ਅਗਾਊ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Bathinda News:ਜ਼ਿਲ੍ਹਾ ਪ੍ਰਸ਼ਾਸਨ, ਰੋਇੰਗ ਐਸੋਸ਼ੀਏਸ਼ਨ ਬਠਿੰਡਾ ਅਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਝੀਲ ਨੰਬਰ 2 ਵਿਖੇ 16ਵੀਂ ਰਾਜ ਪੱਧਰੀ ਸੀਨੀਅਰ ਤੇ ਜੂਨੀਅਰ ਰੋਇੰਗ ਚੈਂਪੀਅਨਸ਼ਿਪ 28 ਅਤੇ 29 ਮਾਰਚ ਨੂੰ ਕਰਵਾਈ ਜਾ ਰਹੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਰੋਇੰਗ ਚੈਂਪੀਅਨਸ਼ਿਪ ਦੀਆਂ ਅਗਾਊਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਕੀਤੀ ਛਾਪੇਮਾਰੀ; 24 ਐਫਆਈਆਰਜ਼ ਦਰਜ, 7 ਗ੍ਰਿਫ਼ਤਾਰ
ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਖਿਡਾਰੀਆਂ ਲਈ ਸਾਫ ਪੀਣ ਯੋਗ ਪਾਣੀ, ਉਨ੍ਹਾਂ ਦਾ ਰਹਿਣ-ਸਹਿਣ, ਖਾਣ-ਪੀਣ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ।ਇਸ ਦੌਰਾਨ ਜ਼ਿਲ੍ਹਾ ਖੇਡ ਅਫਸਰ ਸ਼੍ਰੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੌਰਾਨ ਪੰਜਾਬ ਭਰ ਤੋਂ ਲਗਭਗ 140 ਖਿਡਾਰੀਆਂ ਵਲੋਂ ਭਾਗ ਲਿਆ ਜਾਵੇਗਾ। ਇਸ ਦੌਰਾਨ ਸੀਨੀਅਰ ਅਤੇ ਜੂਨੀਅਰ ਵਰਗ ਦੇ 1000 ਮੀਟਰ ਵਿੱਚ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ।ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ, ਏ.ਐਫ.ਐਸ.ਓ. ਸ਼੍ਰੀ ਹਰਸ਼ਿਤ ਮਹਿਤਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।