ਮੈਰਾਥਨ ਨਾਲ ਸਬੰਧਤ ਪੋਸਟਰ ਤੇ ਟੀ ਸ਼ਰਟ ਕੀਤੀ ਜਾਰੀ
ਸੁਖਜਿੰਦਰ ਮਾਨ
ਬਠਿੰਡਾ, 10 ਮਾਰਚ : ਬਠਿੰਡਾ ਰਨਰਜ਼ ਕਲੱਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 5ਵੀਂ ਸਲਾਨਾ ਹਾਫ਼ ਮੈਰਾਥਨ 19 ਮਾਰਚ ਨੂੰ ਹੋਵੇਗੀ। ਇਹ ਮੈਰਾਥਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਕਲੋਨੀ ਤੋਂ ਸਵੇਰੇ 5:30 ਵਜੇ ਸ਼ੁਰੂ ਹੋਵੇਗੀ ਜੋ ਬੀਬੀ ਵਾਲਾ ਚੌਂਕ ਤੋਂ ਹੁੰਦੀ ਹੋਈ ਫੈਕਟਰੀ ਆਊਟ ਲੈਟ ਵਿਖੇ ਸਮਾਪਤ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੈਰਾਥਨ ਨਾਲ ਸਬੰਧਤ ਪੋਸਟਰ ਟੀ-ਸ਼ਰਟ ਵੀ ਜਾਰੀ ਕੀਤੀ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੈਰਾਥਨ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਚਾਰ ਕੈਟਾਗਿਰੀਆਂ ਚ ਹੋਵੇਗੀ। ਜਿਸ ਦੌਰਾਨ 21 ਕਿਲੋਮੀਟਰ, 10 ਕਿਲੋਮੀਟਰ, 5 ਕਿਲੋਮੀਟਰ ਤੇ 1 ਕਿਲੋਮੀਟਰ ਜੋ ਖ਼ਾਸ ਤੌਰ ਤੇ ਛੋਟੇ ਬੱਚਿਆਂ ਲਈ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ ਇਸ ਮੈਰਾਥਨ ਵਿੱਚ ਜੇਤੂ ਰਹੇ ਵਿਅਕਤੀਆਂ ਨੂੰ ਨਕਦ ਇਨਾਮ, ਟੀ ਸ਼ਰਟ, ਮੈਡਲ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਰਾਥਨ ਵਿੱਚ ਭਾਗ ਲੈਣ ਵਾਲਿਆਂ ਲਈ ਰਿਫ਼ੈਰਸ਼ਮੈਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਸ ਮੈਰਾਥਨ ਦਾ ਮੁੱਖ ਮਕਸਦ ਦੱਸਦਿਆਂ ਕਿਹਾ ਕਿ ਬਠਿੰਡਾ ਵਾਸੀਆਂ ਨੂੰ ਕੈਂਸਰ ਦੀ ਬਿਮਾਰੀ ਦੇ ਦੂਰਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਕਰਨਾ ਹੈ। ਇਸ ਮੌਕੇ ਉਨ੍ਹਾਂ ਬਠਿੰਡਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੈਰਾਥਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪਲਵੀ ਚੌਧਰੀ ਤੋਂ ਰਨਰਜ਼ ਕਲੱਬ ਦੇ ਨੁਮਾਇੰਦੇ ਵਿਕਰਮ ਢਿੱਲੋਂ, ਸੰਜੀਵ ਸਿੰਗਲਾ, ਕੇਵਲ ਕ੍ਰਿਸ਼ਨ, ਡਾ. ਗਗਨਦੀਪ, ਵਿਸ਼ਾਲ ਅਤੇ ਮੇਹਰ ਸਿੰਘ ਆਦਿ ਹਾਜ਼ਰ ਸਨ।