ਡੱਲੇਵਾਲ ਵੱਲੋਂ ਮੈਡੀਕਲ ਸਹੂਲਤ ਲੈਣ ਤੋਂ ਬਾਅਦ 121 ਕਿਸਾਨਾਂ ਨੇ ਖੋਲਿਆ ਮਰਨ ਵਰਤ

0
412
+1

ਖ਼ਨੌਰੀ, 19 ਜਨਵਰੀ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮੈਡੀਕਲ ਸਹਾਇਤਾ ਲੈਣ ਤੋਂ ਬਾਅਦ ਹੁਣ ਉਨ੍ਹਾਂ ਦੀ ਹਿਮਾਇਤ ਵਿਚ ਪਿਛਲੇ ਕੁੱਝ ਦਿਨਾਂ ਤੋਂ ਮਰਨ ਵਰਤ ਬੈਠੇ 121 ਕਿਸਾਨਾਂ ਨੇ ਵੀ ਆਪਣਾ ਵਰਤ ਖੋਲਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਡੱਲੇਵਾਲ ਐਮਐਸਪੀ ਦੀ ਕਾਨੂੰਨੀ ਗਰੰਟੀ ਤੇ ਹੋਰਨਾਂ ਕਿਸਾਨੀਂ ਮੰਗਾਂ ਨੂੰ ਲੈ ਕੇ 26 ਨਵੰਬਰ 2024 ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ ਤੇ ਬੀਤੇ ਕੱਲ ਕੇਂਦਰ ਸਰਕਾਰ ਦੇ ਨੁਮਾਇੰਦੇ ਲਿਖ਼ਤੀ ਤੌਰ ’ਤੇ ਮੀਟਿੰਗ ਦਾ ਸੱਦਾ ਦੇਣ ਪੁੱਜੇ ਹੋਏ ਸਨ,

ਇਹ ਵੀ ਪੜ੍ਹੋ Big News : ਕੇਂਦਰ ਵੱਲੋਂ ਮੀਟਿੰਗ ਦੇ ਸੱਦੇ ਤੋਂ ਬਾਅਦ ਕਿਸਾਨ ਆਗੂ ਡੱਲੇਵਾਲ ਡਾਕਟਰੀ ਸਹੂਲਤ ਲੈਣ ਲਈ ਹੋਏ ਰਾਜ਼ੀ, ਲਗਾਈ ਗਲੁਕੂਜ਼

ਜਿੰਨ੍ਹਾਂ ਦੀ ਸ਼ੰਭੁੂ ਅਤੇ ਖ਼ਨੌਰੀ ਬਾਰਡਰ ’ਤੇ ਮੋਰਚਾ ਚਲਾ ਰਹੇ ਕਿਸਾਨ ਜਥੇਬੰਦੀਆਂ ਦੇ ਦੋਨਾਂ ਫ਼ੋਰਮਾਂ ਨਾਲ ਕਈ ਗੇੜ੍ਹ ਦੀ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ। 121 ਕਿਸਾਨ ਸੰਭੂ ਬਾਰਡਰ ਉਪਰ ਮੋਰਚੇ ’ਤੇ ਮਰਨ ਵਰਤ ਉਪਰ ਬੈਠੇ ਸਨ, ਜਿੰਨ੍ਹਾਂ ਵੱਲੋਂ ਪਹਿਲਾਂ ਡੱਲੇਵਾਲ ਦੇ ਨਾਲ ਹੀ ਮਰਨ ਵਰਤ ਜਾਰੀ ਰੱਖਣ ਦੀ ਅੜੀ ਕੀਤੀ ਸੀ ਪ੍ਰੰਤੂ ਕਿਸਾਨ ਆਗੂਆਂ ਵੱਲੋਂ ਸਰਬਸੰਮਤੀ ਨਾਲ ਲਏ ਫੈਸਲੇ ਤੋਂ ਬਾਅਦ ਉਨ੍ਹਾਂ ਆਪਣਾ ਮਰਨ ਵਰਤ ਛੱਡਣ ਦਾ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ ਕੋਲਕਾਤਾ ਦੀ ਟਰੇਨੀ ਡਾਕਟਰ ਨਾਲ ਬਲਾਤਕਾਰ ਤੇ ਕਤਲ ਮਾਮਲੇ ਵਿਚ ਸੰਜੇ ਰਾਏ ਦੋਸ਼ੀ ਕਰਾਰ

ਗੌਰਤਲਬ ਹੈ ਕਿ ਹੁਣ ਕੇਂਦਰ ਵੱਲੋਂ ਦਿੱਤੀ ਤਜਵੀਜ਼ ਤਹਿਤ ਕਿਸਾਨੀਂ ਮੰਗਾਂ ਨੂੰ ਲੈ ਕੇ 14 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ,ਜਿਸਦੇ ਵਿਚ ਕੇਂਦਰ ਤੋਂ ਇਲਾਵਾ ਪੰਜਾਬ ਸਰਕਾਰ ਦੇ ਨੁਮਾਇੰਦੇ ਵੀ ਹਾਜ਼ਰ ਹੋਣਗੇ। ਕੇਂਦਰ ਦਾ ਇਹ ਸੱਦਾ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਨਾਲ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਦਿੱਤਾ ਗਿਆ ਹੈ। ਦਸਣਾ ਬਣਦਾ ਹੈ ਕਿ ਇੰਨ੍ਹਾਂ ਫ਼ੋਰਮਾਂ ਦੇ ਆਗੂਆਂ ਦੀ ਏਕਤਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

+1

LEAVE A REPLY

Please enter your comment!
Please enter your name here