16ਵੀਂ ਰੋਇੰਗ ਚੈਂਪੀਅਨਸ਼ਿਪ 28 ਤੇ 29 ਮਾਰਚ ਨੂੰ : ਵਧੀਕ ਡਿਪਟੀ ਕਮਿਸ਼ਨਰ

0
47
+1

👉ਅਗਾਂਊ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
Bathinda News: ਜ਼ਿਲ੍ਹਾ ਪ੍ਰਸ਼ਾਸਨ, ਰੋਇੰਗ ਐਸੋਸ਼ੀਏਸ਼ਨ ਬਠਿੰਡਾ ਅਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਝੀਲ ਨੰਬਰ 3 ਵਿਖੇ ਪਹਿਲੀ ਵਾਰ 16ਵੀਂ ਰਾਜ ਪੱਧਰੀ ਸੀਨੀਅਰ ਤੇ ਜੂਨੀਅਰ ਰੋਇੰਗ ਚੈਂਪੀਅਨਸ਼ਿਪ 28 ਅਤੇ 29 ਮਾਰਚ ਨੂੰ ਕਰਵਾਈ ਜਾ ਰਹੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਰੋਇੰਗ ਚੈਂਪੀਅਨਸ਼ਿਪ ਦੀਆਂ ਅਗਾਊਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

ਇਹ ਵੀ ਪੜ੍ਹੋ ਵੱਡੀ ਖਬਰ; ਹੁਣ ਮੁਨਸ਼ੀ ਦਾ ਇੱਕ ਥਾਣੇ ਵਿੱਚ ਦੋ ਸਾਲ ਤੋਂ ਵੱਧ ਨਹੀਂ ਹੋਵੇਗਾ ਕਾਰਜਕਾਲ 

ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਖਿਡਾਰੀਆਂ ਲਈ ਸਾਫ ਪੀਣ ਯੋਗ ਪਾਣੀ, ਉਨ੍ਹਾਂ ਦਾ ਰਹਿਣ-ਸਹਿਣ, ਖਾਣ-ਪੀਣ, ਮੈਡੀਕਲ ਟੀਮਾਂ, ਆਰਜੀ ਪਖਾਨੇ ਅਤੇ ਸਿਕਿਉਰਟੀ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ।

ਇਹ ਵੀ ਪੜ੍ਹੋ ਫ਼ੌਜ ਦੇ ਕਰਨਲ ਦੀ ਕੁੱਟਮਾਰ ਦਾ ਮਾਮਲਾ; 12 ਪੁਲਿਸ ਵਾਲੇ ਮੁਅੱਤਲ, ਪਰਚਾ ਦਰਜ਼

ਇਸ ਦੌਰਾਨ ਜ਼ਿਲ੍ਹਾ ਖੇਡ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੌਰਾਨ ਪੰਜਾਬ ਭਰ ਤੋਂ ਲਗਭਗ 150 ਖਿਡਾਰੀਆਂ ਵਲੋਂ ਭਾਗ ਲਿਆ ਜਾਵੇਗਾ। ਇਸ ਦੌਰਾਨ ਸੀਨੀਅਰ ਅਤੇ ਜੂਨੀਅਰ ਵਰਗ ਦੇ 1000 ਮੀਟਰ ਵਿੱਚ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ।ਇਸ ਦੌਰਾਨ ਐਸਡੀਐਮ ਰਾਮਪੁਰਾ ਗਗਨਦੀਪ ਸਿੰਘ, ਪੰਜਾਬ ਰੋਇੰਗ ਐਸੋਸ਼ੀਏਸ਼ਨ ਦੇ ਜਰਨਲ ਸਕੱਤਰ ਜਸਬੀਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here