Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸਾਹਿਤ ਤੇ ਸੱਭਿਆਚਾਰ

ਯਾਦਗਾਰੀ ਹੋ ਨਿਬੜਿਆ 17ਵਾਂ ਵਿਰਾਸਤੀ ਮੇਲਾ: ਕੰਵਰ ਗਰੇਵਾਲ ਨੇ ਸੂਫ਼ੀ ਗਾਇਕੀ ਨਾਲ ਦਰਸ਼ਕ ਕੀਲੇ

8 Views

ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਬਠਿੰਡਾ, 12 ਫ਼ਰਵਰੀ : ਸਥਾਨਕ ਖੇਡ ਸਟੇਡੀਅਮ ਦੇ ਨਾਲ ਸਥਿਤ ਪਿੰਡ ਜੈਪਾਲ ਗੜ੍ਹ ਵਿਖੇ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਗਏ ਤਿੰਨ ਰੋਜ਼ਾ 17ਵਾਂ ਵਿਰਾਸਤੀ ਮੇਲਾ ਯਾਦਗਾਰੀ ਹੋ ਨਿਬੜਿਆ। ਇਸ ਮੇਲੇ ਦੇ ਆਖ਼ਰੀ ਦਿਨ ਉੱਘੇ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਅਪਣੇ ਗੀਤਾਂ ਦੀ ਛਹਿਬਰ ਲਗਾਈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ, ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਚੇਅਰਮੈਨ ਨੀਲ ਗਰਗ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਨਵਦੀਪ ਜੀਦਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਜਤਿੰਦਰ ਸਿੰਘ ਭੱਲਾ, ਚੇਅਰਮੈਨ ਅਮ੍ਰਿੰਤ ਲਾਲ ਅਗਰਵਾਲ ਆਦਿ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ’ਤੇ ਬਿਰਾਜਮਾਨ ਰਹੀਆਂ।

ਬਠਿੰਡਾ ਜੇਲ੍ਹ ‘ਚ ਹਿੰਸਕ ਝੜਪ, ਗੈਂਗਸਟਰ ਦੀਪਕ ਮੁੰਡੀ ਤੇ ਸਾਥੀਆਂ ਵੱਲੋਂ ਸਹਾਇਕ ਸੁਪਰਡੈਂਟ ‘ਤੇ ਕੀਤਾ ਹਮਲਾ

ਅਪਣੇ ਭਾਸ਼ਣ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਵਿਰਾਸਤੀ ਮੇਲਾ ਸਭ ਧਰਮਾਂ ਦੇ ਲੋਕਾਂ ਨੂੰ ਬਰਾਬਰ ਲੈ ਕੇ ਚੱਲਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਲਗਾਏ ਜਾਂਦੇ ਇਸ ਤਰ੍ਹਾਂ ਦੇ ਮੇਲੇ ਜਿੱਥੇ ਨੌਜਵਾਨ ਪੀੜ੍ਹੀ ਨੂੰ ਪੁਰਾਣੀ ਵਿਰਾਸਤ ਤੋਂ ਜਾਣੂੰ ਕਰਵਾਉਣ ਦੇ ਨਾਲ-ਨਾਲ ਇਸ ਦੀ ਸਾਂਭ-ਸੰਭਾਲ ਲਈ ਸਹਾਈ ਹੁੰਦੇ ਹਨ, ਉਥੇ ਹੀ ਦੇਸ਼ ਨੂੰ ਇੱਕਜੁਟਤਾ ਅਤੇ ਆਪਸ ਵਿੱਚ ਭਾਈਚਾਰਕ ਸਾਂਝ ਪੈਦਾ ਕਰਨ ਵਿੱਚ ਵੀ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਪ੍ਰਸਿੱਧ ਗਾਇਕ ਕੰਵਲ ਗਰੇਵਾਲ ਦੀ ਗਾਇਕੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਾਫ਼-ਸੁਥਰੀ ਗਾਇਕੀ ਵੀ ਸਾਨੂੰ ਆਪਸੀ ਭਾਈਚਾਰੇ ਨਾਲ ਜੋੜਨ ਤੇ ਸਮਾਜ ਲਈ ਪ੍ਰੇਰਣਾ ਦਾ ਸ੍ਰੋਤ ਹੈ। ਇਸ ਮੌਕੇ ਉਨ੍ਹਾਂ 2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।

