ਬਠਿੰਡਾ, 20 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਨਸ਼ਾ ਮੁਕਤ ਪੰਜਾਬ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਬਠਿੰਡਾ ਪੁਲਿਸ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸੇ ਤਰ੍ਹਾਂ ਦਾ ਇੱਕ ਵੱਡਾ ਉਦਮ ਕੀਤਾ ਜਾ ਰਿਹਾ ਹੈ। ਇਸਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ 24 ਨਵੰਬਰ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਕਬੱਡੀ ਟੂਰਨਾਮੈਂਟ (ਸਰਕਲ ਸਟਾਈਲ) ਅਤੇ ਕੁਸ਼ਤੀ ਮੁਕਾਬਲੇ ਦੁਪਿਹਰ 12 ਤੋਂ ਲੈ ਕੇ ਬਾਅਦ ਦੁਪਿਹਰ 2 ਵਜੇ ਕਰਵਾਏ ਜਾ ਰਹੇ ਹਨ।
ਮਨਪ੍ਰੀਤ ਬਾਦਲ ਦਾ ਦਾਅਵਾ: ਮੇਰੇ ਵਿਰੁੱਧ ਸਿਆਸੀ ਬਦਲਾਖ਼ੋਰੀ ਤਹਿਤ ਦਰਜ ਕੀਤਾ ਗਿਆ ਪਰਚਾ
ਇਸ ਮੌਕੇ ਏਡੀਜੀਪੀ ਰੇਂਜ ਬਠਿੰਡਾ ਐਸਪੀਐਸ ਪਰਮਾਰ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਐਸਐਸਪੀ ਸ: ਖੁਰਾਣਾ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।