Bathinda News: ਬਠਿੰਡਾ ਪੁਲਿਸ ਨੇ ਐਸਐਸਪੀ ਮੈਡਮ ਅਮਨੀਤ ਕੋਂਡਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਮਿਊਨਿਟੀ ਪੁਲਿਸਿੰਗ ਦਾ ਇਜ਼ਹਾਰ ਕਰਦੇ ਹੋਏ ਪਬਲਿਕ ਦੇ ਗੁੰਮ ਹੋਏ ਮੋਬਾਇਲ ਫੋਨਾਂ ਨੂੰ CEIR(Central Equipment Identity Register) ਪੋਰਟਲ ਦੀ ਮਦਦ ਨਾਲ ਪਿਛਲੇ ਸਮਿਆਂ ਦੌਰਾਨ ਗੁੰਮ ਹੋਏ 140 ਮੋਬਾਈਲ ਫੋਨਾਂ ਨੂੰ ਲੱਭ ਕੇ ਉਹਨਾਂ ਦੇ ਅਸਲ ਮਾਲਕ ਆ ਹਵਾਲੇ ਕੀਤਾ ਗਿਆ ਹੈ। ਇਨਾਂ ਮੋਬਾਈਲਾਂ ਦੀ ਕੁੱਲ ਕੀਮਤ ਕਰੀਬ 18,40,000/-ਲੱਖ ਰੁਪਏ ਬਣਦੀ ਹੈ। ਇਸਤੋਂ ਪਹਿਲਾਂ ਪਿਛਲੇ ਦਿਨਾਂ ਵਿੱਚ 106 ਮੋਬਾਈਲ ਫੋਨ ਟਰੇਸ ਕਰਕੇ ਅਸਲ ਮਾਲਕਾਂ ਨੂੰ ਸਪੁਰਦ ਕੀਤੇ ਸਨ, ਜਿਹਨਾਂ ਦੀ ਕੁੱਲ ਕੀਮਤ 17,23,000/- ਰੁਪਏ ਦੇ ਕਰੀਬ ਬਣਦੀ ਸੀ।
ਇਹ ਵੀ ਪੜ੍ਹੋ Moga police ਵੱਲੋਂ ਮੁਕਾਬਲੇ ਤੋਂ ਬਾਅਦ ਕਾਰ ਖੋਹਣ ਵਾਲੇ ਬਦਮਾਸ਼ ਕਾਬੂ, ਇੱਕ ਜ਼ਖਮੀ
ਬਠਿੰਡਾ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਜਨਵਰੀ 2025 ਵਿੱਚ ਕੁੱਲ 246 ਮੋਬਾਈਲ ਫੋਨ ਟਰੇਸ ਕੀਤੇ ਸਨ। ਜਿਹਨਾਂ ਦੀ ਕੀਮਤ ਕਰੀਬ 36 ਲੱਖ ਰੁਪਏ ਬਣਦੀ ਹੈ। ਇਹ ਪੋਰਟਲ ਅਪ੍ਰੈਲ ਸਾਲ 2023 ਤੋ ਚਾਲੂ ਹੋਇਆ ਹੈ। ਜਿਸ ਰਾਹੀ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 588 ਮੋਬਾਇਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਬਠਿੰਡਾ ਪੁਲਿਸ ਲਗਾਤਾਰ 24 ਘੰਟੇ ਆਪਣੇ ਕੰਮ ਵਿੱਚ ਮੁਸਤੈਦ ਹੈ, ਜਿਸ ਦੇ ਸਿੱਟੇ ਵਜੋਂ ਭਵਿੱਖ ਵਿੱਚ ਪਬਲਿਕ ਦੇ ਬਾਕੀ ਰਹਿੰਦੇ ਗੁੰਮਸ਼ੁਦਾ ਮੋਬਾਇਲ ਫੋਨ ਬਰਾਮਦ ਹੋਣ ਦੀ ਵੱਡੀ ਉਮੀਦ ਹੈ।
ਇਹ ਵੀ ਪੜ੍ਹੋ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ‘‘ਓਪਰੇਸ਼ਨ ਸੰਪਰਕ’’ ਮੁਹਿੰਮ ਤਹਿਤ ਉਪਰਾਲੇ ਜਾਰੀ : ਅਮਨੀਤ ਕੌਂਡਲ
ਪੁਲਿਸ ਅਧਿਕਾਰੀਆਂ ਨੇ ਪਬਲਿਕ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਇਲ ਫੋਨ ਗੁੰਮ ਹੋ ਜਾਦਾ ਹੈ ਤਾਂ ਉਹ ਤੁਰੰਤ CEIR (Central Equipment Identity Register) ਪੋਰਟਲ ਉਪਰ ਆਨਲਾਇਨ ਜਾਂ ਨੇੜਲੇ ਪੁਲਿਸ ਸਾਂਝ ਕੇਂਦਰ ਵਿੱਚ ਇਸ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣ। ਮੋਬਾਈਲ ਦੁਕਾਨਦਾਰਾਂ ਅਤੇ ਆਮ ਪਬਲਿਕ ਨੂੰ ਵੀ ਇਹ ਅਪੀਲ ਕੀਤੀ ਜਾਂਦੀ ਹੈ ਕਿ ਕੋਈ ਵੀ ਪੁਰਾਣਾ ਮੋਬਾਈਲ ਫੋਨ ਖ੍ਰੀਦਣ ਤੋਂ ਪਹਿਲਾਂ ਉਸਦਾ ਅਸਲ ਬਿੱਲ ਜਰੂਰ ਲੈਣ ਅਤੇ ਬਿਨਾਂ ਬਿੱਲ ਤੋਂ ਕੋਈ ਵੀ ਖ੍ਰੀਦਾਰੀ ਨਾ ਕੀਤੀ ਜਾਵੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਬਠਿੰਡਾ ਪੁਲਿਸ ਵੱਲੋ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 140 ਮੋਬਾਇਲ ਫੋਨ ਮਾਲਕਾਂ ਹਵਾਲੇ ਕੀਤੇ"