ਹਰਿਆਣਾ ਦੇ ਗ੍ਰਹਿ ਮੰਤਰੀ ਦਾ ਐਲਾਨ: ਸੂਬੇ ਦੇ ਲੋਕਾਂ ਦੀ ਸਰੱਖਿਆ ਅਤੇ ਸ਼ਾਂਤੀ ਲਈ ਸਾਨੂੰ ਜੋ ਕਰਨਾ ਪਵੇਗਾ, ਉਹ ਕਰਾਂਗੇ

ਇਸ ਤਿੰਨ ਦਿਨਾਂ ਵਿਰਾਸਤੀ ਮੇਲੇ ਦੌਰਾਨ ਕਵੀਸਰੀ, ਕਵੀ ਦਰਬਾਰ, ਦੇਸ਼ੀ ਖੇਡਾਂ, ਰੱਸਾ-ਕਸੀ, ਮੁਗਦਰ ਚੁੱਕਣਾ, ਘੋਲ ਤੇ ਬਾਜ਼ੀ ਤੋਂ ਇਲਾਵਾ ਮਲਵਈ ਗਿੱਧਾ ਵੀ ਪੇਸ਼ ਗਿਆ ਜੋ ਕਿ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਮੁੱਖ ਮਹਿਮਾਨ ਸਪੀਕਰ ਸ. ਸੰਧਵਾਂ ਨੂੰ ਅਤੇ ਹੋਰ ਪਹੁੰਚੀਆਂ ਸਖ਼ਸ਼ੀਅਤਾਂ ਨੂੰ ਯਾਦਗਾਰੀ ਚਿੰਨ ਦੇ ਵਿਸ਼ੇਸ਼ ਤੌਰ ’ਤੇ ਸਨਮਾਨਤ ਵੀ ਕੀਤਾ ਗਿਆ। ਸਮਾਗਮ ਦੌਰਾਨ ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਸਡੀਐਮ ਕਵਰਜੀਤ ਸਿੰਘ ਮਾਨ, ਏਸੀ (ਜ) ਪੰਕਜ਼ ਕੁਮਾਰ, ਆਪ ਆਗੂ ਕਨੇਡਾ ਜਸਕੀਰਤ ਮਾਨ, ਕੌਂਸਲਰ ਸੁਖਦੀਪ ਸਿੰਘ ਢਿੱਲੋਂ, ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਹਰਵਿੰਦਰ ਸਿੰਘ ਖਾਲਸਾ, ਚਮਕੌਰ ਮਾਨ, ਰਾਮ ਪ੍ਰਕਾਸ਼ ਜਿੰਦਲ, ਬਲਦੇਵ ਸਿੰਘ ਚਹਿਲ, ਗੁਰਅਵਤਾਰ ਸਿੰਘ ਗੋਗੀ, ਗੁਰਮੀਤ ਸਿੰਘ ਸਿੱਧੂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਵਿਸ਼ੇਸ਼ ਤੌਰ ਤੇ ਮੌਜੂਦ ਰਹੀਆਂ।

 

Related posts

ਜਸਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ‘ਦਰਦ ਏ ਬਲਜੀਤ’ ਹੋਇਆ ਰਿਲੀਜ਼

punjabusernewssite

ਬਠਿੰਡਾ ’ਚ ਲੜਕੀ ਨੂੰ ਵਿਆਂਹਦੜ ਦਾ ਸਰਵਾਲਾ ਬਣਾ ਕੇ ਡਾਕਟਰ ਪ੍ਰਵਾਰ ਨੇ ਸਦੀਆਂ ਪੁਰਾਣੀ ਮਿੱਥ ਤੋੜੀ

punjabusernewssite

ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ: ਸਪੀਕਰ ਸੰਧਵਾਂ

punjabusernewssite