WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਵਪਾਰ

ਵਧੀਆਂ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ’ਚ 16% ਅਤੇ ਆਬਕਾਰੀ ਮਾਲੀਏ ’ਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਮਾਰਚ : ਇੱਕ ਮਹੱਤਵਪੂਰਨ ਪ੍ਰਾਪਤੀ ਹਾਸਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੀਲ ਪੱਥਰ ਦਾ ਐਲਾਨ ਕਰਦਿਆਂ ਪੰਜਾਬ ਦੇ ਮਜ਼ਬੂਤ ਹੋ ਰਹੇ ਆਰਥਿਕ ਵਿਕਾਸ ਅਤੇ ਮਾਲੀਆ ਪ੍ਰਾਪਤੀ ਵਿੱਚ ਸਫਲਤਾ ਦਾ ਵਿਸ਼ੇਸ਼ ਤੌਰ ‘ਤੇ ਜਿਕਰ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਸੂਬਾ ਵਿੱਤੀ ਸੁਧਾਰਾਂ ਦੀ ਗਵਾਹੀ ਭਰ ਰਿਹਾ ਹੈ।

ਬਠਿੰਡਾ ’ਚ ਵਿਧਾਇਕ ਗਿੱਲ ਨੇ ਸਕੂਲ ਆਫ਼ ਐਮੀਨੈਂਸ ਨੂੰ ਕੀਤਾ ਲੋਕ ਸਮਰਪਿਤ

ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਤੱਕ ਕੁੱਲ ਜੀ.ਐਸ.ਟੀ ਪ੍ਰਾਪਤੀ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ ਇਕੱਤਰ ਕੀਤੇ 16615.52 ਕਰੋੜ ਰੁਪਏ ਦੇ ਮੁਕਾਬਲੇ 19222.5 ਕਰੋੜ ਰੁਪਏ ਰਹੀ, ਅਤੇ 2606.98 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਬਕਾਰੀ ਤੋਂ ਮਾਲੀਏ ਵਿੱਚ ਵਾਧਾ ਵੀ 8093.59 ਕਰੋੜ ਰੁਪਏ ਦੇ ਸੰਗ੍ਰਹਿ ਦੇ ਨਾਲ 842.72 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਦਰਸਾਉਂਦਾ ਹੈ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ 7244.87 ਕਰੋੜ ਰੁਪਏ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਬਿਹਤਰ ਯੋਜਨਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਦਕਾ ਰਾਜ ਨੇ ਫਰਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ, ਅਤੇ ਆਬਕਾਰੀ ਤੋਂ 34,158 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕਰਦਿਆਂ ਸ਼ੁੱਧ ਕਰ ਮਾਲੀਏ ਵਿੱਚ 13.85 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ।

ਡਾ ਬਲਜੀਤ ਕੌਰ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਵਿੱਤ ਮੰਤਰੀ ਨੇ ਕਿਹਾ ਕਿ ਜੀ.ਐਸ.ਟੀ ਅਤੇ ਆਬਕਾਰੀ ਸੰਗ੍ਰਹਿ ਵਿੱਚ ਇਹ ਬੇਮਿਸਾਲ ਵਾਧਾ ਪੰਜਾਬ ਦੇ ਆਰਥਿਕ ਲਚਕੀਲੇਪਣ ਅਤੇ ਚੰਗੇ ਵਿੱਤੀ ਪ੍ਰਬੰਧਨ ਲਈ ਸਾਡੀ ਸਰਕਾਰ ਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰ ਪ੍ਰਸ਼ਾਸਨ ਨੂੰ ਸਫਲਤਾਪੂਰਵਕ ਢੰਗ ਨਾਲ ਸੁਚਾਰੂ ਬਣਾਇਆ ਹੈ, ਚੋਰੀ ਨੂੰ ਰੋਕਿਆ ਹੈ, ਅਤੇ ਇੱਕ ਕਾਰੋਬਾਰ-ਅਨੁਕੂਲ ਮਾਹੌਲ ਬਣਾਇਆ ਹੈ ਜਿਸ ਨੇ ਕਰ ਪਾਲਣਾ ਨੂੰ ਉਤਸ਼ਾਹਿਤ ਕੀਤਾ ਹੈ।ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪ੍ਰਾਪਤੀ ਆਬਕਾਰੀ ਅਤੇ ਕਰ ਵਿਭਾਗ ਦੇ ਲਗਨ ਵਾਲੇ ਯਤਨਾਂ ਦੇ ਨਾਲ-ਨਾਲ ਸੂਬੇ ਦੇ ਨਾਗਰਿਕਾਂ ਦੇ ਅਟੁੱਟ ਸਹਿਯੋਗ ਸਦਕਾ ਸੰਭਵ ਹੋਈ ਹੈ।

 

Related posts

ਐਸਬੀਆਈ ਨੇ ਪੁਲਿਸ ਪ੍ਰਸ਼ਾਸਨ ਨੂੰ ਵਰਤੋਂ ਯੋਗ ਵਸਤਾਂ ਸੌਂਪੀਆਂ

punjabusernewssite

ਉਦਯੋਗਾਂ ਦੀ ਮੰਗ ਅਨੁਸਾਰ ਸ਼ੁਰੂ ਕੀਤੇ ਜਾਣਗੇ ਹੁਨਰ ਵਿਕਾਸ ਦੇ ਕੋਰਸ : ਡਿਪਟੀ ਕਮਿਸ਼ਨਰ

punjabusernewssite

ਵਪਾਰ ਅਤੇ ਉਦਯੋਗ ਦੇ ਵਿਸਥਾਰ ਲਈ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ:ਡਿਪਟੀ ਕਮਿਸ਼ਨਰ

punjabusernewssite