CIA ਸਟਾਫ ਮੋਗਾ ਵੱਲੋ 5 ਨਜਾਇਜ ਅਸਲਿਆਂ ਸਮੇਤ 2 ਵਿਅਕਤੀ ਕਾਬੂ

0
79
+1

Moga News:ਜ਼ਿਲ੍ਹਾ ਪੁਲਿਸ ਕਪਤਾਨ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਐਸਪੀ ਗੁਰਸ਼ਰਨਜੀਤ ਸਿੰਘ ਸੰਧੂ ਦੀ ਅਗਵਾਈ ਅਤੇ ਡੀਐਸਪੀ ਲਵਦੀਪ ਸਿੰਘ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਦੇ ਸੀਆਈਏ ਸਟਾਫ਼ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ ਜਦ 2 ਵਿਅਕਤੀਆ ਨੂੰ ਕਾਬੂ ਕਰਕੇ ਇਹਨਾਂ ਪਾਸੋ 05 ਨਜਾਇਜ ਅਸਲੇ ਸਮੇਤ 10 ਜਿੰਦਾ ਰੋਂਦ ਬਰਾਮਦ ਕੀਤੇ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਪੀ ਸ਼੍ਰੀ ਸੰਧੂ ਨੇ ਦਸਿਆ ਕਿ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਹੇਠਲੀ ਸੀਆਈਏ ਸਟਾਫ਼ ਦੇ ਥਾਣੇਦਾਰ ਅਸੋਕ ਕੁਮਾਰ ਦੀ ਪੁਲਿਸ ਪਾਰਟੀ ਇੱਕ ਮੁਖਬਰ ਦੀ ਇਤਲਾਹ ’ਤੇ ਕੁਲਦੀਪ ਸਿੰਘ ਵਾਸੀ ਨੌਰੰਗ ਕੇ ਸਿਆਲ ਜਿਲ੍ਹਾ ਫਿਰੋਜਪੁਰ ਅਤੇ ਸੱਤਪਾਲ ਸਿੰਘ ਵਾਸੀ ਚੁੰਗੀ ਨੰਬਰ 03 ਮੋਗਾ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਇੰਨ੍ਹਾਂ ਕੋਲੋਂ 3 ਪਿਸਟਲ ਦੇਸੀ 32 ਬੋਰ ਸਮੇਤ ਮੈਗਜੀਨ, 2 ਦੇਸੀ ਪਿਸਟਲ 30 ਬੋਰ ਸਮੇਤ ਮੈਗਜੀਨ ਅਤੇ 10 ਜਿੰਦਾ ਰੋਂਦ ਬਰਾਮਦ ਕੀਤੇ ਗਏ । ਦੋਨਾਂ ਵਿਰੁਧ ਥਾਣਾ ਸਿਟੀ ਮੋਗਾ ਵਿਖੇ ਪਰਚਾ ਦਰਜ਼ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਦੋਨਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ 01 ਦਿਨ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਅਤੇ ਇਹਨਾਂ ਪਾਸੋ ਬਰਾਮਦ ਅਸਲਿਆ ਸਬੰਧੀ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here