Thursday, January 1, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

Bathinda ‘ਚ ਲੱਗੀ ਲੋਕ ਅਦਾਲਤ ਦੌਰਾਨ 19030 ਕੇਸਾਂ ਦਾ ਕੀਤਾ ਨਿਪਟਾਰਾ

Date:

spot_img

Bathinda News: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਸ਼੍ਰੀ ਕਰੁਨੇਸ਼ ਕੁਮਾਰ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ. ਬਲਜਿੰਦਰ ਕੌਰ ਮਾਨ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੁਆਰਾ ਸੈਸ਼ਨਜ਼ ਡਵੀਜਨ, ਬਠਿੰਡਾ ਅਧੀਨ ਸਮੂਹ ਨਿਆਇਕ ਅਦਾਲਤਾਂ ਬਠਿੰਡਾ ਅਤੇ ਸਬ-ਡਵੀਜਨ, ਤਲਵੰਡੀ ਅਤੇ ਫੂਲ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਸਥਾਨਕ ਜ਼ਿਲ੍ਹਾ ਕਚਹਿਰੀਆਂ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਇਹ ਵੀ ਪੜ੍ਹੋ ਕੌਮੀ ਲੋਕ ਅਦਾਲਤ ਵਿੱਚ 12994 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ

ਇਸ ਨੈਸ਼ਨਲ ਲੋਕ ਅਦਾਲਤ ਲਈ ਬਠਿੰਡਾ, ਤਲਵੰਡੀ ਅਤੇ ਫੂਲ ਵਿਖੇ ਦੇ ਨਿਆਇਕ ਅਧਿਕਾਰੀਆਂ ਦੇ ਕੁੱਲ 23 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ।ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਂਦੇ ਹਨ। ਇਸ ਲੋਕ ਅਦਾਲਤ ਵਿੱਚ ਰਾਜੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 21016 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 19030 ਕੁੱਲ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ 30,38,39,974/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ।

ਇਹ ਵੀ ਪੜ੍ਹੋ Gurpreet Singh Sekhon ਨਾਭਾ ਜੇਲ੍ਹ ਵਿੱਚੋਂ ਬਾਹਰ ਆਇਆ

ਇਸ ਸਬੰਧੀ ਮਿਸ. ਬਲਜਿੰਦਰ ਕੌਰ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾਂ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿੱਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...