20 ਲੱਖ ਰਿਸ਼ਵਤ ਕਾਂਡ ’ਚ ਫਰਾਰ ਇੰਸਪੈਕਟਰ ਖੇਮ ਚੰਦ ਪ੍ਰਾਸਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ

0
6
43 Views

ਐਸ.ਪੀ ਗਗਨੇਸ ਕੁਮਾਰ ਹਾਲੇ ਤੱਕ ਪੁਲਿਸ ਦੀ ਗ੍ਰਿਫਤਾਰ ਤੋਂ ਬਾਹਰ
ਫ਼ਰੀਦਕੋਟ, 24 ਅਗਸਤ: ਪੰਜਾਬ ਪੁਲਿਸ ਦੇ ਚਰਚਿਤ ਇੰਸਪੈਕਟਰ ਖੇਮ ਚੰਦ ਪ੍ਰਾਸਰ ਨੂੰ ਅੱਜ ਵਿਜੀਲੈਂਸ ਬਿਊਰੋ ਨੇ 20 ਲੱਖ ਰੁਪਏ ਦੇ ਰਿਸ਼ਵਤ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ। ਫ਼ਰੀਦਕੋਟ ਜੋਨ ਦੇ ਤਤਕਾਲੀ ਆਈ.ਜੀ ਪ੍ਰਦੀਪ ਕੁਮਾਰ ਯਾਦਵ ਦੇ ‘ਖਾਸ’ ਮੰਨੇ ਜਾਂਦੇ ਇੰਸਪੈਕਟਰ ਪ੍ਰਾਸਰ ਜ਼ਿਲੇ ਦੇ ਪਿੰਡ ਕੋਟਸੁਖੀਆ ਦੇ ਡੇਰਾ ਹਰਕਾ ਦਾਸ ਦੇ ਮੁਖੀ ਬਾਬਾ ਦਿਆਲ ਦਾਸ ਦੇ ਕਤਲ ਕਾਂਡ ’ਚ ਇੱਕ ਹੋਰ ਡੇਰਾ ਮੁਖੀ ਬਾਬਾ ਜਰਨੈਲ ਦਾਸ ਨੂੰ ਮੁੜ ਨਾਮਜਦ ਕਰਨ ਦੇ ਦਰਜ਼ ਮਾਮਲੇ ਵਿਚ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਫ਼ਰਾਰ ਚੱਲਿਆ ਆ ਰਿਹਾ ਸੀ।

Fazilka News: ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ’ਤੇ ਨੌਕਰੀ ਕਰਦਾ ਪੰਜਾਬੀ ਲੈਕਚਰਾਰ ਕੜਿੱਕੀ ’ਚ ਫ਼ਸਿਆ

ਹੁਣ ਤੱਕ ਵਿਜੀਲੈਂਸ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਤੇ ਜਦਕਿ ਫ਼ਰੀਦਕੋਟ ਦੇ ਐਸਪੀ ਡੀ ਗਗਨੇਸ ਕੁਮਾਰ ਹਾਲੇ ਤੱਕ ਫ਼ਰਾਰ ਹਨ। ਫਰੀਦਕੋਟ ਦੀ ਅਦਾਲਤ ਉਸਦੇ ਵਿਰੁਧ ਗ੍ਰਿਫਤਾਰੀ ਵਰੰਟ ਵੀ ਜਾਰੀ ਕਰ ਚੁੱਕੀ ਹੈ।ਮਹੰਤ ਦਿਆਲ ਦਾਸ ਦਾ 7 ਨਵੰਬਰ 2019 ਨੂੰ ਦੋ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿਚ ਮੁੱਖ ਸਾਜਸਘਾੜੇ ਦੇ ਤੌਰ ’ਤੇ ਮੋਗਾ ਜਿਲ੍ਹੇ ਵਿਚ ਪੈਂਦੇ ਇੱਕ ਡੇਰੇ ਦੇ ਮੁਖੀ ਬਾਬਾ ਜਰਨੈਲ ਦਾਸ ਦਾ ਨਾਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਸੰਤ ਗਗਨ ਦਾਸ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਵਿਅਕਤੀਆਂ ਅਤੇ ਸੰਤ ਜਰਨੈਲ ਦਾਸ ਕਪੂਰੇਵਾਲਿਆਂ ਅਤੇ ਹੋਰਾਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਕਤਲ ਕੇਸ ਦਰਜ ਕੀਤਾ ਗਿਆ ਸੀ।

