ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

Date:

spot_img

👉ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ
👉ਯੁੱਧ ਨਸ਼ਿਆਂ ਵਿਰੁੱਧ ਦੇ 535ਵੇਂ ਦਿਨ 1.6 ਕਿਲੋ ਹੈਰੋਇਨ ਸਮੇਤ 63 ਨਸ਼ਾ ਤਸਕਰ ਕਾਬੂ
Crime News: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਇਹ ਵੀ ਪੜ੍ਹੋ 👉AAP MLA Kuldeep Singh Dhaliwal ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ

210ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 295 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61,877 ਹੋ ਗਈਆਂ।ਇਸ ਤੋਂ ਇਲਾਵਾ 198 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਹ ਵੀ ਪੜ੍ਹੋ 👉Bathinda Police ਨੂੰ ਮਿਲੇ 3 ਨਵੇਂ SP; ਆਸਵੰਤ ਧਾਲੀਵਾਲ ਹੋਣਗੇ ਨਵੇਂ SP (City)

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 535ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 299 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 535 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,015 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...