Saturday, January 17, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਬਠਿੰਡਾ ਦੀਆਂ 2 ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਸਹਿਤ ਪੰਜਾਬ ਪੁਲਿਸ ਵੱਲੋਂ 18 ਵਿਰੁੱਧ ਪਰਚਾ ਦਰਜ਼, ਕੁੱਲ ਗਿਣਤੀ 43 ਤੱਕ ਪਹੁੰਚੀ

Date:

spot_img

ਏਡੀਜੀਪੀ ਪ੍ਰਵੀਨ ਕੇ. ਸਿਨਹਾ ਨੇ ਲੋਕਾਂ ਨੂੰ ਸਿਰਫ਼ ਵੈਧ ਭਰਤੀ ਏਜੰਟ (ਆਰਏ) ਲਾਇਸੈਂਸ ਵਾਲੀਆਂ ਏਜੰਸੀਆਂ ਨਾਲ ਸੰਪਰਕ ਕਰਨ ਦੀ ਦਿੱਤੀ ਸਲਾਹ
ਚੰਡੀਗੜ੍ਹ, 13 ਅਕਤੂਬਰ:ਵਿਦੇਸ਼ਾਂ ਵਿੱਚ ਵੱਸਣ ਦੇ ਚਾਹਵਾਨ ਨੌਜਵਾਨਾਂ ਦੀ ਸੁਰੱਖਿਆ ਲਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਐਨ.ਆਰ.ਆਈ. ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਵੱਲੋਂ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਨਾਲ ਤਾਲਮੇਲ ਕਰਕੇ ਸੂਬੇ ਵਿੱਚ 18 ਹੋਰ ਟਰੈਵਲ ਏਜੰਸੀਆਂ ਵਿਰੁੱਧ ਗੈਰ-ਕਾਨੂੰਨੀ ਢੰਗ ਨਾਲ ਸੋਸ਼ਲ ਮੀਡੀਆ ‘ਤੇ ਰੋਜ਼ਗਾਰ ਸਬੰਧੀ ਇਸ਼ਤਿਹਾਰ ਦੇਣ ਬਾਰੇ ਮਾਮਲਾ ਦਰਜ ਕੀਤਾ ਗਿਆ ਹੈ।ਇਹ ਕਾਰਵਾਈ ਅਗਸਤ, 2024 ਦੇ ਮਹੀਨੇ ਵਿੱਚ ਅਜਿਹੀਆਂ 25 ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੇ ਖਿਲਾਫ ਘੱਟੋ-ਘੱਟ 20 ਐੱਫ.ਆਈ.ਆਰਜ਼. ਦਰਜ ਕਰਨ ਉਪਰੰਤ ਅਮਲ ਵਿੱਚ ਲਿਆਂਦੀ ਗਈ। ਹੁਣ ਤੱਕ ਦਰਜ ਕੀਤੇ ਮਾਮਲਿਆਂ ਵਿੱਚ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੀ ਗਿਣਤੀ 43 ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ: panchayat election punjab: ਅੱਜ 6 ਵਜੇਂ ਬੰਦ ਹੋ ਜਾਵੇਗਾ ਚੋਣ ਪ੍ਰਚਾਰ,ਵੋਟਾਂ 15 ਨੂੰ

ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨੇ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਹੈ। ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਕੇ ਸਿਨਹਾ ਨੇ ਐਤਵਾਰ ਨੂੰ ਦੱਸਿਆ ਕਿ ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਇਜਾਜ਼ਤਾਂ ਦੇ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਵਿਦੇਸ਼ਾਂ ਵਿੱਚ ਨੌਕਰੀਆਂ ਬਾਰੇ ਇਸ਼ਤਿਹਾਰ ਦੇ ਰਹੀਆਂ ਸਨ।ਉਹਨਾਂ ਅੱਗੇ ਦੱਸਿਆ ਕਿ ਆਨਲਾਈਨ ਪਲੇਟਫਾਰਮਾਂ ਦੀ ਜਾਂਚ ਕੀਤੀ ਗਈ, ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਗੁਪਤ ਤੌਰ ’ਤੇ ਤਸਦੀਕ ਕੀਤੀ ਗਈ ਅਤੇ ਉਨ੍ਹਾਂ ਵਿਰੁੱਧ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ। ਸੂਬੇ ਦੇ ਵੱਖ-ਵੱਖ ਐਨ.ਆਰ.ਆਈ ਥਾਣਿਆਂ ਵਿੱਚ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ 24/25 ਤਹਿਤ ਕੁੱਲ 18 ਨਵੀਆਂ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਸ ਵਿੱਚ ਅੰਮ੍ਰਿਤਸਰ, ਐਸ.ਏ.ਐਸ. ਨਗਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ।

