👉7 ਜਨਵਰੀ ਨੂੰ ਪੈਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਬਠਿੰਡਾ, 5 ਜਨਵਰੀ:ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਾਂਝੇ ਤੌਰ ‘ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਸਰਬਤ ਦੇ ਭਲੇ ਲਈ 13ਵਾਂ ਸ੍ਰੀ ਅਖੰਡ ਪਾਠ ਸਾਹਿਬ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਕਾਸ਼ ਕਰਵਾਇਆ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 7 ਜਨਵਰੀ 2025 (ਮੰਗਲਵਾਰ) ਨੂੰ ਸਵੇਰੇ 10:30 ਵਜੇ ਪਾਏ ਜਾਣਗੇ ਅਤੇ ਇਸ ਤੋਂ ਇਲਾਵਾ ਰਾਗੀ ਸਿੰਘਾਂ ਵੱਲੋਂ ਰਸਭਿੰਨਾ ਕੀਰਤਨ ਵੀ ਕੀਤਾ ਜਾਵੇਗਾ। ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ 13ਵਾਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼"