ਆਪ ਸਰਕਾਰ ਵੱਲੋਂ ਮਜਦੂਰਾਂ ਦੀ ਅਣਦੇਖੀ ਕਰਨ ਦਾ ਦੋਸ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ,31 ਅਗਸਤ : ਪੇਂਡੂ ਤੇ ਖੇਤ ਮਜਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਜਦੂਰਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਤੇ ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜਮੀਨਾਂ ਦਾ ਤੀਜਾ ਹਿੱਸਾ ਜਮੀਨ ਮਜਦੂਰਾਂ ਨੂੰ ਸਸਤੇ ਭਾਅ ਦੇਣ, ਮਜਦੂਰਾਂ ਦੇ ਸਮੁੱਚੇ ਕਰਜੇ ਮੁਆਫ ਕਰਨ , ਖੁਦਕੁਸੀ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ, ਬੇਘਰੇ ਤੇ ਲੋੜਵੰਦ ਮਜਦੂਰਾਂ ਨੂੰ ਪਲਾਟ ਦੇਣ , ਲਾਲ ਲਕੀਰ ਅੰਦਰਲੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ,ਗੁਲਾਬੀ ਸੁੰਡੀ ਕਾਰਨ ਨੁਕਸਾਨੇ ਨਰਮਾ ਦਾ ਮਜਦੂਰਾਂ ਨੂੰ ਮੁਆਵਜਾ ਦੇਣ ਆਦਿ ਮੰਗਾਂ ਨੂੰ ਲੈਕੇ 12 ਸਤੰਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਖੇ ਰਿਹਾਇਸ ਅੱਗੇ ਲਾਏ ਜਾ ਰਹੇ ਤਿੰਨ ਰੋਜਾ ਮੋਰਚੇ ‘ਚ ਹਜਾਰਾਂ ਮਜਦੂਰ ਸਾਮਲ ਹੋਣਗੇ। ਇਹ ਜਾਣਕਾਰੀ ਪੰਜਾਬ ਖੇਤ ਮਜਦੂਰ ਯੂਨੀਅਨ ਦੀ ਇੱਥੇ ਟੀਚਰ ਹੋਮ ਬਠਿੰਡਾ ਵਿਖੇ ਹੋਈ ਸੂਬਾ ਕਮੇਟੀ ਮੀਟਿੰਗ ਤੋਂ ਬਾਅਦ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਸੂਬਾ ਵਿੱਤ ਸਕੱਤਰ ਹਰਮੇਸ ਮਾਲੜੀ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਮੀਟਿੰਗ ਚ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਬਲਵੰਤ ਸਿੰਘ ਬਾਘਾਪੁਰਾਣਾ, ਗੁਰਪਾਲ ਸਿੰਘ ਨੰਗਲ ਤੇ ਮੇਜਰ ਸਿੰਘ ਕਾਲੇਕੇ ਵੀ ਮੌਜੂਦ ਸਨ। ਮੀਟਿੰਗ ਚ ਪੁੱਜੀਆਂ ਰਿਪੋਰਟਾਂ ਦੇ ਅਧਾਰ ਤੇ ਮਜਦੂਰ ਆਗੂਆਂ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਖੇਤ ਮਜਦੂਰਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਕਰਕੇ ਮਜਦੂਰਾਂ ਚ ਆਪ ਸਰਕਾਰ ਖ?ਿਲਾਫ ਸਖਤ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਪਰਿਵਾਰਾਂ ਸਮੇਤ ਸਰਕਾਰ ਖ?ਿਲਾਫ ਲੱਗ ਰਹੇ ਮੋਰਚੇ ਚ ਸਾਮਲ ਹੋਣਗੇ। ਮੀਟਿੰਗ ਦੌਰਾਨ 12 ਸਤੰਬਰ ਤੋਂ ਸੰਗਰੂਰ ਵਿਖੇ ਲਾਏ ਜਾ ਰਹੇ ਮੋਰਚੇ ਦੀ ਤਿਆਰੀ ਸਬੰਧੀ ਚੱਲ ਰਹੀ ਲਾਮਬੰਦੀ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਪਿੰਡਾਂ ਅੰਦਰ ਵਿਸਾਲ ਮੀਟਿੰਗਾਂ, ਰੈਲੀਆਂ ਤੇ ਮਾਰਚ ਕਰਨ ਅਤੇ ਲੰਗਰ ਲਈ ਰਾਸਨ ਇਕੱਠਾ ਕਰਨ ਦਾ ਫੈਸਲਾ ਲਿਆ ਗਿਆ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਖੇ ਰਿਹਾਇਸ ਅੱਗੇ ਲਾਏ ਜਾ ਰਹੇ ਮੋਰਚੇ ਦੌਰਾਨ ਸਿੱਖਿਆ ਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਅਤੇ ਦਲਿਤਾਂ ‘ਤੇ ਜਗੀਰੂ ਜਬਰ ਬੰਦ ਕਰਨ , ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜਾਰ ਰੁਪਏ ਦੇਣ ਸਮੇਤ ਸਾਰੀਆਂ ਚੋਣ ਗਰੰਟੀਆਂ ਲਾਗੂ ਕਰਨ ,ਬੁਢਾਪਾ ਵਿਧਵਾ ਪੈਨਸਨ 5000 ਰੁਪਏ ਦੇਣ ਤੇ ਉਮਰ ਦੀ ਹੱਦ ਔਰਤਾਂ ਲਈ 55 ਸਾਲ ਤੇ ਮਰਦਾਂ ਲਈ 58 ਸਾਲ ਕਰਨ , ਵਿਦਿਆਰਥੀਆਂ ਦੇ ਰੁਕੇ ਹੋਏ ਵਜੀਫੇ ਜਾਰੀ ਕਰਨ, ਅੰਦੋਲਨਾਂ ਦੌਰਾਨ ਮਜਦੂਰਾਂ ਕਿਸਾਨਾਂ ‘ਤੇ ਬਣੇ ਕੇਸ ਵਾਪਿਸ ਲੈਣ ਅਤੇ ਜਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜਮੀਨਾਂ ਦੀ ਵੰਡ ਮਜਦੂਰਾਂ ਤੇ ਗਰੀਬ ਕਿਸਾਨਾਂ ‘ਚ ਕਰਨ ਦੀ ਮੰਗ ਵੀ ਕੀਤੀ ਜਾਵੇਗੀ।
12 ਸਤੰਬਰ ਤੋਂ ਸੰਗਰੂਰ ਮੋਰਚੇ ‘ਚ ਪੁੱਜਣਗੇ ਅੱਗੇ ਹਜਾਰਾਂ ਮਜਦੂਰ
11 Views