ਅੰਮ੍ਰਿਤਸਰ, 24 ਅਕਤੂਬਰ- ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਗ੍ਰਿਫ਼ਤਾਰ ਕਰਕੇ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰੱਖੇ ਗਏ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਅਤੇ ਹੋਰਨਾਂ ਸਹਿਯੋਗੀ ਸ਼ਖ਼ਸੀਅਤਾਂ ਦਾ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਨ੍ਹਾਂ ਸਨਮਾਨਿਤ ਸ਼ਖ਼ਸੀਅਤਾਂ ਵਿਚ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਐਡਵੋਕੇਟ ਲਖਵੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਸਤਬੀਰ ਸਿੰਘ ਧਾਮੀ ਅਤੇ ਸ. ਦਲੀਪ ਸਿੰਘ ਜਗਦੇਵ ਕਲਾਂ ਸ਼ਾਮਲ ਹਨ। ਇਸ ਤੋਂ ਇਲਾਵਾ ਮੌਜੂਦਾ ਸਮੇਂ ਜੇਲ੍ਹਾਂ ’ਚ ਨਜ਼ਰਬੰਦ ਬੇਕਸੂਰ ਸਿੱਖ ਨੌਜੁਆਨਾਂ ਦੇ ਕੇਸਾਂ ਦੀ ਪੈਰਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਵੀ ਸਨਮਾਨਿਤ ਕੀਤਾ ਗਿਆ। ਸਨਮਾਨਿਤ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਨਾਲ ਵਿਸ਼ੇਸ਼ ਤਸਤਰੀ ਦਿੱਤੀ ਗਈ।
Share the post "1984 ’ਚ ਜੋਧਪੁਰ ਜੇਲ੍ਹ ਅੰਦਰ ਨਜ਼ਰਬੰਦ ਰਹੇ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ"