spot_img
spot_img

ਦੋਸਤਾਂ ਨਾਲ ਘੁੰਮਣ ਗਏ 17 ਸਾਲਾਂ ਮੁੰਡੇ ਦੀ ਪਾਣੀ ’ਚ ਡੁੱਬਣ ਨਾਲ ਮੌਤ

Date:

spot_img
Phagwara Nws : ਫਗਵਾੜਾ ਸ਼ਹਿਰ ਤੋਂ ਇੱਕ ਬਹੁਤ ਹੀ ਦੁਖਦਾਈ ਅਤੇ ਦਿਲ ਨੂੰ ਝੰਝੋੜ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ 17 ਸਾਲਾ ਨੌਜਵਾਨ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਵਿਸ਼ਾਲ ਵਜੋਂ ਹੋਈ ਹੈ, ਜੋ ਕਿ ਫਗਵਾੜਾ ਦੇ ਮੁਹੱਲਾ ਭਗਤਪੁਰਾ ਦਾ ਰਹਿਣ ਵਾਲਾ ਸੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਿਕ ਮੈਂਬਰਾਂ ਦੇ ਅਨੁਸਾਰ ਵਿਸ਼ਾਲ ਬੀਤੀ ਰਾਤ ਆਪਣੇ ਕੁਝ ਦੋਸਤਾਂ ਦੇ ਨਾਲ ਹਿਮਾਚਲ ਪ੍ਰਦੇਸ਼ ਦੇ ਮਹਾਦੇਵ ਕਲੇਸ਼ਵਰ ਸਥਾਨ ਤੇ ਗਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਹੀ ਵਿਸ਼ਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਸਟੋਰੀ ਵੀ ਸਾਂਝੀ ਕੀਤੀ ਸੀ, ਜਿਸ ਵਿੱਚ ਉਹ ਬਿਲਕੁਲ ਖੁਸ਼ ਅਤੇ ਸੁਰੱਖਿਅਤ ਨਜ਼ਰ ਆ ਰਿਹਾ ਸੀ। ਪਰ ਕੁਝ ਹੀ ਸਮੇਂ ਬਾਅਦ ਪਰਿਵਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਹਿਮਾਚਲ ਪੁਲਿਸ ਵੱਲੋਂ ਫੋਨ ਕਰਕੇ ਇਹ ਜਾਣਕਾਰੀ ਦਿੱਤੀ ਗਈ ਕਿ ਵਿਸ਼ਾਲ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ 👉 ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਦਾ ਕੰਮ 24 ਜੁਲਾਈ ਤੱਕ ਕੀਤਾ ਜਾਵੇਗਾ

ਇਹ ਮਨਹੂਸ ਖਬਰ ਸੁਣਦੇ ਹੀ ਘਰ ਵਿੱਚ ਚੀਖ-ਪੁਕਾਰ ਮਚ ਗਈ ਅਤੇ ਸਾਰਾ ਮਾਹੌਲ ਗਮਗੀਨ ਹੋ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਨੂੰ ਅਜੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਕਿ ਇਹ ਹਾਦਸਾ ਕਿਵੇਂ ਵਾਪਰਿਆ। ਉਧਰ ਪੁਲਿਸ ਦਾ ਵੀ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਪਰਿਵਾਰ ਨੇ ਇਹ ਵੀ ਦੱਸਿਆ ਕਿ ਵਿਸ਼ਾਲ ਦੇ ਨਾਲ ਗਏ ਕੁਝ ਸਾਥੀਆਂ ਨਾਲ ਸੰਪਰਕ ਨਹੀਂ ਹੋ ਸਕ ਰਿਹਾ, ਜਿਸ ਕਾਰਨ ਉਹਨਾਂ ਦੀ ਚਿੰਤਾ ਹੋਰ ਵੀ ਵੱਧ ਗਈ ਹੈ। ਹੁਣ ਪਰਿਵਾਰ ਵੱਲੋਂ ਪ੍ਰਸ਼ਾਸਨ ਅਤੇ ਪੁਲਿਸ ਕੋਲ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਘਟਨਾ ਦੀ ਗਹਿਰਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related