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2: ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ’ਚ ਖੇਡਣਗੇ ਵਾਲੀਬਾਲ ਦਾ ਮੈਚ

ਬਾਅਦ ਵਿੱਚ ਡੀਐਸਪੀ ਹੈੱਡਕੁਆਰਟਰ ਮੋਗਾ ਰਵਿੰਦਰ ਸਿੰਘ ਵੱਲੋਂ ਮੁਲਜ਼ਮ ਸੰਤ ਜਰਨੈਲ ਦਾਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਇਸ ਕੇਸ ਦੇ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਆਈਜੀਪੀ ਫਰੀਦਕੋਟ ਰੇਂਜ ਪਰਦੀਪ ਕੁਮਾਰ ਯਾਦਵ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਤਲਬ ਕੀਤਾ ਗਿਆ ਸੀ।ਇਸ ਤੋਂ ਬਾਅਦ ਆਈਜੀਪੀ ਨੇ ਐਸਪੀ (ਡੀ) ਫਰੀਦਕੋਟ ਗਗਨੇਸ਼ ਕੁਮਾਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ, ਜਿਸ ਵਿੱਚ ਡੀਐਸਪੀ ਫਰੀਦਕੋਟ ਸੁਸ਼ੀਲ ਕੁਮਾਰ, ਡੀਐਸਪੀ ਬਾਘਾਪੁਰਾਣਾ ਜਸਜੋਤ ਸਿੰਘ ਨੂੰ ਸਾਮਲ ਕੀਤਾ ਗਿਆ ਸੀ ਪ੍ਰੰਤੂ ਬਾਅਦ ਵਿਚ ਆਈਜੀ ਦਫ਼ਤਰ ਵਿਖੇ ਆਰਟੀਆਈ ਵਿੰਗ ਦੇ ਇੰਚਾਰਜ਼ ਇੰਸਪੈਕਟਰ ਖੇਮ ਚੰਦ ਪਰਾਸ਼ਰ ਨੂੰ ਵੀ ਸਿਟ ਦਾ ਮੈਂਬਰ ਬਣਾ ਦਿੱਤਾ ਗਿਆ ਸੀ।

ਆਪ ਸਰਕਾਰ ਨੇ ਹੜ੍ਹ ਮਾਰੇ ਕਿਸਾਨਾਂ ਲਈ ਨਿਗੂਣੀ ਰਾਸ਼ੀ ਜਾਰੀ ਕਰ ਕੇਜ਼ਖ਼ਮਾਂ ’ਤੇ ਲੂਣ ਛਿੜਕਿਆ: ਸੁਖਬੀਰ ਸਿੰਘ ਬਾਦਲ

