Thursday, April 16, 2026
spot_img
spot_img

ਪੰਜਾਬ ਪੁਲਿਸ ਦੇ 17 ਇੰਸਪੈਕਟਰਾਂ ਨੂੰ DSP ਵਜੋਂ ਮਿਲੀ ਤਰੱਕੀ, CM Mann ਨੇ ਪਦਉਨਤ ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਵਿਰੁਧ ਲਗਨ ਨਾਲ ਕੰਮ ਕਰਨ ਦਾ ਦਿੱਤਾ ਸੱਦਾ

Date:

spot_img

Chandigarh News: ਪੰਜਾਬ ਸਰਕਾਰ ਨੇ ਲੰਮੇ ਸਮੇਂ ਤੋਂ ਆਪਣੀਆਂ ਤਰੱਕੀਆਂ ਦਾ ਇੰਤਜ਼ਾਰ ਕਰ ਰਹੇ ਤਕਨੀਕੀ ਕਾਡਰ ਦੇ 17 ਇੰਸਪੈਕਟਰਾਂ ਨੂੰ ਪਦਉਨਤ ਕਰਦਿਆਂ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਬਣਾਇਆ ਹੈ।

ਇੰਨ੍ਹਾਂ ਨਵੇਂ ਬਣੇ ਡੀਐਸਪੀਜ਼ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ, ਜਿੱਥੇ ਮੁੱਖ ਮੰਤਰੀ ਨੇ ਇੰਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁਧ ਵਿੱਢੀ ਜੰਗ ’ਚ ਪੂਰੀ ਲਗਨ ਦੇ ਨਾਲ ਹਿੱਸਾ ਪਾਉਣ ਲਈ ਕਿਹਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਸਮਰਪਿਤ ਹੋ ਕੇ ਕੰਮ ਕਰਨ ਲਈ ਵੀ ਆਖਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ

ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਪਦ-ਉਨਤ ਹੋਏ ਅਧਿਕਾਰੀ ਸਮਾਜ ਦੇ ਲੋੜਵੰਦ ਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੇ ਅਹੁਦੇ ਦੀ ਵਰਤੋਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਹੈ ਅਤੇ ਪੁਲਿਸ ਇਸ ਵਿੱਚ ਅਹਿਮ ਰੋਲ ਅਦਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਪੁਲਿਸ ਅਧਿਕਾਰੀਆਂ ਦੀ ਬਹੁਤ ਵੱਡੀ ਭੂਮਿਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸਮੇਂ ਦੀ ਲੋੜ ਹੈ।

ਇਹ ਵੀ ਪੜ੍ਹੋ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ-ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਬੁਨਿਆਦੀ ਢਾਂਚੇ ਦੀਆਂ ਸਭ ਤੋਂ ਵਧੀਆ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ ’ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਕਾਨੂੰਨ ਵਿਵਸਥਾ ਨੂੰ ਕਾਰਗਰ ਢੰਗ ਨਾਲ ਨਜਿੱਠਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਸੂਬੇ ਦੀਆਂ ਦੁਸ਼ਮਣ ਤਾਕਤਾਂ ਸ਼ਾਂਤੀ ਭੰਗ ਕਰਨ ਦੇ ਮਨਸੂਬੇ ਘੜ ਰਹੀਆਂ ਹਨ ਅਤੇ ਇਨ੍ਹਾਂ ਚੁਣੌਤੀਆਂ ਨਾਲ ਨਿਪਟਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਮੌਜੂਦਾ ਸਮੇਂ ਅਨੁਸਾਰ ਅਪਡੇਟ ਕੀਤਾ ਜਾਵੇ।

ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀ ਪੰਜਾਬ ਪੁਲਿਸ ਦੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...