ਪੰਜਾਬ ਪੁਲਿਸ ਦੇ ਤਿੰਨ ਪੀਪੀਐਸ ਅਧਿਕਾਰੀਆਂ ਸਮੇਤ 14 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

Date:

spot_img

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ, 25 ਜਨਵਰੀ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ’ਤੇ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ-2024 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 14 ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਵਿੱਚ ਤਿੰਨ ਪੀਪੀਐਸ ਅਧਿਕਾਰੀ ਐਸਐਸਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ, ਕਮਾਂਡੈਂਟ ਆਰਟੀਸੀ ਜਲੰਧਰ ਮਨਦੀਪ ਸਿੰਘ ਅਤੇ ਡੀਐਸਪੀ ਡਿਟੈਕਟਿਵ ਐਸਏਐਸ ਨਗਰ ਗੁਰਸ਼ੇਰ ਸਿੰਘ ਸ਼ਾਮਲ ਹਨ।

ਗਣਤੰਤਰਾ ਦਿਵਸ ਮੌਕੇ ਸਿੱਖਿਆ ਵਿਭਾਗ ਦੇ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ

ਬਾਕੀ ਅਧਿਕਾਰੀ/ਕਰਮਚਾਰੀਆਂ ਵਿੱਚ ਇੰਸਪੈਕਟਰ ਹਰਵਿੰਦਰ ਸਿੰਘ, ਇੰਸਪੈਕਟਰ ਸਿਮਰਜੀਤ ਸਿੰਘ, ਐਸਆਈ ਸੁਖਵਿੰਦਰ ਸਿੰਘ, ਐਸਆਈ ਭੁਪਿੰਦਰ ਸਿੰਘ, ਐਸਆਈ ਮੇਜਰ ਸਿੰਘ, ਐਸਆਈ ਜਸਜੀਤ ਸਿੰਘ, ਐਸਆਈ ਗੁਰਵਿੰਦਰ ਸਿੰਘ, ਐਸਆਈ ਗੁਰਮੁੱਖ ਸਿੰਘ, ਐਸਆਈ ਅਮਨਦੀਪ ਵਰਮਾ, ਏਐਸਆਈ ਮਹਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ ਸ਼ਾਮਲ ਹਨ।ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...