15 ਜਨਵਰੀ ਤੋਂ ਜਨਤਕ ਸਥਾਨਾਂ ’ਤੇ ਦਾਖਲੇ ਲਈ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ

Date:

spot_img

ਸੁਖਜਿੰਦਰ ਮਾਨ
ਬਠਿੰਡਾ, 6 ਜਨਵਰੀ: ਆਗਾਮੀ 15 ਜਨਵਰੀ ਤੋਂ ਜਨਤਕ ਸਥਾਨਾਂ ’ਤੇ ਦਾਖਲੇ ਲਈ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ ਕਰਾਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟਰੇਟ ਅਰਵਿੰਦਪਾਲ ਸੰਧੂ ਨੇ ਦਸਿਆ ਕਿ ਜਨਤਕ ਸਥਾਨਾਂ ਜਿਵੇਂ ਸਬਜ਼ੀ ਮੰਡੀ, ਦਾਣਾ ਮੰਡੀ, ਜਨਤਕ ਟਰਾਂਸਪੋਰਟ, ਪਾਰਕ, ਧਾਰਮਿਕ ਸਥਾਨ, ਸ਼ਾਪਿੰਗ ਕੰਪਲੈਕਸ, ਲੋਕਲ ਬਾਜ਼ਾਰ, ਹੋਟਲ, ਬਾਰ, ਰੈਸਟੋਰੈਂਟ, ਸਿਨੇਮਾ, ਜਿਮ, ਫਿਟਨੈਸ ਸੈਂਟਰ ਅਤੇ ਸਰਕਾਰੀ/ਪ੍ਰਾਈਵੇਟ ਬੈਂਕਾਂ ਆਦਿ ਵਿੱਚ ਕੇਵਲ ਡਬਲ ਡੋਜ਼ ਟੀਕਾ ਲਗਵਾਉਣ ਵਾਲਿਆਂ ਨੂੰ ਹੀ ਦਾਖਲੇ ਦੀ ਆਗਿਆ ਹੋਵੇਗੀ। ਇਸੇ ਤਰ੍ਹਾਂ ਜ਼ਿਲ੍ਹੇ ਅੰਦਰ ਸਥਿਤ ਸਰਕਾਰੀ ਦਫ਼ਤਰਾਂ ਅਤੇ ਬੋਰਡਾਂ/ਕਾਰਪੋਰੇਸ਼ਨਾਂ ਦੇ ਦਫ਼ਤਰਾਂ ਅੰਦਰ ਵੀ ਮੁੰਕਮਲ ਟੀਕਾਕਰਨ ਵਾਲੇ ਹੀ ਦਾਖਿਲ ਹੋ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਨਵੇਂ ਨਿਯਮਾਂ ਅਨੁਸਾਰ ਸਰਕਾਰ ਵੱਲੋਂ ਅਧਿਕਾਰਤ ਕਿਸੇ ਵੀ ਅਧਿਕਾਰੀ ਵੱਲੋਂ ਮੰਗੇ ਜਾਣ ’ਤੇ ਵੈਕਸੀਨੇਸ਼ਨ ਸਰਟੀਫਿਕੇਟ ਦਿਖਾਉਣਾ ਪਵੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਅਜਿਹਾ ਕੋਵਿਡ ਦੇ ਨਵੇਂ ਵੇਰੀੲੈਂਟ ਓਮੀਕਰੋਨ ਦੇ ਵਧਦੇ ਹੋਏ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ।

spot_img
spot_img

Share post:

Popular

More like this
Related

‘War on Gangsters’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

👉ਪੁਲਿਸ ਟੀਮਾਂ ਨੇ 181 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ...

Rahul Gandhi 4 ਨਵੰਬਰ ਨੂੰ ਸੰਗਰੂਰ ਤੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਦਾ ਵਜਾਉਣਗੇ ਬਿਗਲ

👉ਮਾਲਵੇ ਦੀ ਧਰਤੀ ਤੋਂ ਕਾਂਗਰਸ ਦੀ ਚੋਣ ਮੁਹਿੰਮ ਨੂੰ...