Ferozepur ‘ਚ 30 ਕਿੱਲੋ ਹੈਰੋਇਨ ਸਮੇਤ 2 ਗ੍ਰਿਫ਼ਤਾਰ

Date:

spot_img

👉ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀ.ਜੀ.ਪੀ. ਗੌਰਵ ਯਾਦਵ
👉ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤਿਆ ਜਾ ਰਿਹਾ ਮੋਟਰਸਾਈਕਲ ਵੀ ਕੀਤਾ ਜ਼ਬਤ: ਏ.ਆਈ.ਜੀ. ਸੀਆਈ ਗੁਰਸੇਵਕ ਸਿੰਘ
Ferozepur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਫਿਰੋਜ਼ਪੁਰ ਨੇ ਬਾਰਡਰ ਸਿਕਿਉਰਿਟੀ ਫੋਰਸ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ 30.200 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਇੱਕ ਵੱਡੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਵੱਲੇ ਸ਼ਾਹ ਉਤਾੜ, ਫ਼ਾਜ਼ਿਲਕਾ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਨਵਾਂ ਹਸਤਾ, ਫ਼ਾਜ਼ਿਲਕਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ  Punjab Police ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਹੈਰੋਇਨ ਦੀ ਇਹ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਤਸਕਰੀ ਲਈ ਵਰਤਿਆ ਜਾ ਰਿਹਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ-05-ਏਐਸ-9856) ਵੀ ਜ਼ਬਤ ਕਰ ਲਿਆ ਹੈ।ਡੀ.ਜੀ.ਪੀ. ਨੇ ਦੱਸਿਆ ਕਿ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਇਸ ਮਾਡਿਊਲ ਦੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।ਆਪ੍ਰੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਏ.ਆਈ.ਜੀ. ਸੀ.ਆਈ. ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਫ਼ਾਜ਼ਿਲਕਾ ਦੇ ਹਿੰਦੂਮਲਕੋਟ ਰੋਡ ‘ਤੇ ਪੈਂਦੇ ਪਿੰਡ ਸਤੀਰਵਾਲਾ ਨੇੜੇ ਬੀ.ਐਸ.ਐਫ. ਫ਼ਾਜ਼ਿਲਕਾ ਨਾਲ ਮਿਲ ਕੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ।

ਇਹ ਵੀ ਪੜ੍ਹੋ  ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਇਸ ਆਪ੍ਰੇਸ਼ਨ ਦੌਰਾਨ ਪੁਲਿਸ ਪਾਰਟੀ ਨੇ ਮੋਟਰਸਾਈਕਲ ‘ਤੇ ਜਾ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੇ ਕਬਜ਼ੇ ‘ਚੋਂ 30.200 ਕਿੱਲੋ ਹੈਰੋਇਨ ਬਰਾਮਦ ਹੋਈ।ਏ.ਆਈ.ਜੀ. ਨੇ ਦੱਸਿਆ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫ਼ਾਜ਼ਿਲਕਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 07-08-2026 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

👉ਪੁਰਤਗਾਲ ਅਧਾਰਤ ਬੀਕੇਆਈ ਮਾਸਟਰਮਾਈਂਡ ਵੱਲੋਂ ਚਲਾਇਆ ਜਾ ਰਿਹਾ ਸੀ...