ਇਸ ਦੌਰਾਨ ਇਸ ਸਿੱਟ ਦੇ ਮੈਂਬਰਾਂ ਐਸਪੀ ਗਗਨੇਸ਼ ਕੁਮਾਰ, ਡੀਐਸਪੀ ਸੁਸ਼ੀਲ ਕੁਮਾਰ ਅਤੇ ਇੰਸਪੈਕਟਰ ਖੇਮ ਚੰਦ ਨੇ ਨਵੰਬਰ 2022 ਵਿੱਚ ਸੰਤ ਗਗਨ ਦਾਸ ਤੋਂ ਸੰਤ ਜਰਨੈਲ ਦਾਸ ਕਪੂਰੇਵਾਲਿਆਂ ਨੂੰ ਇਸ ਕੇਸ ਵਿੱਚ ਮੁੜ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰਨ ਬਦਲੇ 50 ਲੱਖ ਰੁਪਏ ਰਿਸ਼ਵਤ ਮੰਗੀ ਸੀ।ਇਹ ਸੌਦਾ 35 ਲੱਖ ਰੁਪਏ ਵਿੱਚ ਤੈਅ ਕਰ ਲਿਆ ਅਤੇ ਉਕਤ ਅਧਿਕਾਰੀਆਂ ਨੇ ਦੋ ਕਿਸ਼ਤਾਂ ਵਿੱਚ 20 ਲੱਖ ਰੁਪਏ (15 ਲੱਖ ਰੁਪਏ 9 ਨਵੰਬਰ, 2022 ਅਤੇ 5 ਲੱਖ ਰੁਪਏ 11 ਨਵੰਬਰ, 2022 ਨੂੰ) ਲਏ ਸਨ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ਼ ਪੁਲਿਸ ਕੋਲ ਦਰਜ ਹੋਈ ਸ਼ਿਕਾਇਤ!

ਇਸਦੀ ਭਿਣਕ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਪੈਂਦਿਆਂ ਹੀ ਉਨ੍ਹਾਂ ਵਲੋਂ ਡੀਆਈਜੀ ਫਿਰੋਜ਼ਪੁਰ ਦੀ ਪੜਤਾਲ ਦੇ ਆਧਾਰ ਉਤੇ ਐਸ.ਪੀ ਗਗਨੇਸ਼ ਕੁਮਾਰ, ਡੀ.ਐਸ.ਪੀ ਸੁਸ਼ੀਲ ਕੁਮਾਰ, ਇੰਸਪੈਕਟਰ ਖੇਮ ਚੰਦ ਪਰਾਸ਼ਰ, ਸੰਤ ਮਲਕੀਤ ਦਾਸ ਬੀੜ ਸਿੱਖਾਂ ਵਾਲਾ ਅਤੇ ਠੇਕੇਦਾਰ ਜਸਵਿੰਦਰ ਸਿੰਘ ਜੱਸੀ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਮਿਤੀ 02.06.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ 07, 07-ਏ, 08, 13-1 (ਬੀ) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰ. 64 ਦਰਜ ਕੀਤੀ ਗਈ ਸੀ।

Chandigarh News: ਸਾਬਕਾ ਉਪ ਮੁੱਖ ਮੰਤਰੀ ਦੀ ਵਧੀਆਂ ਮੁਸ਼ਕਲਾਂ, ਬੇਟੇ ਨੇ ਹਾਟਲ ‘ਚ ਕਰਤਾ ਵੱਡਾ ਕਾਂਡ!

ਇਸ ਕੇਸ ਵਿਚ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀ ਟੀਮ ਪਹਿਲਾਂ ਹੀ ਡੀਐਸਪੀ ਸੁਸ਼ੀਲ ਕੁਮਾਰ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਹੁਣ ਉਹ ਨਿਆਂਇਕ ਹਿਰਾਸਤ ਅਧੀਨ ਹੈ। ਬਾਬਾ ਮਲਕੀਅਤ ਦਾਸ ਨੇ ਬੀਤੇ ਕੱਲ ਹੀ ਵਧੀਕ ਜ਼ਿਲ੍ਹਾ ਜੱਜ ਫਰੀਦਕੋਟ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਜਿਸਤੋਂ ਬਾਅਦ ਹੁਣ ਵਿਜੀਲੈਂਸ ਨੇ ਇੰਸਪੈਕਟਰ ਖੇਮ ਚੰਦ ਪਰਾਸ਼ਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

 

LEAVE A REPLY

Please enter your comment!
Please enter your name here