ਸੁਖਜਿੰਦਰ ਮਾਨ
ਬਠਿੰਡਾ, 20 ਅਕਤੂਬਰ: ਨਾਟਿਅਮ ਥੀਏਟਰ ਗਰੁੱਪ ਪੰਜਾਬ ਵੱਲੋਂ ਉੱਤਰ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਅਤੇ ਡਰੀਮ ਹਾਈਟਜ਼ ਦੇ ਸਹਿਯੋਗ ਨਾਲ 12ਵਾਂ“ਨਾਟਿਅਮ ਨੈਸ਼ਨਲ ਥੀਏਟਰ ਫੈਸਟੀਵਲ“ 22 ਅਕਤੂਬਰ ਤੋਂ 5 ਨਵੰਬਰ ਤੱਕ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਬਠਿੰਡਾ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਫੈਸਟੀਵਲ ਸਬੰਧੀ ਜਾਣਕਾਰੀ ਦਿੰਦਿੰਆਂ ਡਾ. ਕਸ਼ਿਸ਼ ਗੁਪਤਾ, ਕੀਰਤੀ ਕਿਰਪਾਲ ਅਤੇ ਸੁਦਰਸ਼ਨ ਗੁਪਤਾ ਨੇ ਦੱਸਿਆ ਕਿ ਇਸ ਵਾਰ ਭਾਰਤ ਦੇ ਦਸ ਵੱਖ-ਵੱਖ ਰਾਜਾਂ ਦੀਆਂ ਟੀਮਾਂ ਇਸ ਨਾਟ-ਉਤਸਵ ਵਿੱਚ ਹਿੱਸਾ ਲੈ ਰਹੀਆਂ ਹਨ, ਜਿਸ ਵਿੱਚ ਪੰਜਾਬ ਤੋਂ ਇਲਾਵਾ ਮੱਧ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੱਛਮੀ ਬੰਗਾਲ ਆਦਿ ਪ੍ਰਮੁੱਖ ਹਨ।
ਜਲੰਧਰ ‘ਚ ਪੁੱਤ ਨੇ ਮਾਂ-ਪਿਓ ਤੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕ+ਤ+ਲ
ਨਾਟਿਅਮ ਦੇ ਪ੍ਰਧਾਨ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਕੋ-ਕਨਵੀਨਰ ਡਾ. ਪੂਜਾ ਗੁਪਤਾ ਨੇ ਦੱਸਿਆ ਕਿ ਦਰਸ਼ਕਾਂ ਲਈ ਆਡੀਟੋਰੀਅਮ ਸਹੀ 6.50 ਵਜੇ ਸ਼ਾਮ ਨੂੰ ਖੁੱਲ੍ਹ ਜਾਇਆ ਕਰੇਗਾ ਅਤੇ ਸ਼ਾਮ 7.15 ਵਜੇ ਸ਼ਮਾ ਰੌਸ਼ਨ ਦੀ ਰਸਮ ਦੇ ਤੁਰੰਤ ਬਾਅਦ 7.30 ਵਜੇ ਨਾਟਕ ਦੀ ਸ਼ੁਰੂਆਤ ਹੋਇਆ ਕਰੇਗੀ।
ਇਫ਼ਕੋ ਦੀ ‘ਨੈਨੋ’ ਨੇ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਦੇ ਹੱਥ ਖੜ੍ਹੇ ਕਰਵਾਏ
ਉਨ੍ਹਾਂ ਵੱਲੋਂ ਸਭਨਾਂ ਸ਼ਹਿਰ ਵਾਸੀਆਂ ਨੂੰ ਸਮੇਂ ਸਿਰ ਪਹੁੰਚ ਕੇ ਨਾਟਿਅਮ ਅਤੇ ਨਾਟਕ ਪੇਸ਼ ਕਰਨ ਵਾਲੇ ਕਲਾਕਾਰਾਂ ਦੀ ਹੌਂਸਲਾ-ਅਫ਼ਜ਼ਾਈ ਕਰਨ ਕਰਨ ਦੀ ਅਪੀਲ ਕੀਤੀ ਗਈ। ਪ੍ਰਬੰਧਕਾਂ ਨੇ ਦਸਿਆ ਕਿ 15 ਦਿਨ ਚੱਲਣ ਵਾਲੇ ਇਸ ਫੈਸਟੀਵਲ ਵਿੱਚ ਵੱਖ-ਵੱਖ ਰਾਜਨੀਤਕ, ਸਾਹਿਤਕ ਅਤੇ ਹੋਰ ਪ੍ਰਸਿੱਧ ਸਖ਼ਸ਼ੀਅਤਾਂ ਪਹੁੰਚ ਰਹੀਆਂ ਹਨ।