ਬਠਿੰਡਾ, 7 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 152 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 151 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 1 ਬਕਾਇਆ ਸ਼ਿਕਾਇਤ ਕਾਰਵਾਈ ਅਧੀਨ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕਰਦਿਆਂ ਦੱਸਿਆ ਕਿ 7 ਮਈ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 72 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ
ਇਸ ਤੋਂ ਇਲਾਵਾ ਈ-ਮੇਲ ਰਾਹੀਂ 47 ਸ਼ਿਕਾਇਤਾਂ, ਟੈਲੀਫ਼ੋਨ ਰਾਹੀਂ ਪ੍ਰਾਪਤ ਹੋਈਆਂ 10, ਦਸਤੀ 4, ਐਨ.ਜੀ.ਐਸ.ਪੀ ਰਾਹੀਂ ਪ੍ਰਾਪਤ ਹੋਈਆਂ 14 ਸ਼ਿਕਾਇਤਾਂ ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਵਿੱਚੋਂ ਸਾਰੀਆਂ ਦਾ ਨਿਪਟਾਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਵਟਸਐਪ ’ਤੇ 5 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ’ਚੋ 4 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ 1 ਸ਼ਿਕਾਇਤ ਕਾਰਵਾਈ ਅਧੀਨ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਕੰਟਰੋਲ ਸੈਂਟਰ ਵਿਖੇ ਦਸਤੀ ਸ਼ਿਕਾਇਤ ਵੀ ਦੇ ਸਕਦਾ ਹੈ।
Share the post "ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 152 ਸ਼ਿਕਾਇਤਾਂ : ਡਿਪਟੀ ਕਮਿਸ਼ਨਰ"