WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਾਹਿਤ ਤੇ ਸੱਭਿਆਚਾਰ

17ਵਾਂ ਵਿਰਾਸਤੀ ਮੇਲਾ” ਸ਼ੁਰੂ, ਸ਼ਹਿਰ ਵਿਚ ਧੂਮ-ਧੜੱਕੇ ਨਾਲ ਕੱਢਿਆ ਵਿਰਾਸਤੀ ਕਾਫ਼ਲਾ

ਸਾਡੀ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡਾ ਸਾਰਿਆ ਦਾ ਫ਼ਰਜ : ਗੁਰਮੀਤ ਖੁੱਡੀਆਂ
ਬਠਿੰਡਾ, 9 ਫ਼ਰਵਰੀ : ਪੰਜਾਬੀ ਮਾਂ ਬੋਲੀ ਨੂੰ ਸਮਰਪਿਤ 17ਵਾਂ ਵਿਰਾਸਤੀ ਮੇਲਾ ਅੱਜ ਧੂਮ-ਧੜੱੱਕੇ ਨਾਲ ਸ਼ੁਰੂ ਹੋ ਗਿਆ। ਗੁਰਦੁਆਰਾ ਸ੍ਰੀ ਹਾਜੀ ਰਤਨ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਦਰਗਾਹ ’ਤੇ ਚਾਦਰ ਚੜ੍ਹਾਉਣ ਨਾਲ ਸ਼ਹਿਰ ਵਿਚ ਵਿਰਾਸਤੀ ਕਾਫ਼ਲਾ ਕੱਢਿਆ ਗਿਆ, ਜਿਸਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਵਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਵਿਕਾਸਤੀ ਕਾਫ਼ਲੇ ਚ ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਖਿੱਚ ਦਾ ਕੇਂਦਰ ਰਹੀਆਂ।

 

 

ਇੰਤਕਾਲ ਬਦਲੇ 42,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

ਇਸ ਤੋਂ ਇਲਾਵਾ ਪੁਰਾਣੀ ਵਿਰਾਸਤ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਤੇ ਪੇਸ਼ਕਾਰੀਆਂ ਦੌਰਾਨ ਭਾਰੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ, ਸਿੰਗਾਰੇ ਹੋਏ ਰਥ ਤੇ ਊਠ, ਪੁਰਾਣੇ ਸਮੇਂ ਵਾਲੀਆਂ ਤਿਆਰ ਕਰਵਾਈਆਂ ਜੀਪਾਂ, ਊਠ ਗੱਡੀਆਂ, ਮੋਟਰ ਸਾਈਕਲ ਤੋਂ ਇਲਾਵਾ ਪੁਰਾਣਾ ਸੱਭਿਆਚਾਰ ਦਰਸਾਉਂਦੇ ਪਹਿਰਾਵੇ ਵਿੱਚ ਸ਼ਾਮਲ ਬਜ਼ੁਰਗ, ਗੱਭਰੂਆਂ ਦੀਆਂ ਭੰਗੜਾ ਅਤੇ ਮੁਟਿਆਰਾਂ ਵੱਲੋਂ ਗਿੱਧੇ ਦੀਆਂ ਟੀਮਾਂ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ। ਇਹ ਵਿਰਾਸਤੀ ਕਾਫ਼ਲਾ ਸਰਕਾਰੀ ਰਾਜਿੰਦਰਾ ਕਾਲਜ, ਬੱਸ ਸਟੈਂਡ, ਮਹਿਣਾ ਚੌਂਕ, ਆਰੀਆ ਸਮਾਜ ਚੌਂਕ, ਮਾਲ ਰੋਡ, ਗੋਲ ਡਿੱਗੀ, ਏ.ਸੀ.ਮਾਰਕੀਟ, ਸ੍ਰੀ ਹਨੂੰਮਾਨ ਚੌਂਕ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਸਮਾਪਤ ਹੋਇਆ।

ਚੋਣਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਸਾਰੇ ਪ੍ਰਬੰਧਕਾਂ ਨੂੰ ਵਧਾਈ ਦਿÇੰਦਆਂ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਇਹ ਇੱਕ ਬਹੁਤ ਵੱਡਾ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਿੱਥੋ ਤੱਕ ਵੀ ਅੱਜ ਅਸੀਂ ਪਹੁੰਚੇ ਹਾਂ ਇਸ ਸਭ ਸਾਡੀ ਵਿਰਾਸਤ ਦੇ ਸਦਕਾ ਹੀ ਹੈ। ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਕੌਮਾਂ ਹੀ ਹਮੇਸ਼ਾ ਜਿਊਂਦਾ ਰਹਿੰਦੀਆਂ ਹਨ ਜੋ ਆਪਣੀ ਵਿਰਾਸਤ ਤੇ ਆਪਣੀ ਮਾਤ ਭਾਸ਼ਾ ਨੂੰ ਸੰਭਾਲ ਕੇ ਰੱਖਦੀਆਂ ਹਨ।

ਬਠਿੰਡਾ ’ਚ ਤਿੰਨ ਦਿਨ ਤੱਕ ਝਾਕੀਆਂ ਦੇ ਰਾਹੀਂ ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਿਖ਼ਾਇਆ ਜਾਵੇਗਾ

ਇਸ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਵਿਰਾਸਤੀ ਮੇਲਾ 11 ਫ਼ਰਵਰੀ ਤੱਕ ਚੱਲੇਗਾ। ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਡਾ ਮਨਦੀਪ ਕੌਰ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ ਤੋਂ ਇਲਾਵਾ ਫਾਊਂਡੇਸ਼ਨ ਦੇ ਨੁਮਾਇੰਦੇ ਹਰਵਿੰਦਰ ਸਿੰਘ ਖ਼ਾਲਸਾ, ਚਮਕੌਰ ਸਿੰਘ ਮਾਨ, ਰਾਮ ਪ੍ਰਕਾਸ਼ ਜਿੰਦਲ, ਬਲਦੇਵ ਸਿੰਘ ਚਹਿਲ, ਗੁਰਅਵਤਾਰ ਸਿੰਘ ਗੋਗੀ, ਗੁਰਮੀਤ ਸਿੰਘ ਸਿੱਧੂ ਆਦਿ ਪ੍ਰਮੁੱਖ ਸ਼ਖਸ਼ੀਅਤਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ।

 

Related posts

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਜਗਾ ਰਾਮ ਤੀਰਥ ਵਿਖੇ “ਫੁਲਕਾਰੀ ਕਾਰਜ਼ਸ਼ਾਲਾ” ਆਯੋਜਿਤ

punjabusernewssite

ਬਠਿੰਡਾ ਇਕਾਈ ਨੇ ਇਪਟਾ ਦਾ 80ਵਾਂ ਸਥਾਪਨਾ ਸਮਾਰੋਹ ਮਨਾਇਆ

punjabusernewssite

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ’ਚ ’ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ

punjabusernewssite