spot_img
spot_img
spot_img

Mohali ਤੋਂ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ 22 ਵੀਂ ਬੱਸ ਰਵਾਨਾ,ਵਿਧਾਇਕ ਕੁਲਵੰਤ ਸਿੰਘ ਵੱਲੋਂ ਸਨੇਟਾ ਤੋਂ ਸ਼ਰਧਾਲੂਆਂ ਦੀ ਰਵਾਨਗੀ

Date:

spot_img

SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ 22ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਹ ਬੱਸ ਪਿੰਡ ਸਨੇਟਾ ਤੋਂ 42 ਸ਼ਰਧਾਲੂਆਂ ਨੂੰ ਲੈ ਕੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਜਿਵੇਂ ਕਿ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਲਈ ਰਵਾਨਾ ਹੋਈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਵਿੱਚ ਸਰਬਪੱਖੀ ਵਿਕਾਸ ਨੂੰ ਨਵੀਂ ਗਤੀ ਮਿਲੀ ਹੈ।ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ ਵਿਕਾਸ ਕਾਰਜਾਂ ਅਤੇ ਉਦਘਾਟਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਹੋਰ ਤੇਜ਼ ਹੋਵੇਗਾ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੱਖ-ਵੱਖ ਜ਼ੋਨ ਇੰਚਾਰਜਾਂ ਕੋਲ ਰਜਿਸਟਰੇਸ਼ਨ ਕਰਵਾ ਰਹੇ ਹਨ, ਤਾਂ ਜੋ ਉਹ ਵੀ ਇਸ ਯਾਤਰਾ ਦਾ ਲਾਭ ਲੈ ਸਕਣ।

ਇਹ ਵੀ ਪੜ੍ਹੋ  ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਇਸ ਯਾਤਰਾ ਨਾਲ ਜਿੱਥੇ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਮਹਿਸੂਸ ਕਰਦੇ ਹਨ, ਉੱਥੇ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੋ ਰਹੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦੇ ਸਿਹਤ ਬੀਮਾ ਕਾਰਡ ਬਣਾਉਣ ਲਈ ਰਜਿਸਟਰੇਸ਼ਨ ਦਾ ਕੰਮ ਵੀ ਵੱਡੇ ਪੱਧਰ ‘ਤੇ ਚੱਲ ਰਿਹਾ ਹੈ ਅਤੇ ਵਾਰਡ ਪੱਧਰ ‘ਤੇ ਕੈਂਪ ਲਗਾਏ ਜਾ ਰਹੇ ਹਨ।ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ (ਹਲਕਾ ਕੋਆਰਡੀਨੇਟਰ), ਰਮਨਪ੍ਰੀਤ ਕੌਰ ਕੁੰਬੜਾ, ਅਵਤਾਰ ਸਿੰਘ ਮੋਲੀ ਬੈਦਵਾਣ, ਹਰਮੇਸ਼ ਸਿੰਘ ਕੁੰਬੜਾ, ਗੁਰਦੇਸ਼ ਸਿੰਘ ਸਰਪੰਚ, ਮਨਜੀਤ ਕੌਰ ਪੰਚ, ਨਿਰਮੈਲ ਸਿੰਘ, ਰਾਮਪਾਲ ਸਿੰਘ ਪੰਚ, ਅੱਲਾ ਦਿੱਤਾ ਪੰਚ, ਮਹੀਪਾਲ ਪੰਚ, ਬਲਕਾਰ ਸਿੰਘ ਕਾਕਾ ਪੰਚ, ਰੌਸ਼ਨ ਅਲੀ, ਚੌਧਰੀ ਰਮੇਸ਼ਵਰ ਅਤੇ ਅਮੀਰ ਖਾਨ ਸਮੇਤ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

International News: ਮੱਝ ਦਾ ਨਾਂਅ ‘ਟਰੰਪ’ ਹੋਣ ਕਰਕੇ ਹਲਾਲ ਹੋਣ ਤੋਂ ਬੱਚ ਗਈ..! ਵੀਡੀਓ ਵਾਇਰਲ

International News:  ਬੰਗਲਾਦੇਸ਼ ਵਿੱਚ ਇਕ ਅਜੀਬੋ-ਗਰੀਬ ਰੰਗ ਵਾਲੀ ਮੱਝ...

Himachal News: ਪੰਜਾਬੀ ਮੁੰਡਿਆ ਨੇ ਹਿਮਾਚਲ ‘ਚ ਕਰਤੀ ਠਾਹ-ਠਾਹ..! ਵੀਡੀਓ ਵਾਇਰਲ

Himachal News: ਕਸੋਲ ਦੇ ਸੈਰਗਾਹ ਇਲਾਕੇ ਵਿੱਚ ਸ਼ਾਮ ਵੇਲੇ...

IPL 2026 ਫਾਈਨਲ ਮਹਾਂਮੁਕਾਬਲਾ, ਅੱਜ RCB vs Gujarat Titans ਫਾਈਨਲ

IPL 2026 Final Special : ਆਈਪੀਐਲ 2026 ਦਾ ਮਹਾਂਮੁਕਾਬਲਾ...

ਅਮਰੀਕਾ ਤੋਂ ਗ੍ਰੀਨ ਕਾਰਡ ਉਮੀਦਵਾਰਾਂ ਲਈ ਵੱਡੀ ਰਾਹਤ

America News : ਅਮਰੀਕਾ ਤੋਂ ਇਮੀਗ੍ਰੇਸ਼ਨ ਨਾਲ ਜੁੜੀ ਇੱਕ...