ਸਿੱਖਿਆ ਬੋਰਡ ਦੇ ਨਤੀਜਿਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਦਿੱਤੀ ਵਧਾਈ
ਚੰਡੀਗੜ, 30 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਵਿੱਚੋਂ ਜੇਈਈ ਮੇਨ ਪਾਸ ਕਰਨ ਵਾਲੇ 158 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਖਬਰ ਬੜੀ ਖ਼ੁਸ਼ੀ ਨਾਲ ਸਾਂਝੀ ਕੀਤੀ। ਜਿਨ੍ਹਾਂ ਵਿਚ ਮੋਹਾਲੀ ਦੇ 23, ਜਲੰਧਰ ਦੇ 22, ਫ਼ਿਰੋਜ਼ਪੁਰ ਦੇ 20 ਅਤੇ ਲੁਧਿਆਣਾ ਦੇ 20 ਵਿਦਿਆਰਥੀਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ। ਇਹ ਖਬਰ ਸੁਣ ਕੇ ਅਰਵਿੰਦ ਕੇਜਰੀਵਾਲ ਖ਼ੁਸ਼ ਹੋ ਗਏ। ਉਨ੍ਹਾਂ ਨੇ ਮੈਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨਾਲ ਆਪਣੀਆਂ ਵਧਾਈਆਂ ਸਾਂਝੀਆਂ ਕਰਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਇਹ ‘ਆਪ’ ਦੀ ਸਿੱਖਿਆ ਕ੍ਰਾਂਤੀ ਦੀ ਕਾਮਯਾਬੀ ਦਾ ਸਬੂਤ ਹੈ। ਇਹ ਉਨ੍ਹਾਂ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੀਤੇ ਜਾ ਰਹੇ ਅਹਿਮ ਯਤਨਾਂ ਦਾ ਹੀ ਫਲ ਹੈ।
ਬਠਿੰਡਾ ਲੋਕ ਸਭਾ ਹਲਕੇ ’ਚ ਮੁਕਾਬਲਾ ਸਾਧਾਰਣ ਕਿਸਾਨ ਦੇ ਪੁੱਤ ਅਤੇ ਦੌਲਤਾਂ ਵਾਲਿਆਂ ਦਰਮਿਆਨ: ਖੁੱਡੀਆਂ
ਉਨ੍ਹਾਂ ਕਿਹਾ ਕਿ ਮੁਫਤ ਅਤੇ ਮਿਆਰੀ ਸਿੱਖਿਆ ’ਆਪ’ ਦੀ ਗਾਰੰਟੀ ਹੈ। ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ਵਿੱਚ ’ਆਪ’ ਸਰਕਾਰ ਨੇ ਇਸ ਖੇਤਰ ਵਿੱਚ ਬੇਮਿਸਾਲ ਕੰਮ ਕੀਤਾ ਹੈ। ਪੰਜਾਬ 13 ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਿੱਥੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਦੀ ਮਦਦ ਨਾਲ ਪੜ੍ਹਾਇਆ ਜਾਂਦਾ ਹੈ ਅਤੇ ਸਰਕਾਰੀ ਸਕੂਲ ਪ੍ਰਣਾਲੀ ਵਿੱਚ ਵੀ ਸੁਧਾਰ ਕੀਤਾ ਗਿਆ ਹੈ। ਅਧਿਆਪਕਾਂ ਨੂੰ ਲਗਾਤਾਰ ਸਿਖਲਾਈ ਲਈ ਸਿੰਗਾਪੁਰ ਅਤੇ ਆਈਆਈਐਮ ਵਰਗੇ ਹੋਰ ਦੇਸ਼ਾਂ ਵਿੱਚ ਵੀ ਭੇਜਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਦਾਖਲਾ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮਾਨਸਿਕ ਤੌਰ ’ਤੇ ਤਿਆਰ ਕਰਨ ਵਿੱਚ ਮਦਦ ਕਰਨ ਲਈ ਲਗਾਤਾਰ ਪ੍ਰੇਰਣਾਦਾਇਕ ਕਲਾਸਾਂ ਦਾ ਆਯੋਜਨ ਵੀ ਕਰ ਰਹੀ ਹੈ।ਪੀ.ਟੀ.ਐਮ ਮੀਟਿੰਗਾਂ ਵੀ ਮਾਨ ਸਰਕਾਰ ਦੀ ਇੱਕ ਹੋਰ ਸਫਲ ਪਹਿਲ ਸੀ, ਜਿੱਥੇ ਸਕੂਲਾਂ ਅਤੇ ਮਾਪਿਆਂ ਵਿਚਕਾਰ ਪਾੜਾ ਘਟਾਇਆ ਗਿਆ।
ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ CM ਮਾਨ ਨੇ ਦੱਸੀ ਸਾਰੀ ਗੱਲ
ਇਸਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਅੱਵਲ ਰਹਿਣ ਵਾਲੇ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ (ਐਕਸ) ਕਰਕੇ ਦੱਸਿਆ ਕਿ 8ਵੀਂ ਜਮਾਤ ਦੇ ਨਤੀਜਿਆਂ ਵਿੱਚ ਬਠਿੰਡਾ ਜ਼ਿਲ੍ਹੇ ਦੀ ਹਰਨੂਰਪ੍ਰੀਤ ਕੌਰ ਨੇ ਪਹਿਲਾ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਗੁਰਲੀਨ ਕੌਰ ਨੇ ਦੂਜਾ ਅਤੇ ਸੰਗਰੂਰ ਦੇ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ ਹੈ। 12ਵੀਂ ਜਮਾਤ ਦੇ ਨਤੀਜਿਆਂ ਵਿੱਚ ਲੁਧਿਆਣਾ ਦੇ ਏਕਮਪ੍ਰੀਤ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਦੇ ਰਵੀ ਉਦੈ ਸਿੰਘ ਨੇ ਦੂਜਾ ਅਤੇ ਬਠਿੰਡਾ ਦੇ ਅਸ਼ਵਨੀ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਸਾਰੇ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਮੇਰੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ।
Share the post "ਪੰਜਾਬ ਵਿੱਚ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ਕਾਰਨ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਜੇਈਈ ਮੇਨ ਪ੍ਰੀਖਿਆ ਕੀਤੀ ਪਾਸ: ਭਗਵੰਤ ਮਾਨ"