ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 24 ਅਗਸਤ: ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਦੇ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਗੁਰਵਿੰਦਰ ਸਿੰਘ, ਸੇਰ ਸਿੰਘ ਖੰਨਾ, ਬਲਿਹਾਰ ਸਿੰਘ, ਪਵਨਦੀਪ ਸਿੰਘ, ਜਸਪ੍ਰੀਤ ਸਿੰਘ ਗਗਨ,ਰਮਨਪ੍ਰੀਤ ਕੌਰ, ਸਿਮਰਨਜੀਤ ਸਿੰਘ ਨੀਲੋ, ਸੁਰਿੰਦਰ ਕੁਮਾਰ ਵੱਲੋਂ ਪ੍ਰੈਸ ਨੁੰ ਬਿਆਨ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਕੱਲ ਇਕ ਵਾਰ ਫੇਰ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਵਲੋਂ ਐਨ ਮੌਕੇ ਤੇ ਜਾ ਕੇ ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਨੂੰ ਦਿਤੀ ਗਈ ਲਿਖਤੀ ਮੀਟਿੰਗ ਇਕ ਵਾਰ ਫਿਰ ਜਰੂਰੀ ਰੁਝੇਵਿਆਂ ਦੇ ਬਹਾਨੇ ਹੇਠ ਰੱਦ ਕਰ ਦਿੱਤੀ ਗਈ। ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਦੇ ਆਗੂਆਂ ਵੱਲੋਂ ਦਸਿਆ ਗਿਆ ਕੀ ਉਹਨਾਂ ਨਾਲ ਸਰਕਾਰ ਦਾ ਇਹ ਵਤੀਰਾ ਕੋਈ ਨਵਾਂ ਨਹੀਂ ਹੈ। ਜਿਸ ਦੀ ਸੁਰੂਆਤ ਮਜੂਦਾ ਮੁੱਖ ਮੰਤਰੀ ਪੰਜਾਬ ਦੇ ਦਫਤਰ ਵੱਲੋਂ ਮਿਤੀ 7-4-2022ਦੀ ਲਿਖਤੀ ਮੀਟਿੰਗ ਦੇ ਕੇ ਕੀਤੀ ਗਈ ਸੀ, ਜਿਸ ਨੂੰ ਮੁੱਖ ਮੰਤਰੀ ਦੇ ਦਫਤਰ ਵੱਲੋਂ ਐਨ ਮੌਕੇ ਤੇ ਜਾ ਕੇ ਜਰੂਰੀ ਰੁਝੇਵਿਆਂ ਦੇ ਬਹਾਨੇ ਹੇਠ ਰੱਦ ਕਰ ਦਿੱਤਾ ਗਿਆ ਸੀ, ਸਰਕਾਰ ਦਾ ਇਹ ਧੰਦਾ ਉਦੋਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਜਾਰੀ ਹੈ। ਅਗਲੇ ਤਿੱਖੇ ਸੰਘਰਸ ਦੇ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ ਆਗੂਆਂ ਵੱਲੋਂ ਦੱਸਿਆ ਗਿਆ ਕਿ 26 ਅਗਸਤ ਨੂੰ ਪੰਜਾਬ ਭਰ ਅੰਦਰ ਠੇਕਾ ਮੁਲਾਜਮ ਸਬ ਡਵੀਜਨ ਪੱਧਰ ਤੇ ਇਕੱਠ ਕਰਕੇ ਰੋਸ ਪ੍ਰਦਰਸਨ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਅਤੇ ਵਿਤ ਮੰਤਰੀ ਪੰਜਾਬ ਦੀਆਂ ਅਰਥੀਆਂ ਸਾੜ ਕੇ ਆਪਣੇ ਰੋਹ ਅਤੇ ਗੁੱਸੇ ਦਾ ਪ੍ਰਗਟਾਵਾ ਕਰਨਗੇ।27 ਅਗਸਤ ਤੋਂ ਲੈ ਕੇ 6 ਸਤੰਬਰ ਤੱਕ ਸਬ ਡਵੀਜਨ ਪੱਧਰ ਤੇ ਸਾਂਝੀਆਂ ਮੀਟਿੰਗਾਂ ਕਰਕੇ ਕਾਮਿਆਂ ਦੀ ਅਗਲੇ ਤਿੱਖੇ ਸੰਘਰਸ ਲਈ ਤਿਆਰੀ ਕਰਵਾਈ ਜਾਵੇਗੀ। 7 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਧੂਰੀ ਹਲਕੇ ਦੇ ਪਿੰਡਾਂ ਵਿਚ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੀਆਂ ਲੋਕ ਤੇ ਮੁਲਾਜਮ ਵਿਰੋਧੀ ਨੀਤੀਆਂ ਦਾ ਲੋਕ ਸੱਥਾਂ ਵਿਚ ਉਧੇੜ ਕੀਤਾ ਜਾਵੇਗਾ।13ਸਤੰਬਰ ਵਾਲੇ ਪੰਜਾਬ ਦੇ ਸਮੂਹ ਠੇਕਾ ਮੁਲਾਜਮ ਪਰਿਵਾਰਾਂ ਸਮੇਤ, *ਮੁੱਖ ਮੰਤਰੀ ਪੰਜਾਬ ਦੇ ਸਹਿਰ ਧੂਰੀ ਵੱਲ ਪਰਿਵਾਰਾਂ ਸਮੇਤ, ਚਾਲੇ ਪਾਉਣਗੇ। ਓਥੇ ਪੁੱਜ ਕੇ ਧੂਰੀ ਸਟੇਟ ਹਾਈਵੇ, ਊਸ ਸਮੇਂ ਤੱਕ ਜਾਮ ਰੱਖਿਆ ਜਾਵੇਗਾ ਜਦੋਂ ਤੱਕ ਮੁੱਖ ਮੰਤਰੀ ਪੰਜਾਬ ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਨਾਲ ਗੱਲਬਾਤ ਕਰਕੇ, ਓਹਨਾ ਦੀਆਂ ਚਿਰਾਂ ਤੋਂ ਲਮਕਦੀਆਂ ਅਹਿਮ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕਰਦੇ।
13 ਸਤੰਬਰ ਨੂੰ ਅਣਮਿੱਥੇ ਸਮੇਂ ਲਈ ਸਟੇਟ ਹਾਈਵੇ ਧੂਰੀ ਕੀਤਾ ਜਾਵੇਗਾ ਜਾਮ
13 Views