WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

ਚੰਡੀਗੜ੍ਹ, 18 ਅਗਸਤ:ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ ਹੈ, ਜੋ ਕਿ ਸਾਉਣੀ ਸੀਜ਼ਨ 2023-24 ਦੌਰਾਨ 5.96 ਲੱਖ ਹੈਕਟੇਅਰ ਸੀ।

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

ਬਾਸਮਤੀ ਦੀ ਕਾਸ਼ਤ ਬਾਰੇ ਜ਼ਿਲ੍ਹੇਵਾਰ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹਾ 1.46 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਸੂਬੇ ਭਰ ਵਿੱਚੋਂ ਮੋਹਰੀ ਹੈ। ਅੰਮ੍ਰਿਤਸਰ ਤੋਂ ਬਾਅਦ ਕ੍ਰਮਵਾਰ ਮੁਕਤਸਰ ਜ਼ਿਲ੍ਹੇ ਵਿੱਚ 1.10 ਲੱਖ ਹੈਕਟੇਅਰ, ਫਾਜ਼ਿਲਕਾ ਵਿੱਚ 84.9 ਹਜ਼ਾਰ ਹੈਕਟੇਅਰ, ਤਰਨ ਤਾਰਨ ਵਿੱਚ 72.5 ਹਜ਼ਾਰ ਹੈਕਟੇਅਰ ਅਤੇ ਸੰਗਰੂਰ ਜ਼ਿਲ੍ਹੇ ਵਿੱਚ 49.8 ਹਜ਼ਾਰ ਹੈਕਟੇਅਰ ਨਾਲ ਸਭ ਤੋਂ ਵੱਧ ਰਕਬੇ ਵਿੱਚ ਬਾਸਮਤੀ ਲਾਈ ਗਈ ਹੈ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਵੀ 46.5 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ।

ਰਾਈਸ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ:ਪ੍ਰਿੰਸੀਪਲ ਸੈਕਟਰੀ

ਪਾਣੀ ਦੀ ਬਚਤ ਲਈ ਇਸ ਸਾਲ ਸੂਬੇ ਭਰ ਵਿੱਚ 2.52 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜੋ 2023 ਦੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਾਸਮਤੀ ’ਤੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ ਪਾਬੰਦੀ ਲਗਾਈ ਹੈ ਤਾਂ ਜੋ ਪੰਜਾਬ ਦੀ ਬਾਸਮਤੀ ਦੀ ਗੁਣਵੱਤਾ ਨੂੰ ਵਿਸ਼ਵ ਪੱਧਰੀ ਬਣਾ ਇਸ ਦੇ ਨਿਰਯਾਤ ਨੂੰ ਵਧਾ ਕੇ ਕਿਸਾਨਾਂ ਦੀ ਆਮਦਨ ਹੋਰ ਵਧਾਈ ਜਾ ਸਕੇ।

 

Related posts

ਖੇਤੀਬਾੜੀ ਵਿਭਾਗ ਨੇ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

punjabusernewssite

ਬਠਿੰਡਾ ’ਚ ਕਿਸਾਨ ਮੇਲਾ 27 ਸਤੰਬਰ ਨੂੰ : ਡਾ. ਕਰਮਜੀਤ ਸਿੰਘ ਸੇਖੋਂ

punjabusernewssite

ਮਾਈਨਿੰਗ ਦੇ ਮਾਮਲੇ ’ਚ ਕਿਸਾਨਾਂ ’ਤੇ ਦਰਜ਼ ਪਰਚੇ ਨੂੰ ਰੱਦ ਕਰਵਾਉਣ ਲਈ ਥਾਣਾ ਮੌੜ ਦਾ ਘਿਰਾਓ ਜਾਰੀ

punjabusernewssite