WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਬਠਿੰਡਾ ਲੋਕ ਸਭਾ ਹਲਕੇ ’ਚ 16 ਲੱਖ 39 ਹਜ਼ਾਰ ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ : ਜ਼ਿਲ੍ਹਾ ਚੋਣ ਅਫ਼ਸਰ

ਆਰਓ, ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਆਯੋਜਿਤ

ਬਠਿੰਡਾ, 20 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਆਰਓ, ਏਆਰਓਜ ਤੇ ਪÇੁਲਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਆਰਓ-ਕਮ-ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੁਦਨ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਕੋਆਰਡੀਨੇਸ਼ਨ ਕਮੇਟੀ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਸਮੂਹ ਏਆਰਓਜ਼ ਨੂੰ ਅਪੀਲ ਕੀਤੀ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਪੂਰੀ ਤਨਦੇਹੀ ਤੇ ਜਿੰਮੇਵਾਰੀ ਨਾਲ ਨੇਪਰੇ ਚੜ੍ਹਾਉਣ ਦੇ ਮੱਦੇਨਜ਼ਰ ਆਪਣੀਆਂ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਨਾ ਵਰਤੀ ਜਾਵੇ। ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਖਾਸ ਅਪੀਲ ਕਰਦਿਆਂ ਕਿਹਾ ਕਿ ਕਾਨੂੰਨ ਦੀ ਵਿਵਸਥਾ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਜਾਵੇ।

ਬਠਿੰਡਾ ਵਕਫ਼ ਬੋਰਡ ਦਾ ਈ.ਓ ਲਾਈਕ ਅਹਿਮਦ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਸ ਦੌਰਾਨ ਜਸਪ੍ਰੀਤ ਸਿੰਘ ਨੇ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਚ ਕੁੱਲ 1814 ਪੋਲਿੰਗ ਸਟੇਸ਼ਨ ਹਨ ਅਤੇ ਵੋਟਰਾਂ ਦੀ ਗਿਣਤੀ 16 ਲੱਖ 39 ਹਜ਼ਾਰ 160 ਹੈ। ਇਨ੍ਹਾਂ ਵਿਚ 8 ਲੱਖ 64 ਹਜ਼ਾਰ 129 ਮਰਦ ਵੋਟਰ, 7 ਲੱਖ 74 ਹਜ਼ਾਰ 997 ਔਰਤ ਵੋਟਰ ਹਨ। ਇਸ ਤੋਂ ਇਲਾਵਾ 34 ਟਰਾਂਸਜੈਂਡਰ ਵੋਟਰ ਹਨ। ਬਠਿੰਡਾ ਲੋਕ ਸਭਾ ਹਲਕੇ ਚ ਸ਼ਾਮਲ ਹਲਕਾ ਵਾਇਜ਼ ਵੋਟਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਲੰਬੀ ਚ ਕੁੱਲ ਵੋਟਰ 163175, ਭੁੱਚੋ ਮੰਡੀ ਚ 182350, ਬਠਿੰਡਾ (ਸ਼ਹਿਰੀ) 226901, ਬਠਿੰਡਾ (ਦਿਹਾਤੀ) 156788, ਤਲਵੰਡੀ ਸਾਬੋ 155932, ਮੌੜ 163799, ਮਾਨਸਾ 215162, ਸਰਦੂਲਗੜ੍ਹ 181233 ਅਤੇ ਬੁਢਲਾਡਾ ਚ 193820 ਵੋਟਰ ਸ਼ਾਮਲ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਬਠਿੰਡਾ ਲੋਕ ਸਭਾ ਹਲਕੇ ਚ ਪੈਂਦੇ 1814 ਪੋਲਿੰਗ ਬੂਥਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਬੀ ਚ 177 ਪੋਲਿੰਗ ਬੂਥ ਹਨ।

ਸੁਖਬੀਰ ਬਾਦਲ ਦਾ ਦਾਅਵਾ: ਕਾਂਗਰਸ ਤੇ ਆਪ ਦੋ ਧਾਰੀ ਤਲਵਾਰ, ਕਰ ਰਹੇ ਹਨ ਪੰਜਾਬ ਦਾ ਨੁਕਸਾਨ

ਇਸੇ ਤਰ੍ਹਾਂ ਭੁੱਚੋ ਮੰਡੀ (ਐਸਸੀ) ਚ 203, ਬਠਿੰਡਾ (ਸ਼ਹਿਰੀ) ਚ 244, ਬਠਿੰਡਾ (ਦਿਹਾਤੀ) (ਐਸਸੀ) 170, ਤਲਵੰਡੀ ਸਾਬੋ ਚ 179, ਮੌੜ ਚ 196, ਮਾਨਸਾ ਚ 223, ਸਰਦੂਲਗੜ੍ਹ ਚ 206 ਅਤੇ ਬੁਢਲਾਡਾ (ਐਸਸੀ) ਚ 216 ਪੋਲਿੰਗ ਬੂਥ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਨੂੰ ਸਾਂਤਮਈ ਢੰਗ ਅਤੇ ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਨੇਪਰੇ ਚੜਾਉਣ ਫਲਾਇੰਗ ਸਕਿਊਆਇਰਡ, ਵੀਡੀਓ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਸਥਾਪਤ ਕੀਤੀਆਂ ਗਈਆਂ। ਇਸ ਮੌਕੇ ਐਸਐਸਪੀ ਸ਼੍ਰੀ ਮੁਕਤਸਰ ਸਾਹਿਬ ਬਘੀਰਥ ਸਿੰਘ ਮੀਨਾ, ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਅਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਸ਼ਮੀ ਰਾਹੁਲ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲਤੀਫ਼ ਅਹਿਮਦ, ਨੋਡਲ ਖਰਚਾ ਅਫ਼ਸਰ ਡਾ. ਮਨਦੀਪ ਕੌਰ ਤੋਂ ਇਲਾਵਾ ਲੋਕ ਸਭਾ ਹਲਕਾ ਬਠਿੰਡੇ ਨਾਲ ਸਬੰਧਤ ਸਮੂਹ ਏਆਰਓਜ਼ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।

Related posts

ਪਿੰਡ ਦੇ ਮੁੰਡੇ ਨਾਲ ਅੰਤਰਜਾਤੀ ਵਿਆਹ ਕਰਵਾਉਣ ਵਾਲੀ ਲੜਕੀ ਦੇ ਭਰਾਵਾਂ ਨੇ ਸਹੁਰੇ ਘਰ ਜਾ ਕੇ ਮਾਰੀ ਗੋਲੀ

punjabusernewssite

ਮਿੱਤਲ ਪ੍ਰਵਾਰ ਵਲੋਂ ਸ਼ੀਸ਼ ਮਹਿਲ ਹਾਈਟਸ ਦੇ ਪਹਿਲੇ ਫਲੈਟ ਦੀਆਂ ਚਾਬੀਆਂ ਪਰਿਵਾਰ ਨੂੰ ਸੌਪੀਆਂ

punjabusernewssite

ਵਿੱਤ ਮੰਤਰੀ ਨੇ ਰੱਖਿਆ ਭਗਵਾਨ ਪਰਸ਼ੂਰਾਮ ਭਵਨ ਦਾ ਨੀਂਹ ਪੱਥਰ

punjabusernewssite