ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ; 185 ਕਾਬੂ

Date:

spot_img

👉ਪੁਲਿਸ ਟੀਮਾਂ ਨੇ 236 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ
👉ਯੁੱਧ ਨਸ਼ਿਆਂ ਵਿਰੁਧ ਦੇ 550ਵੇਂ ਦਿਨ 108 ਨਸ਼ਾ ਤਸਕਰ ਗ੍ਰਿਫ਼ਤਾਰ
Punjab News : ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 225ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 567 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਇਹ ਵੀ ਪੜ੍ਹੋ 👉Punjab Govt ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

225ਵੇਂ ਦਿਨ, ਪੁਲਿਸ ਟੀਮਾਂ ਨੇ 185 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,390 ਗ੍ਰਿਫ਼ਤਾਰੀਆਂ ਹੋਈਆਂ ਹਨ।ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਹ ਵੀ ਪੜ੍ਹੋ 👉ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 550ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 756 ਗ੍ਰਾਮ ਹੈਰੋਇਨ, 331 ਨਸ਼ੀਲੀਆਂ ਗੋਲੀਆਂ ਅਤੇ 3540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 550 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 76,909 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...