ਇਹ ਵੀ ਪੜ੍ਹੋ: kulhad pizza ਵਾਲਾ ‘ਜੋੜਾ’ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਵੇਗਾ ਪੇਸ਼!, ਦੇਖੋ ਵੀਡੀਓ

ਜ਼ਿਕਰਯੋਗ ਹੈ ਕਿ ਦਰਜ ਕੀਤੀਆਂ 18 ਨਵੀਆਂ ਐਫ.ਆਈ.ਆਰਜ਼ ਵਿੱਚੋਂ ਸਤੰਬਰ ਮਹੀਨੇ ਵਿੱਚ 6 ਅਤੇ ਅਕਤੂਬਰ ਵਿੱਚ 12 ਐਫਆਈਆਰਜ਼ ਦਰਜ ਕੀਤੀਆਂ ਗਈਆਂ ਸਨ।ਏਡੀਜੀਪੀ ਨੇ ਕਿਹਾ ਕਿ ਅਗਸਤ ਅਤੇ ਸਤੰਬਰ 2024 ਦੇ ਮਹੀਨਿਆਂ ਵਿੱਚ ਦਰਜ ਕੀਤੀਆਂ ਇਨ੍ਹਾਂ 26 ਐਫ.ਆਈ.ਆਰਜ਼ ਵਿੱਚ ਕੁੱਲ 34 ਮੁਲਜ਼ਮਾਂ ਵਿੱਚੋਂ 25 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਮੁਲਜ਼ਮ ਟਰੈਵਲ ਏਜੰਟਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ।ਏਡੀਜੀਪੀ ਪ੍ਰਵੀਨ ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਅਤੇ ਟਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਸੌਂਪਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨ ਲਈ ਕਿਹਾ। ਉਹਨਾਂ ਨੇ ਸਲਾਹ ਦਿੱਤੀ ਕਿ ਸਿਰਫ਼ ਉਹਨਾਂ ਏਜੰਸੀਆਂ ਨਾਲ ਸੰਪਰਕ ਕੀਤਾ ਜਾਵੇ ਜਿਹਨਾਂ ਕੋਲ ਇਮੀਗ੍ਰੇਸ਼ਨ ਐਕਟ, 1983 ਤਹਿਤ ਇੱਕ ਵੈਧ ਭਰਤੀ ਏਜੰਟ (ਆਰ.ਏ.) ਲਾਇਸੈਂਸ ਹੋਵੇ ਅਤੇ ਉਕਤ ਐਕਟ ਤਹਿਤ ਜਾਰੀ ਏਜੰਸੀ ਦੇ ਲਾਇਸੈਂਸ ਨਾਲ ਸੰਪਰਕ ਕੀਤਾ ਜਾਵੇ। ਉਹਨਾਂ ਅੱਗੇ ਕਿਹਾ ਕਿ ਟਰੈਵਲ ਏਜੰਟਾਂ ਨਾਲ ਸੰਪਰਕ ਕਰਦੇ ਸਮੇਂ ਉਹਨਾਂ ਦੀ ਜਾਂਚ ਕਰਨ ਉਪਰੰਤ ਹੀ ਉਹਨਾਂ ‘ਤੇ ਭਰੋਸਾ ਕੀਤਾ ਜਾਵੇ।

