Friday, April 17, 2026
spot_img
spot_img

15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ- ਹਰਪਾਲ ਸਿੰਘ ਚੀਮਾ

Date:

spot_img

948 ਖਪਤਕਾਰਾਂ ਵੱਲੋਂ ਆਪਣੇ ਬਿਲ ਅਪਲੋਡ ਕੀਤੇ ਗਏ
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਵਿੱਚ 105 ਤੋਂ ਵੱਧ ਸਥਾਨਾਂ ‘ਤੇ ਚਲਾਈ ਗਈ ਮੁਹਿੰਮ ਸਦਕਾ ਇਸ ਐਪ ਦੇ ਲਾਂਚ ਹੋਣ ਤੋਂ ਕੁਝ ਘੰਟਿਆਂ ਵਿੱਚ ਹੀ 15, 452 ਵਿਅਕਤੀਆਂ ਵੱਲੋਂ ਇਹ ਇਸ ਨੂੰ ਡਾਊਨਲੋਡ ਕੀਤਾ ਗਿਆ ਅਤੇ 948 ਖਪਤਕਾਰਾਂ ਵੱਲੋਂ ਆਪਣੇ ਬਿੱਲ ਵੀ ਅਪਲੋਡ ਕੀਤੇ ਗਏ।

ਹੜਤਾਲ ਵਿਚਾਲੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਇਥੇ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਖਰੀਦ ਦਾ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਇਸ ਐਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਵਿਅਕਤੀਆਂ ਵੱਲੋਂ ਸ਼ੁਰੂਆਤੀ ਦੌਰ ਤੋਂ ਹੀ ਇਸ ਐਪ ਨੂੰ ਡਾਊਨਲੋਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੁਹਿੰਮ ਦੌਰਾਨ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਵੱਲੋਂ ਵੀ ਇਸ ਐਪ ਨੂੰ ਡਾਊਨਲੋਡ ਕੀਤਾ ਗਿਆ ਤਾਂ ਜੋ ਆਮ ਲੋਕਾਂ ਤੱਕ ਇਸ ਐਪ ਦੇ ਇਸਤੇਮਾਲ ਰਾਹੀਂ ਸੂਬੇ ਦੀ ਆਰਥਿਕ ਮਜ਼ਬੂਤੀ ਵਿੱਚ ਹਿੱਸਾ ਪਾਉਣ ਦਾ ਸੁਨੇਹਾ ਦਿੱਤਾ ਜਾ ਸਕੇ।

ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਯਾਰੀਆਂ-2 ਫਿਲਮ ਵਿਰੁੱਧ ਧਾਰਾ 295-ਏ ਤਹਿਤ ਐਫਆਈਆਰ ਦਰਜ

ਐਪ ਨੂੰ ਦਿੱਤੇ ਭਰਵੇ ਹੁੰਗਾਰੇ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ‘ਮੇਰਾ ਬਿੱਲ’ ਐਪ ਉਤੇ ਖਰੀਦ ਦਾ ਬਿੱਲ ਅਪਲੋਡ ਕਰਨ ਵਾਲੇ ਖਪਤਕਾਰਾਂ ਨੂੰ ਲੱਕੀ ਡਰਾਅ ਵਿਚ ਸ਼ਾਮਿਲ ਕੀਤੇ ਜਾਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ। ਉਨ੍ਹਾਂ ਕਿਹਾ ਕਿ ਕਿ ਸੂਬੇ ਵਿੱਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ।

ਟਰਾਂਸਪੋਰਟਰਾਂ ਨੇ ਖੋਲਿਆ ਆਰਟੀਏ ਵਿਰੁੱਧ ਮੋਰਚਾ, ਵਫ਼ਦ ਮਿਲਿਆ ਡੀਸੀ ਨੂੰ

ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।

‘ਵਨ ਨੇਸ਼ਨ, ਵਨ ਇਲੈਕਸ਼ਨ’ ਤੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸੁਖਬੀਰ ਬਾਦਲ ਨੇ ਠਹਿਰਾਇਆ ਸਹੀ

ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨ ਦਾ ਸੱਦਾ ਦਿੰਦਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਟੈਕਸ ਦੀ ਪਾਲਣਾ ਕਰਨ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ ਬਨਾਉਣ’ ਅਤੇ ਸਮਾਜ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਲੋੜੀਂਦੀ ਰਫਤਾਰ ਮਿਲ ਸਕੇ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...