Punjab ਦੇ 23 ਮਾਲ ਅਧਿਕਾਰੀ ਨੂੰ ਮਿਲੀ ਤਰੱਕੀ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

Date:

spot_img

👉6 ਅਧਿਕਾਰੀ ਜ਼ਿਲ੍ਹਾ ਮਾਲ ਅਫ਼ਸਰ, 8 ਤਹਿਸੀਲਦਾਰ ਅਤੇ 9 ਅਧਿਕਾਰੀ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ
Chandigarh News: ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ।ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਇਨ੍ਹਾਂ ਅਧਿਕਾਰੀਆਂ ਵੱਲੋਂ ਲੰਮੇ ਸਮੇਂ ਤੋਂ ਪਾਏ ਗਏ ਯੋਗਦਾਨ ਨੂੰ ਮਾਨਤਾ ਮਿਲੀ ਹੈ।ਦੱਸ ਦੇਈਏ ਕਿ ਛੇ ਅਧਿਕਾਰੀਆਂ ਨੂੰ ਤਹਿਸੀਲਦਾਰ ਤੋਂ ਜ਼ਿਲ੍ਹਾ ਮਾਲ ਅਫ਼ਸਰ, ਅੱਠ ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਅਤੇ ਨੌਂ ਅਧਿਕਾਰੀਆਂ ਨੂੰ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਮੁਲਾਜ਼ਮਾਂ ਨੂੰ ਨਿਰਧਾਰਤ ਸਮੇਂ ਅੰਦਰ ਪਦਉੱਨਤ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਤਰੱਕੀ ਪ੍ਰਕਿਰਿਆ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਧਿਕਾਰੀਆਂ ਨੂੰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਦੀ ਹੈ।ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Bathinda Police ਦੀ ਵੱਡੀ ਸਫਲਤਾ: ਖੁਫੀਆ ਕੈਮਰੇ ਲਗਾਉਣ ਵਾਲੇ ਦੋ ਵਿਅਕਤੀ ਗ੍ਰਿਫਤਾਰ

Bathinda News: Bathinda Police ਵੱਲੋ ਮਾੜੇ ਅਨਸਰਾਂ ਖਿਲਾਫ ਚਲਾਈਆਂ...

Guru Kashi University ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਠੰਡੇ-ਮਿੱਠੇ ਪਾਣੀ ਦੀ ਛਬੀਲ” ਲਗਾਈ

👉ਪਲਾਸਟਿਕ ਮੁਕਤ ਵਾਤਾਵਰਣ ਸਮੇਂ ਦੀ ਲੋੜ:- ਡਾ. ਬਲਰਾਜ ਸਿੰਘ,ਵੀ....

ਸਾਲੀ ਨੇ ਜੀਜੇ ਵਿਰੁਧ ਕਰਵਾਇਆ ਬਲਾ.ਤਕਾਰ ਦਾ ਪਰਚਾ ਦਰਜ਼

Ludhiana News: ਲੁਧਿਆਣਾ ਦੇ ਵਿਚ ਰਹਿਣ ਵਾਲੀ ਇੱਕ ਪ੍ਰਵਾਸੀ...