੂੰ ਵੀ ਅਪਣਾਉਣਾ ਚਾਹੀਦਾ ਹੈ। ਯੋਗ ਕਰਨ ਵਾਲਾ ਵਿਅਕਤੀ ਦੂਸਰੇ ਵਿਅਕਤੀਆਂ ਤੋਂ ਵਧੇਰੇ ਰਿਸ਼ਟ-ਪੁਸ਼ਟ ਤੇ ਚੁਸਤ ਹੁੰਦਾ ਹੈ ਤੇ ਉਹ ਸਾਰਾ ਦਿਨ ਖੁਦ ਨੂੰ ਤਰੋ-ਤਾਜ਼ਾ ਮਹਿਸੂਸ ਕਰਦਾ ਹੈ।ਇਸ ਸਮਾਗਮ ਵਿੱਚ 500 ਦੇ ਕਰੀਬ ਲੋਕਾਂ ਨੇ ਬੜੇ ਉਤਸ਼ਾਹ ਨਾਲ ਆਪਣੀ ਭਾਗੀਦਾਰੀ ਦਰਜ ਕਰਵਾਈ। ਆਏ ਹੋਏ ਮੁੱਖ ਮਹਿਮਾਨਾਂ ਨੂੰ ਬੂਟੇ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ ਅਤੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਵੀ ਦਿੱਤਾ ਗਿਆ ।
ਇਹ ਵੀ ਪੜ੍ਹੋ ਬਠਿੰਡਾ ’ਚ ਸਾਬਕਾ ਫ਼ੌਜੀ ਕੋਲੋਂ 15 ਲੱਖ ਦੀ ਲੁੱਟ ਦਾ ਮਾਮਲਾ ਸ਼ੱਕੀ!
ਇਸ ਦੌਰਾਨ ਯੋਗਾਚਾਰਿਆ ਪ੍ਰਮੋਦ ਮੋਂਗਾ ਨੇ ਯੋਗ ਦੇ ਵੱਖ-ਵੱਖ ਆਸਨਾਂ ਦੀ ਵਿਆਖਿਆ ਕੀਤੀ ਅਤੇ ਦੱਸਿਆ ਕਿ ਕਿਸ ਤਰ੍ਹਾਂ ਇਹ ਆਸਨ ਪ੍ਰਾਣਾਯਾਮ ਅਤੇ ਧਿਆਨ ਨਾਲ ਮਿਲ ਕੇ ਵਿਅਕਤੀ ਨੂੰ ਸ਼ਰੀਰਕ, ਮਾਨਸਿਕ ਤੌਰ ‘ਤੇ ਤੰਦਰੁਸਤ ਅਤੇ ਅਧਿਆਤਮਿਕ ਤੌਰ ‘ਤੇ ਜਾਗਦੇ ਰਹਿਣ ਵਿਚ ਮਦਦ ਕਰਦੇ ਹਨ।ਇਸ ਮੌਕੇ ਐਸ.ਐਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ, ਮਿਸ ਲਿੰਧਿਯਾ ਆਈ.ਏ.ਐਸ. (ਅੰਡਰ ਟ੍ਰੇਨਿੰਗ), ਐਸ.ਡੀ.ਐਮ. ਫਿਰੋਜ਼ਪੁਰ ਗੁਰਮੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਹਰਜੋਤ ਕੌਰ, ਐਸਪੀ ਨਵੀਨ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ ਬਲਰਾਜ ਸਿੰਘ ਕਟੋਰਾ, ਡਿਪਟੀ ਡੀ.ਈ.ਓ. ਡਾ. ਸਤਿੰਦਰ ਸਿੰਘ, ਜ਼ਿਲਾ ਆਯੁਰਵੇਦਿਕ ਤੇ ਯੂਨਾਨੀ ਅਫ਼ਸਰ ਡਾ. ਰੁਪਿੰਦਰ ਦੀਪ ਸਿੰਘ, ਡਾ. ਗੁਰਮੇਜ ਰਾਮ ਗੁਰਾਇਆ, ਜ਼ਿਲਾ ਕੁਆਰਡੀਨੇਟਰ ਸੀਐਮ ਦੀ ਯੋਗਸ਼ਾਲਾ ਅਮਨਪ੍ਰੀਤ ਕੌਰ, ਯੋਗਾ ਟਰੇਨਰ ਨਵਨੀਸ਼ ਕੰਬੋਜ, ਪਰਵਿੰਦਰ ਸਿੰਘ, ਪੂਰਨ ਸਿੰਘ ਤੇ ਬਲਜਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ‘ਚ ਲੋਕਾਂ ਵੱਲੋਂ ਯੋਗ ਸਮਾਗਮਾਂ ‘ਚ ਸ਼ਿਰਕਤ ਕਰਕੇ ਸਿਹਤਮੰਦ ਜ਼ਿੰਦਗੀ ਜਿਊਣ ਦਾ ਸੁਨੇਹਾ ਦਿੱਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





