ਸ੍ਰੀ ਮੁਕਤਸਰ ਸਾਹਿਬ, 11 ਮਈ: ਕਾਰਜਕਾਰੀ ਚੇਅਰਮੈਨ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਵੀਜਨ ਵਿਖੇ ਰਾਜ ਕੁਮਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਾਹਿਤ—ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ । ਜਿਸ ਵਿਚ 6 ਬੈਂਚ ਸ੍ਰੀ ਮੁਕਤਸਰ ਸਾਹਿਬ ਵਿਖੇ 2 ਸਬ ਡਵੀਜਨ ਮਲੋਟ ਅਤੇ 2 ਸਬ ਡਵੀਜਨ ਗਿੱਦੜਬਾਹਾ ਵਿਖੇ ਲਗਾਏ ਗਏ।ਲੋਕ ਅਦਾਲਤ ਵਿਚ ਲੈਂਡ ਐਜੂਕੇਸ਼ਨ , ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐਂਫ.ਆਈ.ਆਰ. ਆਦਿ ਕੇਸਾਂ ਦੀ ਸੁਣਵਾਈ ਕੀਤੀ ਗਈ।
Big News: Punjab Govt ਵੱਲੋਂ Parmpal Kaur Maluka ਦਾ ਅਸਤੀਫਾ ਮਨਜ਼ੂਰ, ਨਾਮਜਦਗੀ ਲਈ ਰਾਹ ਪੱਧਰਾ
ਜਿਸ ਦੀ ਕ੍ਰਮਵਾਰ ਮਿਸ: ਅਮੀਤਾ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਮਿਸ: ਸੁਚੇਤਾ ਸਿਵਲ ਜੱਜ (ਸੀਨੀਅਰ ਡਵੀਜਨ), ਮਹੇਸ਼ ਕੁਮਾਰ ਵਧੀਕ ਸਿਵਲ ਜੱਜ (ਸੀ.ਡਵੀ.) ਮਿਸ: ਗੁਰਪ੍ਰੀਤ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ, ਗੁਰਨਾਮ ਸਿੰਘ ਚੇਅਰਮੈਨ ਪੀ.ਐਂਲ.ਏ, ਮਿਸ: ਦਿਲਸਾਦ ਸਿਵਲ ਜੱਜ (ਜੂਨੀਅਰ ਡਵੀਜਨ) ਮਲੋਟ, ਅੰਸ਼ੂਮਨ ਸਿਆਗ ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ, ਹਿਮਾਂਸ਼ੂ ਅਰੋੜਾ ਵਧੀਕ ਸਿਵਲ ਜੱਜ (ਸ.ਡੀ.) ਅਤੇ ਮਿਸ: ਏਕਤਾ ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਗਿੱਦੜਬਾਹਾ ਬੈਂਚਾਂ ਵੱਲੋਂ ਧਿਰਾਂ ਦੀ ਸੁਣਵਾਈ ਕੀਤੀ ਗਈ। ਅੱਜ ਦੀ ਲੋਕ ਅਦਾਲਤ ਵਿਚ ਕੁੱਲ 13862 ਕੇਸ ਰੱਖੇ ਗਏ ਜਿਨ੍ਹਾਂ ਵਿਚੋਂ ਕੁੱਲ 13711 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਮਿਸ: ਗਗਨਦੀਪ ਕੌਰ ਸਕੱਤਰ/ਸੀ.ਜੇ.ਐੱਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
Share the post "ਕੌਮੀ ਲੋਕ ਅਦਾਲਤ ਵਿਚ 13711 ਕੇਸਾਂ ਦਾ ਅਪਸੀ ਰਜ੍ਹਾਮੰਦੀ ਨਾਲ ਕੀਤਾ ਨਿਪਟਾਰਾ"