ਸੁਖਜਿੰਦਰ ਮਾਨ
ਬਠਿੰਡਾ, 20 ਸਤੰਬਰ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਜਥੇਬੰਦੀ ਦੀ ਇੱਕ ਮੀਟਿੰਗ ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਦੱਸਿਆ ਕਿ ਕੌਮੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਹੜਾਂ ਅਤੇ ਹੋਰ ਕੁਦਰਤੀ ਆਫਤਾ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ 22 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਲਾਏ ਜਾਣੇ ਹਨ।ਪਿਛਲੇ ਸਮੇਂ ਵਿੱਚ ਹੜਾਂ ,ਗੜੇਮਾਰੀ,ਸੋਕੇ, ਫ਼ਸਲੀ ਬਿਮਾਰੀਆਂ ਅਤੇ ਹੋਰ ਕੁਦਰਤੀ ਆਫਤਾਂ ਕਾਰਨ ਫਸਲਾਂ, ਜਾਨਵਰਾਂ ਅਤੇ ਘਰਾਂ ਦਾ ਵੱਡੀ ਪੱਧਰ ਤੇ ਨੁਕਸਾਨ ਹੋਇਆ ਹੈ।
ਮੰਤਰੀ ਨਾਲ ਮੀਟਿੰਗ ਬਾਅਦ ਪੀਆਰਟੀਸੀ/ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਸਮਾਪਤ
ਇਸ ਤੋਂ ਇਲਾਵਾ ਜਾਨਵਰਾਂ ਅਤੇ ਮਨੁੱਖਾਂ ਦਾ ਜਾਨੀ ਨੁਕਸਾਨ ਵੀ ਹੋਇਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਬਾਰ ਗੜ੍ਹੇਮਾਰੀ ਕਾਰਨ ਹੋਏ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਵੀ ਸਾਰੇ ਪੀੜਤ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਫਸਲਾਂ ਦੇ ਹੋਏ ਨੁਕਸਾਨ ਦਾ 10% ਮਜ਼ਦੂਰਾਂ ਨੂੰ ਮਿਲਦਾ ਰੁਜ਼ਗਾਰ ਉਜਾੜੇ ਦਾ ਮੁਆਵਜ਼ਾ ਵੀ ਬੰਦ ਕਰ ਦਿੱਤਾ ਹੈ । ਇਸ ਵਾਰ ਫਿਰ ਕੁਝ ਖੇਤਰ ’ਚ ਗੁਲਾਬੀ ਸੁੰਡੀ ਦੇ ਅਟੈਕ ਕਾਰਨ ਅਤੇ ਝੁਲਸ ਰੋਗ ਕਾਰਨ ਨਰਮੇ ਦੀ ਫਸਲ ਦਾ ਨੁਕਸਾਨ ਹੋ ਗਿਆ ਹੈ।ਅੱਜ ਦੀ ਮੀਟਿੰਗ ਵਿੱਚ 22 ਸਤੰਬਰ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ 12 ਤੋਂ ਤਿੰਨ ਵਜੇ ਤੱਕ ਲਾਏ ਜਾਣ ਵਾਲੇ ਧਰਨੇ ਦੇ ਪ੍ਰਬੰਧਾਂ ਦੀ ਵਿਉਂਤਬੰਦੀ ਕੀਤੀ ਗਈ।
ਟੋਲ ਪਲਾਜ਼ਾ ਦੀ ਜਗਾ ਵਧਾਉਣ ਲਈ ਪ੍ਰਸ਼ਾਸ਼ਨ ’ਤੇ ਕਿਸਾਨਾਂ ਦੀ ਝੋਨੇ ਦੀ ਫਸਲ ਅਤੇ ਬਾਗ ਉਜਾੜਣ ਦਾ ਦੇਸ਼
ਇਸ ਤੋਂ ਇਲਾਵਾ ਜਿਲ੍ਹੇ ਵਿੱਚ ਚੱਲ ਰਹੇ ਭਾਰਤ ਮਾਲਾ ਸੜਕ ਮੋਰਚਾ ਅਤੇ ਗੈਸ ਪਾਇਪਲਾਇਨ ਸਬੰਧੀ ਵੀਵਿਚਾਰ ਚਰਚਾ ਕੀਤੀ ਗਈ।ਅੱਜ ਦੀ ਮੀਟਿੰਗ ਵਿੱਚ ਹਰਿੰਦਰ ਬਿੰਦੂ,ਹਰਪ੍ਰੀਤ ਕੌਰ ਜੇਠੂਕੇ ,ਮਾਲਣ ਕੌਰ ਕੋਠਾ ਗੁਰੂ, ਕਰਮਜੀਤ ਕੌਰ ਲਹਿਰਾ ਖਾਨਾ, ਬਸੰਤ ਸਿੰਘ ਕੋਠਾ ਗੁਰੂ, ਜਸਵੀਰ ਸਿੰਘ ਬੁਰਜ ਸੇਮਾ,ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ , ਸੁਖਦੇਵ ਸਿੰਘ ਰਾਮਪੁਰਾ , ਬਲਦੇਵ ਸਿੰਘ ਚੌਕੇ , ਬਲਜੀਤ ਸਿੰਘ ਪੂਹਲਾ ,ਕੁਲਵੰਤ ਸ਼ਰਮਾ ਰਾਇਕੇ ਕਲਾਂ , ਜਸਪਾਲ ਸਿੰਘ ਕੋਠਾ ਗੁਰੂ,ਬਹੱਤਰ ਸਿੰਘ ਨੰਗਲਾ,ਹਰਪ੍ਰੀਤ ਸਿੰਘ ਚੱਠੇਵਾਲਾ,ਵਿੰਦਰ ਸਿੰਘ ਜੋਗੇਵਾਲਾ,ਰਾਜਵਿੰਦਰ ਸਿੰਘ ਰਾਮਨਗਰ, ਮੱਖਣ ਸਿੰਘ ਮਹਿਮਾ ਭਗਵਾਨਾਂ ਵੀ ਸ਼ਾਮਲ ਸਨ।
Share the post "22 ਸਤੰਬਰ ਦੇ ਧਰਨਿਆਂ ਦੀਆਂ ਤਿਆਰੀਆਂ ਸਬੰਧੀ ਕਿਸਾਨ ਜਥੇਬੰਦੀ ਦੀ ਮੀਟਿੰਗ ਹੋਈ"