ਨਵੀਆਂ ਦਰਜ ਕੀਤੀਆਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੇ ਨਾਮ:
(1) ਵਨ ਪੁਆਇੰਟ ਸਰਵਿਸਿਜ਼, ਐਸ.ਸੀ.ਓ.-15, ਸੈਕਟਰ-115, ਖਰੜ, ਐਸ.ਏ.ਐਸ.ਨਗਰ।(2) ਸਾਈ ਏਂਜਲ ਗਰੁੱਪ, ਐਸ.ਸੀ.ਐਫ.-02, ਦੂਜੀ ਮੰਜ਼ਿਲ, ਸੈਕਟਰ-78, ਐਸ.ਏ.ਐਸ. ਨਗਰ।(3) ਭਾਰਤ ਇਮੀਗ੍ਰੇਸ਼ਨ, ਨੇੜੇ ਸੇਵਕ ਪੈਟਰੋਲ ਪੰਪ, ਅਮਲੋਹ, ਫਤਹਿਗੜ੍ਹ ਸਾਹਿਬ।(4) ਮਾਸਟਰ ਮਾਈਂਡ ਇਮੀਗ੍ਰੇਸ਼ਨ, ਸਟੱਡੀ ਵੀਜ਼ਾ ਕੰਸਲਟੈਂਟ, ਆਨੰਦਪੁਰ ਸਾਹਿਬ, ਰੂਪਨਗਰ।(5) ਏ.ਵੀ.ਪੀ. ਇਮੀਗ੍ਰੇਸ਼ਨ, ਬਠਿੰਡਾ।(6) ਸਕਾਈ ਬ੍ਰਿਜ ਇਮੀਗ੍ਰੇਸ਼ਨ, ਬਠਿੰਡਾ।(7) ਗੇਟਵੇ ਇਮੀਗ੍ਰੇਸ਼ਨ, ਪਟਿਆਲਾ।(8) ਮਾਸਟਰ ਇਮੀਗ੍ਰੇਸ਼ਨ, ਰਾਜਪੁਰਾ, ਪਟਿਆਲਾ।(9) ਹੰਬਲ ਇਮੀਗ੍ਰੇਸ਼ਨ, ਅੰਮ੍ਰਿਤਸਰ।(10) ਦਿ ਹੰਬਲ ਇਮੀਗ੍ਰੇਸ਼ਨ, ਲੁਧਿਆਣਾ। (11) ਈ.ਵੀ.ਏ.ਏ. ਇਮੀਗ੍ਰੇਸ਼ਨ, ਲੁਧਿਆਣਾ।(12) ਕੌਰ ਇਮੀਗ੍ਰੇਸ਼ਨ ਸੈਂਟਰ, ਮੋਗਾ।(13) ਸ਼ਿਵ ਕੰਸਲਟੈਂਸੀ ਇਮੀਗ੍ਰੇਸ਼ਨ, ਐਫ.ਸੀ.ਆਰ. ਰੋਡ, ਅੰਮ੍ਰਿਤਸਰ।(14) ਆਹੂਜਾ ਇਮੀਗ੍ਰੇਸ਼ਨ, ਜੰਡਿਆਲਾ ਰੋਡ, ਨੇੜੇ ਐਚਡੀਐਫਸੀ ਬੈਂਕ, ਤਰਨਤਾਰਨ। (15) ਜੇ.ਐਮ.ਸੀ. ਅੰਮ੍ਰਿਤਸਰ, ਪਹਿਲੀ ਮੰਜ਼ਿਲ, 100 ਐਫ.ਟੀ. ਰੋਡ, ਅੰਮ੍ਰਿਤਸਰ ਕਲੋਨੀ, ਅੰਮ੍ਰਿਤਸਰ।(16) ਰੁਦਰਾਕਸ਼ ਇਮੀਗ੍ਰੇਸ਼ਨ ਐਸ.ਸੀ.ਓ. 15-16, ਟਾਪ ਫਲੋਰ, ਫੇਜ਼ 1, ਮੋਹਾਲੀ।(17) ਯੂਨੀਕ ਐਂਟਰਪ੍ਰਾਈਜਿਜ਼, ਐਸ.ਸੀ.ਓ. 13, ਮੈਗਾ ਮਾਰਕੀਟ, ਨਿਊ ਸੰਨੀ ਐਨਕਲੇਵ, ਸੈਕਟਰ 123, ਮੋਹਾਲੀ।(18) ਸੈਣੀ ਐਸੋਸੀਏਟਸ (ਗਲਫ ਜੌਬਸ ਐਂਡ ਯੂਰੋਪ ਗਲਫ ਵੀਜ਼ਾ), ਪਹਿਲੀ ਮੰਜ਼ਿਲ, ਖੰਨਾ ਕੰਪਲੈਕਸ, ਰੂਪਨਗਰ।

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

Big News; ਇੰਪਰੂਵਮੈਂਟ ਟਰੱਸਟ ਦੇ ਕਲਰਕ ਤੇ ਜੇਈ ਨੂੰ ਅਦਾਲਤ ਨੇ ਸੁਣਾਈ 4-4 ਸਾਲ ਦੀ ਕੈਦ

SAS Nagar News: ਵਿਜੀਲੈਂਸ ਬਿਊਰੋ ਵੱਲੋਂ ਦਰਜ਼ ਭ੍ਰਿਸ਼ਟਾਚਾਰ ਦੇ...

ਲੁਧਿਆਣਾ ਦੀ ਦਿਸ਼ਾ ਕਮੇਟੀ ਵੱਲੋਂ ਵੀਬੀ- ਜੀ ਰਾਮ ਜੀ ਬਿੱਲ ਦਾ ਵਿਰੋਧ, ਮਨਰੇਗਾ ਜਾਰੀ ਰੱਖਣ ਦੀ ਮੰਗ

👉ਨਵਾਂ ਕਾਨੂੰਨ ਆਉਣ ਤੋਂ ਪਹਿਲਾਂ ਹੀ ਆਪ ਸਰਕਾਰ ਮਨਰੇਗਾ...