147143 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 22.07 ਕਰੋੜ ਰੁਪਏ ਦੀ ਕੀਤੀ ਅਦਾਇਗੀ:ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ

0
32

ਫ਼ਾਜ਼ਿਲਕਾ 9 ਜਨਵਰੀ:ਫਾਜ਼ਿਲਕਾ ਜ਼ਿਲ੍ਹੇ ਵਿਚ 147143 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 22 ਕਰੋੜ 07 ਲੱਖ 14 ਹਜ਼ਾਰ 500 ਰੁਪਏ ਦੀ ਪ੍ਰਤੀ ਮਹੀਨਾ ਅਦਾਇਗੀ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਵੀਨ ਗੜਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬੁਢਾਪਾ ਪੈਨਸ਼ਨ ਦੇ 97573 ਲਾਭਪਾਤਰੀਆਂ ਨੂੰ 14,63,59,500 ਰੁਪਏ, ਵਿਧਵਾ ਤੇ ਬੇਸਹਾਰਾ ਔਰਤਾਂ ਲਈ ਪੈਨਸ਼ਨ ਦੇ 25322 ਲਾਭਪਾਤਰੀਆਂ ਨੂੰ 3,79,83,000 ਰੁਪਏ, 10163 ਬੇਸਹਾਰਾ ਬੱਚਿਆਂ ਲਈ 1,52,44,500 ਪੈਨਸ਼ਨ ਅਤੇ ਦਿਵਿਆਂਗ ਪੈਨਸ਼ਨ ਦੇ 14085 ਲਾਭਪਾਤਰੀਆਂ ਨੂੰ 2,11,27,500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ।

ਇਹ ਵੀ ਪੜ੍ਹੋ ਸ਼ੰਭੂ ਬਾਰਡਰ ’ਤੇ ਕਿਸਾਨ ਨੇ ਸਲਫ਼ਾਸ ਖ਼ਾ ਕੇ ਕੀਤੀ ਆਤਮ+ਹੱਤਿਆ, ਕਿਸਾਨਾਂ ਵਿਚ ਰੋਸ਼

ਉਨ੍ਹਾਂ ਦੱਸਿਆ ਕਿ ਇਹ ਪੈਨਸ਼ਨ ਰਾਸ਼ੀ ਸਿੱਧੇ ਤੌਰ ‘ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਹੁੰਦੀ ਹੈ, ਜਿਸ ਨਾਲ ਜਿੱਥੇ ਲਾਭਪਾਤਰੀਆਂ ਦੀ ਖੱਜਲ-ਖੁਆਰੀ ਘਟੀ ਹੈ, ਉੱਥੇ ਉਨ੍ਹਾਂ ਦੇ ਸਮੇਂ ਦੀ ਬੱਚਤ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਦੀ ਅਦਾਇਗੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।ਨਵੀਨ ਗੜਵਾਲ ਨੇ ਦੱਸਿਆ ਕਿ ਪੁਰਸ਼, ਜਿਨ੍ਹਾਂ ਦੀ ਉਮਰ 65 ਸਾਲ ਜਾਂ ਇਸ ਤੋਂ ਵੱਧ ਹੋਵੇ ਅਤੇ ਔਰਤਾਂ, ਜਿਨ੍ਹਾਂ ਦੀ ਉਮਰ 58 ਸਾਲ ਜਾਂ ਇਸ ਤੋਂ ਵੱਧ ਹੋਵੇ, ਦੀ ਆਮਦਨ ਸਾਰੇ ਵਸੀਲਿਆਂ ਤੋਂ ਸਾਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਨਾ ਹੋਵੇ ਅਤੇ ਪੇਂਡੂ ਖੇਤਰ ਵਿੱਚ 2.5 ਏਕੜ ਤੋਂ ਘੱਟ ਜ਼ਮੀਨ ਵਾਲੇ ਅਤੇ ਸ਼ਹਿਰੀ ਖੇਤਰ ਵਿੱਚ 200 ਵਰਗ ਮੀਟਰ ਤੋਂ ਘੱਟ ਮਕਾਨ ਦੀ ਮਾਲਕੀ ਵਾਲੇ ਯੋਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ ਸ਼ਹਿਰ ਦੇ ਸੀਵਰੇਜ ਪਾਣੀ ਨੂੰ ਚੰਦਭਾਨ ਡਰੇਨ ’ਚ ਸੁੱਟਣ ਦੇ ਵਿਰੋਧ ’ਚ ਡਟੇ ਕਿਸਾਨ, ਦਰਜਨ ਤੋਂ ਵੱਧ ਲਏ ਹਿਰਾਸਤ ’ਚ

ਇਸੇ ਤਰ੍ਹਾਂ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60 ਹਜ਼ਾਰ ਤੋਂ ਵੱਧ ਨਾ ਹੋਵੇ ਅਤੇ 21 ਸਾਲ ਤੋਂ ਘੱਟ ਉਮਰ ਦੇ ਅਜਿਹੇ ਬੱਚੇ, ਜੋ ਮਾਤਾ ਪਿਤਾ ਦੀ ਮੌਤ ਜਾਂ ਉਨ੍ਹਾਂ ਦੀ ਦਿਵਿਆਂਗਤਾ ਕਾਰਨ ਦੇਖ-ਭਾਲ ਤੋਂ ਵਾਂਝੇ ਹੋ ਗਏ ਹੋਣ ਅਤੇ ਉਨ੍ਹਾਂ ਦੀ ਆਮਦਨ ਸਾਲਾਨਾ 60 ਹਜ਼ਾਰ ਤੋਂ ਘੱਟ ਹੋਵੇ, ਨੂੰ ਵੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ 50 ਫ਼ੀਸਦੀ ਤੋਂ ਵੱਧ ਵਾਲੇ ਦਿਵਿਆਂਗ ਵੀ ਵਿੱਤੀ ਸਹਾਇਤਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੈਨਸ਼ਨ ਲੈਣ ਲਈ ਦਸਤਾਵੇਜ ਨੇੜੇ ਦੇ ਸੇਵਾ ਕੇਂਦਰ ਵਿਖ਼ੇ ਜਮਾ ਕਰਵਾਏ ਜਾ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

 

LEAVE A REPLY

Please enter your comment!
Please enter your name here